Tue, Sep 8, 2026
Whatsapp

Solan Ragging Case : ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਅਤਿ-ਨਿੰਦਣਯੋਗ : ਜਥੇਦਾਰ ਟੇਕ ਸਿੰਘ View in English

Solan Ragging Case : ਗਿਆਨੀ ਟੇਕ ਸਿੰਘ ਨੇ ਕਿਹਾ ਕਿ ਹਿਮਾਚਲ ਪੁਲਿਸ ਵੱਲੋਂ ਜਾਂਚ ਸ਼ੁਰੂ ਕਰਨਾ ਸਵਾਗਤਯੋਗ ਹੈ, ਪਰ ਸਿਰਫ਼ ਰੈਗਿੰਗ ਕਰਨ ਵਾਲੇ ਵਿਦਿਆਰਥੀਆਂ 'ਤੇ ਹੀ ਨਹੀਂ, ਸਗੋਂ ਸਮੇਂ ਸਿਰ ਕਦਮ ਨਾ ਚੁੱਕਣ ਵਾਲੇ ਸਕੂਲ ਪ੍ਰਿੰਸੀਪਲ ਅਤੇ ਪ੍ਰਸ਼ਾਸਨ ਵਿਰੁੱਧ ਵੀ ਤੁਰੰਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।

Reported by:  PTC News Desk  Edited by:  KRISHAN KUMAR SHARMA -- September 08th 2026 05:26 PM
Solan Ragging Case : ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਅਤਿ-ਨਿੰਦਣਯੋਗ : ਜਥੇਦਾਰ ਟੇਕ ਸਿੰਘ

Solan Ragging Case : ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਅਤਿ-ਨਿੰਦਣਯੋਗ : ਜਥੇਦਾਰ ਟੇਕ ਸਿੰਘ

Solan Ragging Case : ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਹਿਮਾਚਲ ਪ੍ਰਦੇਸ਼ (Himachal Pradesh Ragging Case) ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ (Sikh Student Ragging Case) ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਦਿਆ ਦੇ ਮੰਦਰਾਂ ਵਿੱਚ ਕਿਸੇ ਵੀ ਬੱਚੇ ਨਾਲ ਅਜਿਹਾ ਅਣਮਨੁੱਖੀ ਵਰਤਾਰਾ ਅਤਿ-ਮੰਦਭਾਗਾ ਹੈ, ਜੋ ਮਾਸੂਮ ਬੱਚਿਆਂ ਦੇ ਮਨਾਂ 'ਤੇ ਗਹਿਰਾ ਮਾਨਸਿਕ ਅਸਰ ਪਾਉਂਦਾ ਹੈ।

ਸਿੰਘ ਸਾਹਿਬ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਲਈ ਸੁਖਾਵਾਂ ਤੇ ਸਨਮਾਨਜਨਕ ਵਾਤਾਵਰਨ ਕਾਇਮ ਕਰਨਾ ਸਕੂਲ ਪ੍ਰਬੰਧਕਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਵਾਇਰਲ ਵੀਡੀਓ ਨੇ ਹਰ ਸੰਵੇਦਨਸ਼ੀਲ ਮਨ ਨੂੰ ਝੰਜੋੜਿਆ ਹੈ।

ਇਹ ਵੀ ਪੜ੍ਹੋ... Ola ਤੋਂ ਬਾਅਦ Uber ਤੇ Rapido ਦਾ ਵੀ ਲਾਇਸੈਂਸ ਮੁਅੱਤਲ, ਚੰਡੀਗੜ੍ਹ 'ਚ ਕੈਬ ਸੇਵਾਵਾਂ 'ਤੇ ਪੈ ਸਕਦਾ ਹੈ ਵੱਡਾ ਅਸਰ

ਗਿਆਨੀ ਟੇਕ ਸਿੰਘ ਨੇ ਕਿਹਾ ਕਿ ਹਿਮਾਚਲ ਪੁਲਿਸ ਵੱਲੋਂ ਜਾਂਚ ਸ਼ੁਰੂ ਕਰਨਾ ਸਵਾਗਤਯੋਗ ਹੈ, ਪਰ ਸਿਰਫ਼ ਰੈਗਿੰਗ ਕਰਨ ਵਾਲੇ ਵਿਦਿਆਰਥੀਆਂ 'ਤੇ ਹੀ ਨਹੀਂ, ਸਗੋਂ ਸਮੇਂ ਸਿਰ ਕਦਮ ਨਾ ਚੁੱਕਣ ਵਾਲੇ ਸਕੂਲ ਪ੍ਰਿੰਸੀਪਲ ਅਤੇ ਪ੍ਰਸ਼ਾਸਨ ਵਿਰੁੱਧ ਵੀ ਤੁਰੰਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਅਤੇ ਖ਼ਾਸ ਕਰਕੇ ਸਿੱਖ ਬੱਚਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਅਜਿਹੀਆਂ ਹਰਕਤਾਂ ਨੂੰ ਕਿਸੇ ਵੀ ਕੀਮਤ 'ਤੇ ਪ੍ਰਵਾਨ ਨਹੀਂ ਕੀਤਾ ਜਾਵੇਗਾ।

ਸਿੰਘ ਸਾਹਿਬ ਨੇ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਕੂਲ ਪ੍ਰਬੰਧਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਸਮੂਹ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਤੋਂ ਜਵਾਬਦੇਹੀ ਯਕੀਨੀ ਬਣਾਉਣ।

ਇਹ ਵੀ ਪੜ੍ਹੋ...ਸਿੱਖ ਵਿਦਿਆਰਥੀ ਨਾਲ ਰੈਗਿੰਗ ਮਾਮਲੇ 'ਚ ਡਗਸ਼ਾਈ ਪਬਲਿਕ ਸਕੂਲ ਦੇ 5 ਵਿਦਿਆਰਥੀ ਮੁਅੱਤਲ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK