Punjab Weather News : ਪੰਜਾਬ ਦੇ ਇਨ੍ਹਾਂ 11 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ: ਤੇਜ਼ ਹਵਾਵਾਂ ਵੀ ਚੱਲਣਗੀਆਂ
Punjab Weather News : ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਦੀ ਜਾਪ ਰਹੀ ਹੈ। ਮੌਸਮ ਵਿਭਾਗ ਅਨੁਸਾਰ ਕੱਲ੍ਹ ਸ਼ਾਮ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਤੋਂ ਸੂਬੇ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ ਅਤੇ ਪਟਿਆਲਾ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੀਂਹ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
6 ਦਿਨਾਂ ਦਾ ਅਲਰਟ ਜਾਰੀ
ਪੰਜਾਬ ਵਿੱਚ ਅੱਜ ਤੋਂ 24 ਮਈ ਤੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ ਇਲਾਵਾ, 24 ਮਈ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨੇਰੀ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਖਾਸ ਕਰਕੇ ਬਠਿੰਡਾ, ਫਰੀਦਕੋਟ, ਫਾਜ਼ਿਲਕਾ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ ਨੂੰ 22 ਮਈ ਨੂੰ ਅਲਰਟ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : Who is Priyanka Senapati : ਜੋਤੀ ਮਲਹੋਤਰਾ ਮਗਰੋਂ ਇੱਕ ਹੋਰ ਯੂਟਿਊਬਰ ਜਾਂਚ ਏਜੰਸੀਆਂ ਦੇ ਰਾਡਾਰ 'ਤੇ !
- PTC NEWS