Rahul Gandhi Gets Bail: ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ 'ਚ 2 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
Rahul Gandhi Gets Bail: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਨੇਮ 'ਤੇ ਟਿੱਪਣੀ ਕਰਨ ਦੇ ਮਾਮਲੇ 'ਚ ਸੂਰਤ ਜ਼ਿਲਾ ਅਦਾਲਤ ਨੇ ਕਾਂਗਰਸੀ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਪਰ ਰਾਹੁਲ ਗਾਂਧੀ ਨੂੰ ਸਜ਼ਾ ਮਿਲਣ ਮਗਰੋਂ ਜ਼ਮਾਨਤ ਵੀ ਦੇ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ ਇਹ ਮਾਮਲਾ ਸਾਲ 2009 ਦਾ ਹੈ ਜਦੋਂ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ’ਚ ਆਯੋਜਿਤ ਜਨਸਭਾ ਚ ਪੀਐੱਮ ਮੋਦੀ ਦੇ ਸਰਨੇਮ ਨੂੰ ਲੈ ਕੇ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ’ਤੇ ਮਾਨਹਾਣੀ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਉੱਥੇ ਹੀ ਇਹ ਵੀ ਦੱਸ ਦਈਏ ਕਿ ਰਾਹੁਲ ਗਾਂਧੀ ਨੇ ਜਨਸਭਾ ਚ ਸੰਬੋਧਨ ਕਰ ਹੋਏ ਟਿੱਪਣੀ ਕੀਤੀ ਸੀ ਕਿ ਕਿਉਂ ਸਾਰੇ ਚੋਰਾਂ ਦਾ ਇੱਕ ਵਰਗਾ ਸਰਨੇਮ ਮੋਦੀ ਹੀ ਹੁੰਦਾ ਹੈ? ਦੱਸ ਦਈਏ ਕਿ ਰਾਹੁਲ ਗਾਂਧੀ ਦੇ ਇਸ ਬਿਆਨ ਦੇ ਖਿਲਾਫ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੁਰਨੇਸ਼ ਮੋਦੀ ਨੇ ਪਟੀਸ਼ਨ ਦਾਖਲ ਕੀਤੀ ਸੀ।
ਇਹ ਵੀ ਪੜ੍ਹੋ: Dharna Outside Gurdwara Sohana Sahib: ਸੋਹਾਣਾ ਗੁਰਦੁਆਰਾ ਦੇ ਬਾਹਰ ਰੋਡ ਜਾਮ ਕਰਨ ਦਾ ਮਾਮਲਾ, 33 ਲੋਕਾਂ ਖਿਲਾਫ ਦਰਜ FIR
- PTC NEWS