Raja Warring ਨੇ ਪੰਜਾਬ ਦੇ ਡੀਜੀਪੀ ਨੂੰ ਲਿਖੀ ਚਿੱਠੀ
Raja Warring: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਇੱਕ ਚਿੱਠੀ ਲਿਖੀ ਹੈ। ਉਨ੍ਹਾਂ ਨੇ ਪੰਜਾਬ 'ਚ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਹੋਣ ਬਾਰੇ ਵਧ ਰਹੀ ਚਿੰਤਾ ਨੂੰ ਉਜਾਗਰ ਕਰਨ ਲਈ ਇਕ ਡੀ.ਜੀ.ਪੀ. ਦੇ ਨਾਮ ਇਹ ਖ਼ਤ ਲਿਖਿਆ ਹੈ।
ਇਸ ਚਿੱਠੀ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਦੇਸ਼ ਵਿਰੋਧੀ ਅਨਸਰਾਂ ਪ੍ਰਤੀ ਕਿਸੇ ਵੀ ਨਰਮੀ ਦਾ ਸਮਰਥਨ ਨਹੀਂ ਕਰਦੀ ਹੈ ਪਰ ਇਨ੍ਹਾਂ ਗੁੰਮਰਾਹ ਨੌਜਵਾਨਾਂ ਦੇ ਮੁੜ ਵਸੇਬੇ ਲਈ ਨਰਮ ਪਹੁੰਚ ਦੀ ਲੋੜ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਵਿਰੋਧੀ ਕੰਮ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਪਰ ਆਮ ਸਿੱਖਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੀ ਲੋੜ ਹੈ।
ਇਹ ਵੀ ਪੜ੍ਹੋ: Navjot Singh Sidhu: 1 ਅਪ੍ਰੈਲ ਤੱਕ ਹੋ ਸਕਦੀ ਹੈ ਨਵਜੋਤ ਸਿੰਘ ਸਿੱਧੂ ਦੀ ਰਿਹਾਈ : ਨਵਜੋਤ ਕੌਰ ਸਿੱਧੂ
- PTC NEWS