Kapurthala News : ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਕੈਂਸਰ ਨਾਲ ਹੋਈ ਮੌਤ , 8 ਮਹੀਨੇ ਪਹਿਲਾਂ ਗਿਆ ਸੀ ਅਮਰੀਕਾ
Kapurthala News : ਕਪੂਰਥਲਾ ਦੇ ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਤਲਵੰਡੀ ਪੁਰਦਲ ਵਜੋਂ ਹੋਈ ਹੈ। ਇਸ ਦੁਖਦਾਈ ਖ਼ਬਰ ਕਾਰਨ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਦੀ ਅਮਰੀਕਾ ਵਿੱਚ ਕੈਂਸਰ ਨਾਲ ਮੌਤ ਹੋ ਗਈ ਹੈ। ਰਣਜੀਤ ਸਿੰਘ ਸਿਰਫ਼ 8 ਮਹੀਨੇ ਪਹਿਲਾਂ ਹੀ ਬਿਹਤਰ ਭਵਿੱਖ ਦੀ ਭਾਲ ਵਿੱਚ ਅਮਰੀਕਾ ਗਿਆ ਸੀ। ਜਿੱਥੇ ਜਾ ਕੇ ਉਸ ਨੂੰ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਨੇ ਘੇਰ ਲਿਆ। ਉੱਥੇ ਉਸਨੂੰ ਕੈਂਸਰ ਦਾ ਪਤਾ ਲੱਗਿਆ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰ ਦੀ ਮਦਦ ਲਈ ਫੰਡ ਇਕੱਠਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣਾ ਹੈ ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸਦੇ ਜੱਦੀ ਪਿੰਡ ਵਿੱਚ ਕੀਤਾ ਜਾਵੇ।
- PTC NEWS