Tue, May 26, 2026
Whatsapp

Rajasthan News : ਸ਼ਰਾਰਤੀ ਅਨਸਰਾਂ ਵੱਲੋਂ ਗੁਰੂਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਸਿੰਘਾਂ ਤੇ ਵਿਦਿਆਰਥੀਆਂ ਨੂੰ ਕੀਤਾ ਜ਼ਖਮੀ

ਜਾਣਕਾਰੀ ਅਨੁਸਾਰ ਰਾਜਸਥਾਨ ਦੇ ਮੰਡੀ ਗੋਲੋਵਾਲਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਵੇਰੇ 3 ਵਜੇ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਵਿੱਚ ਰਹਿ ਰਹੇ ਸਿੰਘਾਂ ਅਤੇ ਵਿਦਿਆਰਥੀਆਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰਕੇ ਗੁਰਦੁਆਰੇ ਉੱਪਰ ਕਬਜ਼ਾ ਕਰ ਲਿਆ ਗਿਆ।

Reported by:  PTC News Desk  Edited by:  Aarti -- October 04th 2025 03:16 PM
Rajasthan News : ਸ਼ਰਾਰਤੀ ਅਨਸਰਾਂ ਵੱਲੋਂ ਗੁਰੂਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਸਿੰਘਾਂ ਤੇ ਵਿਦਿਆਰਥੀਆਂ ਨੂੰ ਕੀਤਾ ਜ਼ਖਮੀ

Rajasthan News : ਸ਼ਰਾਰਤੀ ਅਨਸਰਾਂ ਵੱਲੋਂ ਗੁਰੂਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਸਿੰਘਾਂ ਤੇ ਵਿਦਿਆਰਥੀਆਂ ਨੂੰ ਕੀਤਾ ਜ਼ਖਮੀ

Rajasthan News :  ਰਾਜਸਥਾਨ ਦੇ ਮੰਡੀ ਗੋਲੋਵਾਲਾ ਵਿੱਚ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤਹਿਤ ਸਿੰਘਾਂ ਅਤੇ ਛੋਟੇ ਛੋਟੇ ਵਿਦਿਆਰਥੀਆਂ ਨੂੰ ਜਖਮੀ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਸਵੇਰੇ 3 ਵਜੇ ਦੇ ਕਰੀਬ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਸੀ।ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸ਼੍ਰੀ ਗੰਗਾਨਗਰ ਨੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।  

ਜਾਣਕਾਰੀ ਅਨੁਸਾਰ ਰਾਜਸਥਾਨ ਦੇ ਮੰਡੀ ਗੋਲੋਵਾਲਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਵੇਰੇ 3 ਵਜੇ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਵਿੱਚ ਰਹਿ ਰਹੇ ਸਿੰਘਾਂ ਅਤੇ ਵਿਦਿਆਰਥੀਆਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰਕੇ ਗੁਰਦੁਆਰੇ ਉੱਪਰ ਕਬਜ਼ਾ ਕਰ ਲਿਆ ਗਿਆ। ਜ਼ਖਮੀਆਂ ਨੂੰ ਰਾਜਸਥਾਨ ਦੇ ਸ਼੍ਰੀ ਗੰਗਾ ਨਗਰ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ਜਿੱਥੇ ਜਖਮੀਆਂ ਦੇ ਹਾਲਤ ਕਾਫੀ ਗੰਭੀਰ ਹਨ। 


ਦੱਸ ਦਈਏ ਕਿ ਇਸ ਮਾਮਲੇ ਦਾ ਪਤਾ ਲੱਗਦਿਆਂ ਹੀ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਸ੍ਰੀ ਗੰਗਾ ਨਗਰ ਪੁੱਜੇ, ਜਿੱਥੇ ਉਨ੍ਹਾਂ ਨੇ ਜ਼ਖਮੀ ਸਿੰਘਾਂ ਦਾ ਹਾਲ ਚਾਲ ਪੁੱਛਿਆ ਅਤੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਉਹਨਾਂ ਕਿਹਾ ਕਿ ਜੇਕਰ ਗੁਰਦੁਆਰੇ ’ਤੇ ਕਬਜ਼ਾ ਕਰਨ ਵਾਲਿਆਂ ’ਤੇ ਬੰਦ ਹੀ ਕਾਰਵਾਈ ਕਰਕੇ ਮੁੜ ਗੁਰਦੁਆਰਾ ਬੀਬੀ ਅਤੇ ਸਿੰਘਾਂ ਨੂੰ ਮੁੜ ਕਾਬਜ ਨਾ ਕਰਵਾਇਆ ਗਿਆ ਤਾਂ ਸਮੂਹ ਸਿੱਖ ਜਥੇਬੰਦੀਆਂ ਮੰਡੀ ਗੋਲੂਵਾਲਾ ਦਾ ਰੁੱਖ ਕਰਨਗੀਆਂ ਅਤੇ ਖੁਦ ਸਿੰਘ ਗੁਰਦੁਆਰੇ ਦਾ ਕਬਜ਼ਾ ਲੈਣਗੇ। 

ਇਹ ਵੀ ਪੜ੍ਹੋ : Ravi River Water Level : ਰਾਵੀ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

- PTC NEWS

Electrical Saftey authority

Top News view more...

Latest News view more...

PTC NETWORK
PTC NETWORK