Fri, Apr 3, 2026
Whatsapp

Punjab Weather Update : ਪੰਜਾਬ-ਚੰਡੀਗੜ੍ਹ ’ਚ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ; ਚੱਲਣਗੀਆਂ ਤੇਜ਼ ਹਵਾਵਾਂ

ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਆਰੈਂਜ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਤਾਜਾ ਭਵਿੱਖਬਾਣੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਮੌਸਮ ਪੰਜਾਬ ਦੇ 22 ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰੇਗਾ।

Reported by:  PTC News Desk  Edited by:  Aarti -- April 03rd 2026 09:22 AM
Punjab Weather Update : ਪੰਜਾਬ-ਚੰਡੀਗੜ੍ਹ ’ਚ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ; ਚੱਲਣਗੀਆਂ ਤੇਜ਼ ਹਵਾਵਾਂ

Punjab Weather Update : ਪੰਜਾਬ-ਚੰਡੀਗੜ੍ਹ ’ਚ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ; ਚੱਲਣਗੀਆਂ ਤੇਜ਼ ਹਵਾਵਾਂ

Punjab Weather Update :  ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਥਾਵਾਂ 'ਤੇ ਗਰਜ, ਬਿਜਲੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਆਰੈਂਜ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਤਾਜਾ ਭਵਿੱਖਬਾਣੀ ਕੀਤੀ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਮੌਸਮ ਪੰਜਾਬ ਦੇ 22 ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰੇਗਾ। ਇਨ੍ਹਾਂ ਵਿੱਚੋਂ 12 ਜ਼ਿਲ੍ਹਿਆਂ - ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੁਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ  ਵਿੱਚ ਗਰਜ, ਬਿਜਲੀ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੇਗੀ।


ਜਦਕਿ 10 ਜ਼ਿਲ੍ਹਿਆਂ - ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ - ਵਿੱਚ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਬਾਰਿਸ਼ ਦੇ ਸੰਬੰਧ ਵਿੱਚ 14 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕਈ ਖੇਤਰ ਅਤੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਮੁਹਾਲੀ ਦੇ ਕੁਝ ਖੇਤਰ ਸ਼ਾਮਲ ਹਨ।

ਇਹ ਵੀ ਪੜ੍ਹੋ  : ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਦੀ ਸੜਕ ਹਾਦਸੇ 'ਚ ਮੌਤ, ਦਿੱਲੀ ਤੋਂ ਵਾਪਸੀ ਦੌਰਾਨ ਵਾਪਰਿਆ ਹਾਦਸਾ

- PTC NEWS

Top News view more...

Latest News view more...

PTC NETWORK
PTC NETWORK