Weather Update Today: ਮੌਸਮ ਵਿਭਾਗ ਵੱਲੋ ਆਉਣ ਵਾਲੇ ਦਿਨਾਂ ’ਚ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ !
Weather Update: ਆਉਣ ਵਾਲੇ ਦਿਨਾਂ ’ਚ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਦੀ ਉਮੀਦ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੱਛਮੀ ਗੜਬੜੀ ਕਾਰਨ ਮੰਗਲਵਾਰ ਨੂੰ ਪੱਛਮੀ ਹਿਮਾਲੀਅਨ ਖੇਤਰ ’ਚ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਦੀ ਉਮੀਦ ਹੈ। ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਸੰਭਾਵਨਾ ਜਤਾਇਆ ਹੈ ਕਿ 15 ਤੋਂ 17 ਮਾਰਚ ਦੌਰਾਨ ਦੱਖਣੀ, ਮੱਧ ਅਤੇ ਪੂਰਬੀ ਭਾਰਤ ਵਿੱਚ ਮੀਂਹ ਪੈਣ ਪੈ ਸਕਦਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਦੱਖਣੀ ਅਸਾਮ ਅਤੇ ਹੇਠਲੇ ਟ੍ਰੋਪੋਸਫੇਅਰਿਕ ਪੱਧਰਾਂ 'ਤੇ ਚੱਕਰਵਾਤੀ ਚੱਕਰ ਜਾਰੀ ਹੈ। ਜਿਸ ਕਾਰਨ ਭਾਰਤ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਅਤੇ ਰਾਜਸਥਾਨ ’ਚ 14 ਅਤੇ 15 ਮਾਰਚ ਨੂੰ ਬਿਜਲੀ ਦੀ ਗਰਜ ਨਾਲ ਮੀਂਹ ਪੈ ਸਕਦਾ ਹੈ। ਜਦਕਿ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।
ਗੱਲ ਕੀਤੀ ਜਾਵੇ ਪਹਾੜੀ ਇਲਾਕਿਆਂ ਦੀ ਤਾਂ ਇੱਥੇ 16 ਅਤੇ 17 ਮਾਰਚ 2023 ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਵਿੱਚ ਭਾਰੀ ਮੀਂਹ ਪੈ ਸਕਦਾ ਹੈ।
- PTC NEWS