Thu, Oct 22, 2026
Whatsapp

ਪੰਜਾਬ ‘ਚ 24 ਤੇ 25 ਅਕਤੂਬਰ ਨੂੰ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ

ਸਵੇਰ - ਸ਼ਾਮ ਦੇ ਮੌਸਮ 'ਚ ਹੋਇਆ ਬਦਲਾਅ

Reported by:  PTC News Desk  Edited by:  Jaswinder Kaur -- October 22nd 2026 10:57 AM
ਪੰਜਾਬ ‘ਚ 24 ਤੇ 25 ਅਕਤੂਬਰ ਨੂੰ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ‘ਚ 24 ਤੇ 25 ਅਕਤੂਬਰ ਨੂੰ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ

Punjab Weather update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 24 ਅਤੇ 25 ਅਕਤੂਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 24 ਅਕਤੂਬਰ ਨੂੰ ਦੱਖਣ-ਪੱਛਮੀ ਪੰਜਾਬ ਦੇ ਕੁਝ ਇਲਾਕਿਆਂ ਅਤੇ 25 ਅਕਤੂਬਰ ਨੂੰ ਉੱਤਰੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 26 ਅਕਤੂਬਰ ਤੋਂ ਮੌਸਮ ਦੁਬਾਰਾ ਖੁਸ਼ਕ ਰਹਿਣ ਦੀ ਉਮੀਦ ਹੈ। 

ਇਸ ਸਮੇਂ ਸੂਬੇ ਵਿੱਚ ਔਸਤ ਤਾਪਮਾਨ ਵਿੱਚ 0.1 ਡਿਗਰੀ ਦਾ ਥੋੜ੍ਹਾ ਵਾਧਾ ਹੋਇਆ ਹੈ ਅਤੇ ਇਹ ਆਮ ਦੇ ਨੇੜੇ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਉੱਤਰੀ ਹਰਿਆਣਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇੱਕ ਉੱਪਰੀ ਹਵਾ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। 24 ਅਕਤੂਬਰ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਮੌਸਮ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ। ਜੰਮੂ ਅਤੇ ਕਸ਼ਮੀਰ ਸਮੇਤ ਪਹਾੜੀ ਇਲਾਕਿਆਂ ਵਿੱਚ ਠੰਢ ਵਧ ਰਹੀ ਹੈ। ਪੰਜਾਬ ਵਿੱਚ ਸਵੇਰ ਅਤੇ ਰਾਤਾਂ ਵੀ ਠੰਢੀਆਂ ਰਹਿ ਰਹੀਆਂ ਹਨ, ਜਦੋਂ ਕਿ ਦਿਨ ਵੇਲੇ ਹਲਕੀ ਗਰਮੀ ਬਣੀ ਰਹਿੰਦੀ ਹੈ। ਅਗਲੇ ਕੁਝ ਦਿਨਾਂ ਤੱਕ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ : 

https://www.ptcnews.tv/news-in-punjabi/aap-mla-jeevan-jyot-kaur-pa-maninder-singh-arrest-under-307-assault-case-4430817

ਉੱਥੇ ਹੀ ਘੱਟ ਤੋਂ ਘੱਟ ਤਾਪਮਾਨ ਦੀ ਗੱਲ ਕਰੀਏ ਦਾ ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 14.4 ਡਿਗਰੀ ਸੈਲਸੀਅਸ ਰਿਹਾ।

ਰਾਜਸਥਾਨ ਤੇ ਗੁਆਂਢੀ ਇਲਾਕਿਆਂ ‘ਚ ਉੱਪਰੀ ਹਵਾਵਾਂ ‘ਚ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਚੱਕਰਵਾਤੀ ਸਰਕੂਲੇਸ਼ਨ ਮੌਜੂਦ ਹੈ। ਮੌਸਮ ਵਿਭਾਗ ਮੁਤਾਬਕ 24 ਅਕਤੂਬਰ ਤੋਂ ਉੱਤਰ-ਪੱਛਮੀ ਭਾਰਤ ‘ਚ ਇੱਕ ਨਵੀਂ ਵੈਸਟਰਨ ਡਿਸਟਰਬੈਂਸ (ਪੱਛਮੀ ਗੜਬੜੀ) ਸਰਗਰਮ ਹੋ ਸਕਦੀ ਹੈ।

24 ਅਕਤੂਬਰ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਫਰੀਦਕੋਟ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 25 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।



- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK