Rain Alert In Punjab : ਪੰਜਾਬ ਲਈ IMD ਦੀ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਹੋਵੇਗਾ ਵੱਡਾ ਬਦਲਾਅ !
Rain Alert In Punjab : ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਲੁਧਿਆਣਾ ਵਿੱਚ 25.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਸੋਮਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ ਸਮੇਤ ਕਈ ਇਲਾਕਿਆਂ ਵਿੱਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ 15 ਸਤੰਬਰ ਲਈ ਜਾਰੀ ਕੀਤੀ ਗਈ ਭਵਿੱਖਬਾਣੀ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਹਾਲਾਂਕਿ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਤੋਂ ਇਲਾਵਾ 16, 17 ਅਤੇ 18 ਸਤੰਬਰ ਨੂੰ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਿਆ ਜਾ ਸਕਦਾ ਹੈ ਅਤੇ ਪੰਜਾਬ ਦੇ ਉੱਤਰੀ, ਕੇਂਦਰੀ ਅਤੇ ਕੁਝ ਦੱਖਣੀ ਹਿੱਸਿਆਂ ਵਿੱਚ ਮੀਂਹ ਪਵੇਗਾ।
ਇਸ ਤੋਂ ਇਲਾਵਾ ਲੁਧਿਆਣਾ, ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਰੋਪੜ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 16 ਤੋਂ 18 ਸਤੰਬਰ ਤੱਕ ਮੌਸਮ ਸਾਫ਼ ਰਹੇਗਾ। ਜਦਕਿ 19 ਸਤੰਬਰ ਤੋਂ ਮਾਨਸੂਨ ਦੇ ਦੁਬਾਰਾ ਸਰਗਰਮ ਹੋਣ ਕਾਰਨ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Delhi BMW Accident : ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਮੌਤ, ਪਤਨੀ ਦੀ ਹਾਲਤ ਗੰਭੀਰ, ਤੇਜ਼ ਰਫ਼ਤਾਰ BMW ਦੀ ਟੱਕਰ
- PTC NEWS