Advertisment

ਕੈਨੇਡਾ ਤੋਂ ਦੁਖਦਾਈ ਖ਼ਬਰ: ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ

author-image
Aarti
New Update
ਕੈਨੇਡਾ ਤੋਂ ਦੁਖਦਾਈ ਖ਼ਬਰ: ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ
Advertisment

ਫਰੀਦਕੋਟ: ਕੈਨੇਡਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕੈਨੇਡਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। 

Advertisment

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਮਨਪ੍ਰੀਤ ਸਿੰਘ ਫਰੀਦਕੋਟ ਜਿਲ੍ਹੇ ਦੇ ਪਿੰਡ ਢੈਪਈ ਦਾ ਰਹਿਣ ਵਾਲਾ ਸੀ।ਮਨਪ੍ਰੀਤ ਬੀਤੇ ਸਤੰਬਰ ਮਹੀਨੇ ਹੀ ਕੈਨੇਡਾ ਗਿਆ ਸੀ ਜਿਸਦਾ ਕੈਨੇਡਾ ਦੇ ਮਿਸੀਸਾਗਾ ਵਿੱਚ ਸੜਕ ਪਾਰ ਕਰਦੇ ਹੋਏ ਉਹ ਇੱਕ ਟਰੱਕ ਦੀ ਚਪੇਟ ਵਿੱਚ ਆ ਗਿਆ ਜਿਸਦੀ ਮੌਕੇ ਉੱਤੇ ਮੌਤ ਹੋ ਗਈ। ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ’ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। 

ਕਾਬਿਲੇਗੌਰ ਹੈ ਕਿ ਪੰਜਾਬ ਤੋਂ ਕਈ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਦੀ ਖਾਤਰ ਵਿਦੇਸ਼ ਦਾ ਰੁਖ ਕਰ ਰਹੇ ਹਨ। ਪਰ ਵਿਦੇਸ਼ ਜਾ ਕੇ ਸੁਪਨੇ ਕਿਸੇ ਕਿਸੇ ਦੇ ਹੀ ਪੂਰੇ ਹੋ ਪਾਉਂਦੇ ਹਨ। ਇਸਦੇ ਦੂਜੇ ਪਾਸੇ ਕੈਨੇਡਾ ਵਿੱਚ ਕਤਲ ਦੀਆਂ ਵਾਰਦਾਤਾਂ ਵੀ ਸਾਹਮਣੇ ਆ ਰਹੀਆਂ ਹਨ।

-ਰਿਪੋਰਟਰ ਮਨਦੀਪ ਸਿੰਘ ਦੇ ਸਹਿਯੋਗ ਨਾਲ

ਇਹ ਵੀ ਪੜੋ: ਸਟੇਟ ਸਪੈਸ਼ਲ ਸੈੱਲ ਨੇ ਜਾਸੂਸ ਕੀਤਾ ਗ੍ਰਿਫਤਾਰ , ਭਾਰਤੀ ਖੂਫ਼ੀਆ ਜਾਣਕਾਰੀ ਕਰਦਾ ਸੀ ਲੀਕ !

- PTC NEWS
road-accident canada punjabi-youth-died
Advertisment

Stay updated with the latest news headlines.

Follow us:
Advertisment