Mon, Feb 6, 2023
Whatsapp

ਕੈਨੇਡਾ ’ਚ ਲੁੱਟ ਦੀ ਨੀਅਤ ਨਾਲ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Written by  Aarti -- January 03rd 2023 10:42 AM
ਕੈਨੇਡਾ ’ਚ ਲੁੱਟ ਦੀ ਨੀਅਤ ਨਾਲ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਕੈਨੇਡਾ ’ਚ ਲੁੱਟ ਦੀ ਨੀਅਤ ਨਾਲ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਵਿੱਕੀ ਅਰੋੜਾ (ਹੁਸ਼ਿਆਰਪੁਰ, 3 ਜਨਵਰੀ): ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਇਸ ਦੇ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ ਦੀਆਂ ਖਬਰਾਂ ਵੀ ਦਿਲਾਂ ਨੂੰ ਝਿੰਝੋੜ ਕੇ ਰੱਖ ਦਿੰਦੀਆਂ ਹਨ। ਇਸੇ ਤਰ੍ਹਾਂ ਦਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦਾ ਲੁੱਟ ਦੀ ਨੀਅਤ ਨਾਲ ਕਤਲ ਕਰ ਦਿੱਤਾ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਮਾਹਿਲਪੁਰ ਦੇ ਨਾਲ ਲੱਗਦੇ ਪਿੰਡ ਚੰਦੋਲੀ ਤੋਂ ਪੰਜ ਸਾਲ ਪਹਿਲਾਂ ਕੈਨੇਡਾ ਤੋਂ ਗਿਆ ਸੀ। ਨੌਜਵਾਨ ਦਾ 31 ਦਸੰਬਰ ਦੀ ਰਾਤ ਨੂੰ ਢਾਈ ਵਜੇ ਦੇ ਕਰੀਬ ਲੁੱਟ ਦੀ ਨੀਅਤ ਨਾਲ ਕਤਲ ਕਰ ਦਿੱਤਾ ਗਿਆ। ਲੁਟੇਰੇ ਜਾਂਦੇ ਹੋਏ ਉਸ ਦੇ ਸਰੀਰ 'ਤੇ ਪਾਏ ਸਾਰੇ ਗਹਿਣੇ, ਮੋਬਾਇਲ, ਪਰਸ, ਏਟੀਐਮ ਅਤੇ ਪੈਸੇ ਵੀ ਨਾਲ ਲੈ ਗਏ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੂਰਾ ਹਾਲ ਹੋਇਆ ਪਿਆ ਹੈ। ਨਾਲ ਹੀ ਪੀੜਤ ਪਰਿਵਾਰ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੋਂ ਮੰਗ ਕੀਤੀ ਹੈ ਕਿ ਉਨਾਂ ਦੇ ਇਕਲੌਤੇ ਪੁੱਤਰ ਦੇ ਕੈਨੇਡਾ ਵਿਚ ਹੋਏ ਕਤਲ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਸਜਾ ਦਿੱਤੀ ਜਾਵੇ।


ਤਰਲੋਕ ਨਾਥ ਸ਼ਰਮਾ ਵਾਸੀ ਚੰਦੇਲੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜ ਕੁ ਸਾਲ ਪਹਿਲਾਂ ਉਨ੍ਹਾਂ ਦਾ ਪੁੱਤਰ ਮੋਹਿਤ ਸ਼ਰਮਾ (28) ਪੜ੍ਹਾਈ ਦੇ ਤੌਰ 'ਤੇ ਕੈਨੇਡਾ ਗਿਆ ਸੀ ਅਤੇ ਉੱਥੇ ਹੀ ਪੱਕਾ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਮੋਹਿਤ ਦਾ ਚਚੇਰਾ ਭਰਾ ਅਰਮਾਨ ਸ਼ਰਮਾ ਵੀ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕੈਨੇਡਾ ਪਹੁੰਚੇ ਭਤੀਜੇ ਅਰਮਾਨ ਸ਼ਰਮਾ ਨੇ ਫ਼ੋਨ 'ਤੇ ਆਪਣੇ ਪਰਿਵਾਰ ਨੂੰ ਦੱਸਿਆ ਕਿ ਮੋਹਿਤ ਉਨ੍ਹਾਂ ਨੂੰ ਨਹੀਂ ਲੱਭ ਰਿਹਾ ਹੈ। 

ਉਨ੍ਹਾਂ ਦੱਸਿਆ ਕਿ 31 ਦਸੰਬਰ ਦੀ ਰਾਤ ਨੂੰ ਕੈਨੇਡਾ ਦੇ ਸ਼ਹਿਰ ਟਿਮਨ ਹੱਟ ਵਿਖੇ ਰਾਤ ਦੀ ਨਵੇਂ ਸਾਲ ਦੀ ਪਾਰਟੀ ਤੋਂ ਬਾਅਦ ਉਨ੍ਹਾਂ ਕੋਲ ਹੀ ਸੌਂ ਗਿਆ ਸੀ ਪਰੰਤੂ ਰਾਤ ਇੱਕ ਵਜੇ ਦੇ ਕਰੀਬ ਨੀਂਦ ਨਾ ਆਉਂਦੀ ਦੇਖ਼ ਉਹ ਮੁੜ ਅਪਣੇ ਕਮਰੇ ਵਿਚ ਚਲਾ ਗਿਆ | ਉਨ੍ਹਾਂ ਦੱਸਿਆ ਕਿ ਰਾਤ ਢਾਈ ਵਜੇ ਉੱਠ ਕੇ ਮੁੜ ਉਹ ਆਪਣੇ ਕਮਰੇ ਵਿਚ ਚਲਾ ਗਿਆ ਅਤੇ ਉੱਥੋਂ ਹੀ ਇੱਕ ਪੱਬ ਵਿਚ ਚਲਾ ਗਿਆ। 

ਉਨ੍ਹਾਂ ਅੱਗੇ ਦੱਸਿਆ ਕਿ ਉਸ ਤੋਂ ਬਾਅਦ ਉਸ ਦਾ ਫ਼ੋਨ ਬੰਦ ਆਉਣ ਲੱਗ ਪਿਆ। ਉਨ੍ਹਾਂ ਕਿਹਾ ਕਿ ਫ਼ੋਨ ਬੰਦ ਆਉਣ ਕਾਰਨ ਉਹ ਉਸ ਨੂੰ ਕਮਰੇ ਵਿਚ ਦੇਖਣ ਗਏ ਪਰ ਉਹ ਉੱਥੇ ਵੀ ਨਹੀਂ ਸੀ। ਉਹ ਸਾਰਾ ਦਿਨ ਉਸ ਨੂੰ ਨਹੀਂ ਲੱਭਦੇ ਰਹੇ ਪਰੰਤੂ ਉਹ ਨਾ ਲੱਭਾ ਅਤੇ ਇੱਕ ਜਨਵਰੀ ਦੀ ਸਵੇਰ ਸ਼ਹਿਰ ਤੋਂ ਬਾਹਰ ਉਸ ਦੀ ਕਾਰ ਇੱਕ ਸੁੰਨਸਾਨ ਇਲਾਕੇ ਵਿਚ ਮਿਲੀ ਅਤੇ ਪਿਛਲੀ ਸੀਟ 'ਤੇ ਉਨ੍ਹਾਂ ਦੇ ਪੁੱਤਰ ਮੋਹਿਤ ਦੀ ਲਾਸ਼ ਪਈ ਸੀ।  

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਵਲੋਂ ਪਾਏ ਸੋਨੇ ਦੇ ਗਹਿਣੇ ਜਿਸ ਵਿਚ ਚੈਨੀ, ਕੜਾ, ਡਾਇਮੰਡ ਟਾਪਸ, ਮੁੰਦਰੀਆਂ, ਪਰਸ, ਮੋਬਾਇਲ ਅਤੇ ਏਟੀਐਮ ਕਾਰਡ ਵੀ ਗਾਇਬ ਸੀ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਲੁੱਟਖੋਹ ਦੀ ਨੀਅਤ ਨਾਲ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। 

ਪਰਿਵਾਰ ਨੇ ਦੱਸਿਆ ਕਿ ਕੈਨੇਡਾ ਪੁਲਿਸ ਵੀ ਮਾਮਲੇ ਦੀ ਪੜਤਾਲ ਕਰ ਰਹੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਮੰਤਰੀ ਸੋਮ ਪ੍ਰਕਾਸ਼ ਤੋਂ ਮੰਗ ਕੀਤੀ ਕਿ ਕੈਨੇਡਾ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੇ ਲੜਕੇ ਦੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਕਥਿਤ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇ। 

ਇਹ ਵੀ ਪੜ੍ਹੋ: ਬੀਐਸਐਫ ਵੱਲੋਂ ਅਜਨਾਲਾ ਦੇ ਬੀਓਪੀ ਚੰਨਾ ਨੇੜੇ ਪਾਕਿ ਘੁਸਪੈਠੀਆ ਢੇਰ

- PTC NEWS

adv-img

Top News view more...

Latest News view more...