Tue, Nov 3, 2026
Whatsapp

Rajoana Gurdwara Firing : ਰਾਜੋਆਣਾ ਕਲਾਂ ਦੇ ਗੁ: ਮੰਜੀ ਸਾਹਿਬ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ 'ਚ ਮੌਤ

Rajoana Gurdwara Firing : ਜਗਰਾਓਂ ਨੇੜਲੇ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਹੋਈ ਗੋਲੀਬਾਰੀ ਦੇ ਮਾਮਲੇ 'ਚ ਮੁਲਜ਼ਮ ਦੀ ਗ੍ਰਿਫਤਾਰੀ ਤੋਂ ਇੱਕ ਦਿਨ ਬਾਅਦ ਹੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਰਾਜ ਕੁਮਾਰ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਹੈ।

Reported by:  PTC News Desk  Edited by:  KRISHAN KUMAR SHARMA -- November 03rd 2026 10:20 AM -- Updated: November 03rd 2026 11:01 AM
Rajoana Gurdwara Firing : ਰਾਜੋਆਣਾ ਕਲਾਂ ਦੇ ਗੁ: ਮੰਜੀ ਸਾਹਿਬ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ 'ਚ ਮੌਤ

Rajoana Gurdwara Firing : ਰਾਜੋਆਣਾ ਕਲਾਂ ਦੇ ਗੁ: ਮੰਜੀ ਸਾਹਿਬ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ 'ਚ ਮੌਤ

Rajoana Gurdwara Firing : ਜਗਰਾਓਂ ਨੇੜਲੇ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਹੋਈ ਗੋਲੀਬਾਰੀ ਦੇ ਮਾਮਲੇ 'ਚ ਮੁਲਜ਼ਮ ਦੀ ਗ੍ਰਿਫਤਾਰੀ ਤੋਂ ਇੱਕ ਦਿਨ ਬਾਅਦ ਹੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਰਾਜ ਕੁਮਾਰ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਹੈ।

ਦੱਸ ਦਈਏ ਕਿ ਗੁਰੂਘਰ ਦੇ ਅੰਦਰ ਗੋਲੀਆਂ ਚਲਾਉਣ ਵਾਲੇ ਮੁੱਖ ਸ਼ੂਟਰ ਨੂੰ ਲੁਧਿਆਣਾ ਦਿਹਾਤੀ ਪੁਲਿਸ ਨੇ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮੁੱਖ ਸੇਵਾਦਾਰ ਨੂੰ ਬਲੈਕਮੇਲ ਕਰਨ ਦੇ ਮਕਸਦ ਨਾਲ ਫਾਇਰਿੰਗ ਕਰਵਾਉਣ ਦੀ ਗੱਲ ਸਾਹਮਣੇ ਵੀ ਆਈ ਸੀ।

UK 'ਚ ਦੋ ਪੰਜਾਬੀਆਂ ਨੂੰ 28 ਸਾਲ ਦੀ ਜੇਲ੍ਹ, ਰੇਸ ਦੇ ਚੱਕਰ 'ਚ 5 ਸਾਲਾ ਬੱਚੀ ਤੇ ਮਾਂ ਨੂੰ ਕਾਰ ਨਾਲ ਕੁਚਲਿਆ

ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਦੇ ਪਿੰਡ ਨੂਰਪੁਰ ਮਾਛੀਵਾੜਾ ਦਾ ਰਹਿਣ ਵਾਲਾ ਰਾਜੂ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸੋਮਵਾਰ ਰਾਤ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਪਹਿਲਾਂ ਸੁਧਾਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ’ਤੇ ਉਸ ਨੂੰ ਲੁਧਿਆਣਾ ਦੇ ਗਲੋਬਲ ਹਾਰਟ ਹਸਪਤਾਲ ਰੈਫ਼ਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਪੁਲਿਸ ਸੂਤਰਾਂ, ਅਨੁਸਾਰ ਮੁਲਜ਼ਮ ਕੁੱਝ ਤੋਂ ਗੁਰਦਿਆਂ (Kidneys) ਦੀ ਬਿਮਾਰੀ ਤੋਂ ਨਾਲ ਜੂਝ ਰਿਹਾ ਸੀ। ਫਿਲਹਾਲ, ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਬਾਰੇ ਜ਼ਿਆਦਾ ਜਾਣਕਾਰੀ 'ਤੇ ਚੁੱਪੀ ਧਾਰੀ ਹੋਈ ਹੈ।

ਪਤਾ ਲੱਗਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਵੀਡੀਓਗ੍ਰਾਫ਼ੀ ਦੌਰਾਨ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

28 ਅਕਤੂਬਰ ਨੂੰ ਵਾਪਰੀ ਸੀ ਗੋਲੀਬਾਰੀ ਦੀ ਘਟਨਾ (Gurdwara Manji Sahib Rajoana Kalan)

ਦੱਸ ਦਈਏ ਕਿ 28 ਅਕਤੂਬਰ 2026 ਨੂੰ ਤੜਕਸਾਰ ਕਰੀਬ 3 ਵੱਜ ਕੇ 10 ਮਿੰਟ ’ਤੇ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਪਹੁੰਚੇ ਸਨ।

ਦੋਵੇਂ ਮੁਲਜ਼ਮ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਏ ਅਤੇ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਸਨ।

ਘਟਨਾ ਤੋਂ ਬਾਅਦ ਪੁਲਿਸ ਵੱਲੋਂ ਥਾਣਾ ਸੁਧਾਰ ਵਿਖੇ ਮੁਕੱਦਮਾ ਨੰਬਰ 165, ਮਿਤੀ 28-10-2026, ਧਾਰਾ 109 ਬੀ.ਐੱਨ.ਐੱਸ. ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਪਰੰਤ, ਸੀਸੀਟੀਵੀ ਕੈਮਰਿਆਂ ਦੀ ਫੁਟੇਜ, ਤਕਨੀਕੀ ਅਤੇ ਹੋਰ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਮੁੱਖ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਪੁਲਿਸ ਮੁਤਾਬਕ, ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਸੱਤ ਮੁਕੱਦਮੇ ਦਰਜ ਸਨ।

ਇਹ ਵੀ ਪੜ੍ਹੋ...Blast Video : ਹਿੰਦੁਸਤਾਨ ਪੈਟਰੋਲੀਅਮ ਦੀ ਰਿਫਾਇਨਰੀ 'ਚ ਧਮਾਕਾ, ਲੱਗੀ ਭਿਆਨਕ ਅੱਗ, ਕਾਲੇ ਧੂੰਏ 'ਚ ਢਕਿਆ ਆਸਮਾਨ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK