Sat, Jul 27, 2024
Whatsapp

ਫਿਰੋਜ਼ਪੁਰ 'ਚ ਨਜਾਇਜ਼ ਸ਼ਰਾਬ ਕੱਢਣ ਵਾਲਿਆਂ 'ਤੇ ਪੁਲਿਸ ਨੇੇ ਕੀਤੀ ਰੇਡ

Reported by:  PTC News Desk  Edited by:  Amritpal Singh -- March 25th 2024 06:25 PM
ਫਿਰੋਜ਼ਪੁਰ 'ਚ ਨਜਾਇਜ਼ ਸ਼ਰਾਬ ਕੱਢਣ ਵਾਲਿਆਂ 'ਤੇ ਪੁਲਿਸ ਨੇੇ ਕੀਤੀ ਰੇਡ

ਫਿਰੋਜ਼ਪੁਰ 'ਚ ਨਜਾਇਜ਼ ਸ਼ਰਾਬ ਕੱਢਣ ਵਾਲਿਆਂ 'ਤੇ ਪੁਲਿਸ ਨੇੇ ਕੀਤੀ ਰੇਡ

ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਫਿਰੋਜ਼ਪੁਰ ਪੁਲਿਸ ਵੀ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖਿਲਾਫ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ। ਸੋਮਵਾਰ ਨੂੰ ਹੋਲੀ ਦੇ ਤਿਉਹਾਰ ਮੌਕੇ ਫ਼ਿਰੋਜ਼ਪੁਰ ਸਦਰ ਥਾਣਾ ਖੇਤਰ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਕਿਸ਼ਤੀਆਂ ਦੀ ਵਰਤੋਂ ਕਰਕੇ ਛਾਪੇਮਾਰੀ ਕੀਤੀ।


ਫਿਰੋਜ਼ਪੁਰ 'ਚ ਨਜਾਇਜ਼ ਸ਼ਰਾਬ ਕੱਢਣ ਵਾਲਿਆਂ 'ਤੇ ਕੀਤੀ ਰੇਡ

ਫਿਰੋਜ਼ਪੁਰ 'ਚ ਨਜਾਇਜ਼ ਸ਼ਰਾਬ ਕੱਢਣ ਵਾਲਿਆਂ 'ਤੇ ਕੀਤੀ ਰੇਡ ਨਜਾਇਜ਼ ਸ਼ਰਾਬ ਬਣਾਉਣ ਵਾਲਿਆਂ ਖਿਲਾਫ਼ ਕਾਰਵਾਈ #LatestNews #PunjabNews #PTCNews #Firozpur #firozpurnews Posted by PTC News on Monday, March 25, 2024

ਇਸ ਦੌਰਾਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ, ਜਿਸ ਤਹਿਤ 32000 ਲੀਟਰ ਲਾਹਣ ਅਤੇ 68 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਗਈ। ਹਾਲਾਂਕਿ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ਰਾਬ ਬਣਾਉਣ ਵਾਲਾ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਫ਼ਿਰੋਜ਼ਪੁਰ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਸਦਰ ਥਾਣਾ ਇੰਚਾਰਜ ਜਸਵੰਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਇੱਕ ਸੁੰਨਸਾਨ ਜਗ੍ਹਾ ਵਿੱਚ ਕੁਝ ਵਿਅਕਤੀ ਵੱਡੀ ਮਾਤਰਾ ਵਿੱਚ ਦੇਸੀ ਸ਼ਰਾਬ ਨਜਾਇਜ਼ ਤੌਰ 'ਤੇ ਤਿਆਰ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਈ ਟੀਮਾਂ ਬਣਾ ਕੇ ਕਿਸ਼ਤੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਵੱਡੀ ਮਾਤਰਾ 'ਚ ਸ਼ਰਾਬ ਬਣਾਉਣ ਦਾ ਸਾਮਾਨ, 32 ਹਜ਼ਾਰ ਲੀਟਰ ਲਾਹਣ ਅਤੇ 68 ਲੀਟਰ ਸ਼ਰਾਬ ਬਰਾਮਦ ਹੋਈ। ਬਰਾਮਦ ਹੋਈ ਸ਼ਰਾਬ ਅਤੇ ਠੇਕੇ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ।

ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਫਿਰੋਜ਼ਪੁਰ ਪੁਲਿਸ ਵੱਲੋਂ ਇਸ ਸਮੁੱਚੀ ਕਾਰਵਾਈ ਦੀ ਡਰੋਨ ਕੈਮਰਿਆਂ ਨਾਲ ਵੀਡੀਓ ਬਣਾਈ ਗਈ ਅਤੇ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਗਈ। ਦੱਸ ਦਈਏ ਕਿ ਫ਼ਿਰੋਜ਼ਪੁਰ ਸਦਰ ਥਾਣੇ ਅਧੀਨ ਪੈਂਦੇ ਉਕਤ ਇਲਾਕੇ 'ਚੋਂ ਨਾਜਾਇਜ਼ ਸ਼ਰਾਬ ਬਣਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇੱਥੋਂ ਨਾਜਾਇਜ਼ ਸ਼ਰਾਬ ਦੀਆਂ ਅਜਿਹੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

-

  • Tags

Top News view more...

Latest News view more...

PTC NETWORK