Sun, Mar 8, 2026
Whatsapp

ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ’ਚ ਮਾਛੀਵਾੜਾ ਦਾ ਰਾਜਵਿੰਦਰ ਸਿੰਘ ਸ਼ਹੀਦ, 19 ਸਾਲ ਤੋਂ ਫੌਜ ’ਚ ਨਿਭਾ ਰਹੇ ਸੀ ਸੇਵਾਵਾਂ

ਸ਼ਹੀਦ ਜਵਾਨ ਰਾਜਵਿੰਦਰ ਸਿੰਘ ਪਿਛਲੇ 19 ਸਾਲ ਤੋਂ ਫੌਜ ਵਿਚ ਸੇਵਾਵਾਂ ਨਿਭਾਅ ਰਿਹਾ ਸੀ ਅਤੇ ਉਸਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਘਰ ਵਿਚ ਉਸਦੇ 2 ਛੋਟੇ-ਛੋਟੇ ਲੜਕੇ, ਪਤਨੀ ਤੇ ਬਜ਼ੁਰਗ ਮਾਤਾ ਹੈ।

Reported by:  PTC News Desk  Edited by:  Aarti -- March 08th 2026 09:36 AM
ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ’ਚ ਮਾਛੀਵਾੜਾ ਦਾ ਰਾਜਵਿੰਦਰ ਸਿੰਘ ਸ਼ਹੀਦ, 19 ਸਾਲ ਤੋਂ ਫੌਜ ’ਚ ਨਿਭਾ ਰਹੇ ਸੀ ਸੇਵਾਵਾਂ

ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ’ਚ ਮਾਛੀਵਾੜਾ ਦਾ ਰਾਜਵਿੰਦਰ ਸਿੰਘ ਸ਼ਹੀਦ, 19 ਸਾਲ ਤੋਂ ਫੌਜ ’ਚ ਨਿਭਾ ਰਹੇ ਸੀ ਸੇਵਾਵਾਂ

ਮਾਛੀਵਾੜਾ ਸਾਹਿਬ ਨੇੜ੍ਹਲੇ ਪਿੰਡ ਸਲਾਣਾ ਬੇਟ ਦਾ ਨਿਵਾਸੀ ਅਤੇ ਫੌਜ ਵਿਚ ਬਟਾਲੀਅਲ ਹਵਲਦਾਰ ਮੈਨੇਜਰ (ਬੀ.ਐੱਚ.ਐੱਮ.) ਰਾਜਵਿੰਦਰ ਸਿੰਘ (39) ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ਵਿਚ ਸ਼ਹੀਦ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਇਸ ਸਮੇਂ 31 ਫੀਲਡ ਰੈਜੀਮੈਂਟ ਜੈਸਲਮੇਰ (ਰਾਜਸਥਾਨ) ਵਿਖੇ ਆਪਣੀ ਡਿਊਟੀ ਨਿਭਾ ਰਿਹਾ ਸੀ।  6 ਮਾਰਚ ਨੂੰ ਦੁਪਹਿਰ ਬਾਅਦ ਉਹ ਡਿਊਟੀ ਦੌਰਾਨ ਸੜਕ ਹਾਦਸੇ ਵਿਚ ਸ਼ਹੀਦ ਹੋ ਗਿਆ।

ਸ਼ਹੀਦ ਜਵਾਨ ਰਾਜਵਿੰਦਰ ਸਿੰਘ ਪਿਛਲੇ 19 ਸਾਲ ਤੋਂ ਫੌਜ ਵਿਚ ਸੇਵਾਵਾਂ ਨਿਭਾਅ ਰਿਹਾ ਸੀ ਅਤੇ ਉਸਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਘਰ ਵਿਚ ਉਸਦੇ 2 ਛੋਟੇ-ਛੋਟੇ ਲੜਕੇ, ਪਤਨੀ ਤੇ ਬਜ਼ੁਰਗ ਮਾਤਾ ਹੈ।

ਦੱਸ ਦਈਏ ਕਿ ਸ਼ਹੀਦ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਭਲਕੇ 8 ਮਾਰਚ ਨੂੰ ਪਿੰਡ ਸਲਾਣਾ ਬੇਟ ਵਿਖੇ ਪੁੱਜੇਗੀ ਜਿੱਥੇ ਕਿ ਪੂਰੇ ਸਰਕਾਰੀ ਸਨਮਾਨਾਂ ਨਾਲ ਉਸਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਫੌਜੀ ਰਾਜਵਿੰਦਰ ਸਿੰਘ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਛਾਈ ਹੋਈ ਹੈ।

- PTC NEWS

Top News view more...

Latest News view more...

PTC NETWORK
PTC NETWORK