Mon, Feb 6, 2023
Whatsapp

ਬਠਿੰਡਾ ਨਗਰ ਨਿਗਮ ਨੂੰ ਲੈ ਕੇ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਆਹਮੋ-ਸਾਹਮਣੇ

Written by  Pardeep Singh -- January 22nd 2023 10:46 AM
ਬਠਿੰਡਾ ਨਗਰ ਨਿਗਮ ਨੂੰ ਲੈ ਕੇ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਆਹਮੋ-ਸਾਹਮਣੇ

ਬਠਿੰਡਾ ਨਗਰ ਨਿਗਮ ਨੂੰ ਲੈ ਕੇ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਆਹਮੋ-ਸਾਹਮਣੇ

ਬਠਿੰਡਾ: ਬਠਿੰਡਾ ਨਗਰ ਨਿਗਮ ਨੂੰ ਲੈ ਕੇ  ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਆਹਮੋ-ਸਾਹਮਣੇ ਹਨ। ਹਾਲ ਹੀ ਵਿੱਚ ਮਨਪ੍ਰੀਤ ਬਾਦਲ ਭਾਜਪਾ ਵਿੱਚ ਸ਼ਾਮਿਲ ਹੋਏ ਹਨ ਜਿਸ ਨੂੰ ਲੈ ਕੇ ਕਾਂਗਰਸੀ ਲੀਡਰ ਤੰਜ ਕੱਸ ਰਹੇ ਹਨ।

ਮਨਪ੍ਰੀਤ ਬਾਦਲ ਵੱਲੋਂ ਬਠਿੰਡਾ ਨਗਰ ਨਿਗਮ ਦੇ ਕੌਂਸਲਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ , ਜਿਸ ਨੂੰ ਲੈ ਕੇ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਸਾਰੀ ਕੌਂਸਲਰ ਕਾਂਗਰਸ ਦੇ ਹਨ ਅਤੇ ਉਨ੍ਹਾਂ ਨਾਲ ਹੀ ਰਹਿਣਗੇ। ਰਾਜਾ ਵੜਿੰਗ ਵੱਲੋਂ ਮੀਟਿੰਗ ਕੀਤੀ ਗਈ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਕੌਂਸਲਰਾਂ ਨੂੰ ਤੋੜ ਕੇ ਮੇਅਰ ਭਾਜਪਾ ਦਾ ਬਣਾਉਣਾ ਚਾਹੁੰਦੇ ਹਨ।


ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਬਠਿੰਡਾ ਦੇ ਲੋਕ ਬਹੁਤ ਅਣਖ਼ੀ ਹਨ ਕਿਸੇ ਦੇ ਮੁਥਾਜ ਨਹੀਂ ਹਨ ਇਹ ਇੱਕ ਵਿਚਾਰਧਾਰਾ ਨਾਲ ਜੁੜੇ ਹੋਏ ਹਨ, ਇਹ ਸਾਰੇ ਕਾਂਗਰਸ ਪਾਰਟੀ ਦੇ ਝੰਡੇ ਹੇਠ  ਜਿੱਤੇ ਸਨ। ਉਨ੍ਹਾਂ ਨੇ ਕਿਹਾ ਹੈ ਕਿ ਦੇਸ ਦੀ ਏਕਤਾ ਲਈ ਕਾਂਗਰਸ ਪਾਰਟੀ ਹਮੇਸ਼ਾ ਇਕਜੁੱਟ ਹੋ ਕੇ ਕੰਮ ਕਰਦੀ ਹੈ।

- PTC NEWS

adv-img

Top News view more...

Latest News view more...