Sun, Apr 12, 2026
Whatsapp

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੱਡਾ ਸਦਮਾ, ਵੱਡੇ ਭਰਾ ਦਾ ਦਿਹਾਂਤ

Ashwani Sharma Brother Death : ਰਾਮ ਪ੍ਰਸਾਦ ਸ਼ਰਮਾ ਪਾਵਰ ਗਰਿੱਡ ਤੋਂ ਏਜੀਐਮ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ ਅਸ਼ਵਨੀ ਸ਼ਰਮਾ ਦੀ ਜ਼ਿੰਦਗੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਹ ਹਰ ਸਮੇਂ ਆਪਣੇ ਛੋਟੇ ਭਰਾ ਅਸ਼ਵਨੀ ਸ਼ਰਮਾ ਨਾਲ ਚੱਟਾਨ ਵਾਂਗ ਖੜ੍ਹੇ ਰਹੇ।

Reported by:  PTC News Desk  Edited by:  KRISHAN KUMAR SHARMA -- August 28th 2025 11:59 AM -- Updated: August 28th 2025 12:06 PM
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੱਡਾ ਸਦਮਾ, ਵੱਡੇ ਭਰਾ ਦਾ ਦਿਹਾਂਤ

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੱਡਾ ਸਦਮਾ, ਵੱਡੇ ਭਰਾ ਦਾ ਦਿਹਾਂਤ

Ashwani Sharma Brother Death : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ (Ram Parsad Sharma) ਦਾ ਦੇਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਉਹ ਪਿਛਲੇ 15 ਦਿਨਾਂ ਤੋਂ ਪੀਜੀਆਈ ਵਿੱਚ ਇਲਾਜ ਅਧੀਨ ਸਨ ਅਤੇ ਪਿਛਲੇ ਤਿੰਨ ਦਿਨਾਂ ਤੋਂ ਆਈਸੀਯੂ ਵਿੱਚ ਦਾਖਲ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 29 ਅਗਸਤ ਨੂੰ ਸਵੇਰੇ 11 ਵਜੇ ਪਠਾਨਕੋਟ ਦੇ ਸਿਵਲ ਹਸਪਤਾਲ ਨੇੜੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਦੋਵੇਂ ਪਰਿਵਾਰ ਇੱਕੋ ਘਰ ਵਿੱਚ ਰਹਿੰਦੇ ਸਨ


ਰਾਮ ਪ੍ਰਸਾਦ ਸ਼ਰਮਾ ਪਾਵਰ ਗਰਿੱਡ ਤੋਂ ਏਜੀਐਮ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ ਅਸ਼ਵਨੀ ਸ਼ਰਮਾ ਦੀ ਜ਼ਿੰਦਗੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਹ ਹਰ ਸਮੇਂ ਆਪਣੇ ਛੋਟੇ ਭਰਾ ਅਸ਼ਵਨੀ ਸ਼ਰਮਾ ਨਾਲ ਚੱਟਾਨ ਵਾਂਗ ਖੜ੍ਹੇ ਰਹੇ। ਦੋਵੇਂ ਪਰਿਵਾਰ ਇੱਕ ਸਾਂਝੇ ਪਰਿਵਾਰ ਵਜੋਂ ਇੱਕੋ ਘਰ ਵਿੱਚ ਰਹਿੰਦੇ ਸਨ।

ਬਿਮਾਰੀ ਦੌਰਾਨ ਅਸ਼ਵਨੀ ਸ਼ਰਮਾ ਆਪਣੇ ਭਰਾ ਨਾਲ ਰਹੇ

ਰਾਮ ਪ੍ਰਸਾਦ ਸ਼ਰਮਾ ਲੰਬੇ ਸਮੇਂ ਤੋਂ ਬਿਮਾਰ ਸਨ। ਬੁੱਧਵਾਰ ਨੂੰ ਜਦੋਂ ਪਠਾਨਕੋਟ ਇਲਾਕੇ ਵਿੱਚ ਹੜ੍ਹ ਦਾ ਖ਼ਤਰਾ ਸੀ, ਤਾਂ ਅਸ਼ਵਨੀ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਦੱਸਿਆ ਕਿ ਉਨ੍ਹਾਂ ਦੇ ਭਰਾ ਦੀ ਸਿਹਤ ਬਹੁਤ ਖਰਾਬ ਹੈ ਅਤੇ ਉਨ੍ਹਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ, ਇਸ ਲਈ ਉਹ ਚੰਡੀਗੜ੍ਹ ਵਿੱਚ ਹਨ।

ਉਨ੍ਹਾਂ ਜਨਤਾ ਨੂੰ ਭਰੋਸਾ ਦਿੱਤਾ ਕਿ ਇਸ ਮੁਸ਼ਕਲ ਸਮੇਂ ਵਿੱਚ ਭਾਜਪਾ ਦੇ ਹੋਰ ਆਗੂ ਉਨ੍ਹਾਂ ਦੇ ਨਾਲ ਹੋਣਗੇ। ਉਨ੍ਹਾਂ ਤਿੰਨ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਜਿਨ੍ਹਾਂ 'ਤੇ ਲੋਕ ਮਦਦ ਲਈ ਸੰਪਰਕ ਕਰ ਸਕਦੇ ਹਨ।

- PTC NEWS

Top News view more...

Latest News view more...

PTC NETWORK
PTC NETWORK