Sun, Apr 28, 2024
Whatsapp

ਪੰਜਾਬ-ਹਰਿਆਣਾ 'ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ, ਤਾਪਮਾਨ 'ਚ ਆਈ ਗਿਰਾਵਟ

Written by  Amritpal Singh -- January 08th 2024 08:47 PM
ਪੰਜਾਬ-ਹਰਿਆਣਾ 'ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ, ਤਾਪਮਾਨ 'ਚ ਆਈ ਗਿਰਾਵਟ

ਪੰਜਾਬ-ਹਰਿਆਣਾ 'ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ, ਤਾਪਮਾਨ 'ਚ ਆਈ ਗਿਰਾਵਟ

ਉੱਤਰ ਭਾਰਤ ਵਿੱਚ ਮੌਸਮ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ 'ਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਨਾਲ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਸ ਦਰਮਿਆਨ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ (Rain) ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੋਵਾਂ ਸੂਬਿਆਂ ਵਿੱਚ ਸਵੇਰ ਅਤੇ ਸ਼ਾਮ ਨੂੰ ਧੁੰਦ ਲਈ ਔਰੇਂਜ ਅਲਰਟ ਵੀ ਜਾਰੀ ਹੈ। ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਕਾਰਨ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਿਮਾਚਲ ਦੇ 5 ਜ਼ਿਲ੍ਹਿਆਂ ਵਿੱਚ ਠੰਢ ਦਾ ਯੈਲੋ ਅਲਰਟ ਹੈ।


ਉੱਤਰੀ ਭਾਰਤ ਵਿੱਚ ਇਸ ਸਮੇਂ ਬਹੁਤ ਠੰਢ ਹੈ। ਤਾਪਮਾਨ ‘ਚ ਭਾਵੇਂ ਜ਼ਿਆਦਾ ਗਿਰਾਵਟ ਨਹੀਂ ਆਈ ਹੈ ਪਰ ਠੰਢ ਕਾਰਨ ਲੋਕ ਘਰਾਂ ‘ਚ ਲੁਕੇ ਹੋਏ ਹਨ। ਕਈ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤਹਿਤ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਧੁੰਦ ਕਾਰਨ ਐਤਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ 7 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਉੱਥੇ ਹੀ 10 ਉਡਾਣਾਂ ਲੇਟ ਰਹੀਆਂ। ਰੱਦ ਕੀਤੀਆਂ ਉਡਾਣਾਂ ਵਿੱਚ ਚੰਡੀਗੜ੍ਹ-ਮੁੰਬਈ, ਚੰਡੀਗੜ੍ਹ-ਪੁਣੇ, ਚੰਡੀਗੜ੍ਹ-ਦਿੱਲੀ, ਚੰਡੀਗੜ੍ਹ-ਜੈਪੁਰ, ਚੰਡੀਗੜ੍ਹ-ਅਹਿਮਦਾਬਾਦ, ਚੰਡੀਗੜ੍ਹ-ਬੈਂਗਲੁਰੂ ਸ਼ਾਮਲ ਹਨ। ਹਵਾਈ ਅੱਡੇ ਤੋਂ ਉਡਾਣ ਭਰਨ ਵਾਲੀਆਂ ਤਿੰਨ ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਲਗਭਗ 2 ਤੋਂ 3 ਘੰਟੇ ਦੇਰੀ ਨਾਲ ਰਵਾਨਾ ਹੋਈਆਂ। ਜਦੋਂ ਕਿ ਸੱਤ ਉਡਾਣਾਂ 20 ਤੋਂ 35 ਮੀਟਰ ਦੀ ਦੇਰੀ ਨਾਲ ਚੱਲੀਆਂ।

-

Top News view more...

Latest News view more...