Punjab Weather Update: ਉੱਤਰ ਭਾਰਤ ਦੇ ਜ਼ਿਆਦਾਤਰ ਇਲਾਕਿਆਂ 'ਚ ਤਾਪਮਾਨ ਵਧਣ ਨਾਲ ਗਰਮੀਆਂ ਦੀ ਸ਼ੁਰੂਆਤ ਹੋ ਗਈ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਪਹਾੜੀ ਖੇਤਰਾਂ, ਖਾਸ ਕਰਕੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਅਤੇ ਬਰਫਬਾਰੀ ਲਈ ਅਲਰਟ ਜਾਰੀ ਕੀਤਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਉੱਤਰਾਖੰਡ ਦੇ ਮੈਦਾਨੀ ਇਲਾਕਿਆਂ 'ਚ ਗੜੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪਹਾੜੀ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਮੈਦਾਨੀ ਇਲਾਕਿਆਂ ਵਿੱਚ ਗੜੇਮਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਦੂਜੇ ਪਾਸੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਮੌਸਮ ਦੇ ਮਿਜ਼ਾਜ ਬਦਲਣ ਦੀ ਗੱਲ ਆਖੀ ਹੈ। ਮੌਸਮ ਵਿਭਾਗ ਮੁਤਾਬਿਕ ਵੈਸਟਰਨ ਡਿਸਟਬੈਂਸ ਦੇ ਚੱਲਦੇ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਪਰ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 28 ਫਰਵਰੀ ਅਤੇ 1 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
- PTC NEWS