Wed, Sep 30, 2026
Whatsapp

ਮਾਨ ਸਰਕਾਰ ਦੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ 'ਤੇ ਉੱਠੇ ਸਵਾਲ! ਅੰਮ੍ਰਿਤਸਰ 'ਚ ਚਿੱਟੇ ਨੇ ਨਿਗਲਿਆ ਇੱਕ ਹੋਰ ਘਰ ਦਾ ਚਿਰਾਗ; ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ!

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ।

Reported by:  PTC News Desk  Edited by:  Amritpal Singh -- September 30th 2026 08:46 PM -- Updated: September 30th 2026 09:20 PM
ਮਾਨ ਸਰਕਾਰ ਦੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ 'ਤੇ ਉੱਠੇ ਸਵਾਲ! ਅੰਮ੍ਰਿਤਸਰ 'ਚ ਚਿੱਟੇ ਨੇ ਨਿਗਲਿਆ ਇੱਕ ਹੋਰ ਘਰ ਦਾ ਚਿਰਾਗ; ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ!

ਮਾਨ ਸਰਕਾਰ ਦੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ 'ਤੇ ਉੱਠੇ ਸਵਾਲ! ਅੰਮ੍ਰਿਤਸਰ 'ਚ ਚਿੱਟੇ ਨੇ ਨਿਗਲਿਆ ਇੱਕ ਹੋਰ ਘਰ ਦਾ ਚਿਰਾਗ; ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ!

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ। ਅੰਮ੍ਰਿਤਸਰ ਦੇ ਪਿੰਡ ਚਾਟੀਵਿੰਡ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਰੋਸ਼ਨ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਸਥਾਨਕ ਲੋਕਾਂ 'ਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।


ਇੱਕੋ ਮਹੀਨੇ 'ਚ 4 ਨੌਜਵਾਨਾਂ ਦੀਆਂ ਗਈਆਂ ਜਾਨਾਂ

ਪਿੰਡ ਵਾਸੀਆਂ ਨੇ ਗੰਭੀਰ ਦੋਸ਼ ਲਗਾਉਂਦਿਆਂ ਦੱਸਿਆ ਕਿ ਇਕੱਲੇ ਸਤੰਬਰ ਮਹੀਨੇ ਦੇ ਅੰਦਰ-ਅੰਦਰ ਹੀ ਨਸ਼ੇ ਦੀ ਲਪੇਟ 'ਚ ਆਉਣ ਕਾਰਨ ਪਿੰਡ ਦੇ 4 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿੰਡ 'ਚ ਸ਼ਰੇਆਮ ਚਿੱਟਾ ਅਤੇ ਹੋਰ ਘਾਤਕ ਨਸ਼ੇ ਵੇਚੇ ਜਾ ਰਹੇ ਹਨ, ਪਰ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਇਸ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ।

ਪ੍ਰਸ਼ਾਸਨ ਅਤੇ ਸਰਕਾਰ 'ਤੇ ਲਗਾਏ ਲਾਪ੍ਰਵਾਹੀ ਦੇ ਇਲਜ਼ਾਮ

ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਈ ਵਾਰ ਪੁਲਿਸ ਨੂੰ ਇਲਾਕੇ 'ਚ ਵਿਕ ਰਹੇ ਨਸ਼ੇ ਸਬੰਧੀ ਸ਼ਿਕਾਇਤਾਂ ਦਿੱਤੀਆਂ ਗਈਆਂ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਤਸਕਰਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਲੋਕਾਂ ਨੇ ਦੋਸ਼ ਲਾਇਆ ਕਿ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੇ ਦਾਅਵੇ ਸਿਰਫ਼ ਕਾਗਜ਼ਾਂ ਅਤੇ ਬਿਆਨਾਂ ਤੱਕ ਹੀ ਸੀਮਤ ਰਹਿ ਗਏ ਹਨ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਅੱਜ ਵੀ ਪੰਜਾਬ ਦੀ ਜਵਾਨੀ ਨਸ਼ੇ ਦੀ ਓਵਰਡੋਜ਼ ਨਾਲ ਦਮ ਤੋੜ ਰਹੀ ਹੈ।


ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪਿੰਡ ਚਾਟੀਵਿੰਡ ਅਤੇ ਆਸ-ਪਾਸ ਦੇ ਇਲਾਕਿਆਂ 'ਚ ਨਸ਼ਾ ਵੇਚਣ ਵਾਲੇ ਤਸਕਰਾਂ 'ਤੇ ਤੁਰੰਤ ਸ਼ਿਕੰਜਾ ਕੱਸਿਆ ਜਾਵੇ, ਤਾਂ ਜੋ ਹੋਰ ਮਾਵਾਂ ਦੇ ਪੁੱਤ ਨਸ਼ੇ ਦੀ ਬਲੀ ਚੜ੍ਹਨ ਤੋਂ ਬਚ ਸਕਣ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK