Mon, Jun 29, 2026
Whatsapp

Punjab Weather Update : ਦਿੱਲੀ NCR ’ਚ ਅਗਲੇ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ; ਜਾਣੋ ਪੰਜਾਬ ਤੇ ਹਰਿਆਣਾ ਦੇ ਮੌਸਮ ਦਾ ਹਾਲ

ਮੌਸਮ ਵਿਭਾਗ ਨੇ 24 ਤੋਂ 26 ਜੂਨ ਤੱਕ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਫਿਰ 29 ਤੋਂ 30 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

Reported by:  PTC News Desk  Edited by:  Aarti -- June 29th 2026 09:25 AM
Punjab Weather Update : ਦਿੱਲੀ NCR ’ਚ ਅਗਲੇ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ; ਜਾਣੋ ਪੰਜਾਬ ਤੇ ਹਰਿਆਣਾ ਦੇ ਮੌਸਮ ਦਾ ਹਾਲ

Punjab Weather Update : ਦਿੱਲੀ NCR ’ਚ ਅਗਲੇ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ; ਜਾਣੋ ਪੰਜਾਬ ਤੇ ਹਰਿਆਣਾ ਦੇ ਮੌਸਮ ਦਾ ਹਾਲ

Punjab Weather Update :  ਜੂਨ ਦੇ ਆਖਰੀ ਦਿਨਾਂ ’ਚ ਅੱਤ ਦੀ ਗਰਮੀ ਕਾਰਨ ਲੋਕ ਕਾਫੀ ਬੇਹਾਲ ਹੋਏ ਪਏ ਹਨ। ਹਾਲਾਂਕਿ ਮੌਸਮ ਵਿਭਾਗ ਨੇ ਐਲਾਨ ਕੀਤਾ ਹੈ ਕਿ ਜੂਨ ਦੇ ਆਖਰੀ ਹਫ਼ਤੇ ਦੌਰਾਨ ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਪੂਰੇ ਉੱਤਰੀ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਜਾਰੀ ਰਹੇਗੀ। ਇਸ ਸਮੇਂ ਦੌਰਾਨ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਮਾਨਸੂਨ ਵੀ ਉੱਤਰ ਪ੍ਰਦੇਸ਼ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। 

ਮੌਸਮ ਵਿਭਾਗ ਨੇ 24 ਤੋਂ 26 ਜੂਨ ਤੱਕ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਫਿਰ 29 ਤੋਂ 30 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ ਦੇ ਨੋਇਡਾ, ਗਾਜ਼ੀਆਬਾਦ ਅਤੇ ਪੂਰਵਾਂਚਲ ਵਰਗੇ ਸ਼ਹਿਰਾਂ ਦੀ ਗੱਲ ਕਰੀਏ ਤਾਂ 24 ਤੋਂ 25 ਜੂਨ ਤੱਕ ਅਤੇ ਫਿਰ 29-30 ਜੂਨ ਨੂੰ ਹਲਕੀ ਬਾਰਿਸ਼ ਹੋਣ ਦੇ ਸੰਕੇਤ ਹਨ।


ਪੂਰਬੀ ਰਾਜਸਥਾਨ ਅਤੇ ਪੱਛਮੀ ਰਾਜਸਥਾਨ ਵਿੱਚ ਵੀ 24 ਤੋਂ 30 ਜੂਨ ਤੱਕ ਲਗਾਤਾਰ ਬਾਰਿਸ਼ ਹੋਣ ਦੀ ਉਮੀਦ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ 30 ਜੂਨ ਨੂੰ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਰਾਜਸਥਾਨ ਵਿੱਚ 25 ਤੋਂ 30 ਜੂਨ ਦੌਰਾਨ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਅਤੇ ਧੂੜ ਭਰੇ ਤੂਫਾਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

ਉੱਤਰਾਖੰਡ ਵਿੱਚ 25 ਜੂਨ ਅਤੇ ਫਿਰ 29-30 ਜੂਨ ਨੂੰ ਮੀਂਹ ਪੈਣ ਦੀ ਚੇਤਾਵਨੀ ਹੈ। ਪੰਜਾਬ ਵਿੱਚ 24-26 ਜੂਨ ਅਤੇ ਫਿਰ 29-30 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ 29 ਅਤੇ 30 ਜੂਨ ਨੂੰ ਭਾਰੀ ਮੀਂਹ ਪੈਣ ਦੀ ਚਿਤਾਵਨੀ ਹੈ।

ਇਹ ਵੀ ਪੜ੍ਹੋ  : Pakistan Attack Afghanistan : ਪਾਕਿਸਤਾਨ ਨੇ ਅਫਗਾਨਿਸਤਾਨ ’ਚ ਮਚਾਈ ਤਬਾਹੀ; 29 ਲੋਕਾਂ ਦੀ ਮੌਤ, ਕਈ ਜ਼ਖਮੀ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK