Rana Ranbir Daughter: ਰਾਣਾ ਰਣਬੀਰ ਨੇ ਧੀ ਦੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰ ਲਿਖਿਆ ਇਹ ਭਾਵੁਕ ਪੋਸਟ...
Rana Ranbir Daughter: ਰਾਣਾ ਰਣਬੀਰ ਦੇ ਧੀ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਸੀਰਤ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਸਾਰਾ ਪਰਿਵਾਰ ਸੀਰਤ ਦੇ ਵਿਆਹ ਦੇ ਜਸ਼ਨ ਮਨਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸ਼ਕ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ।
ਰਾਣਾ ਰਣਬੀਰ ਨੇ ਸਾਂਝੀ ਕੀਤੀ ਤਸਵੀਰਾਂ
ਰਾਣਾ ਰਣਬੀਰ ਨੇ ਧੀ ਸੀਰਤ ਨੂੰ ਵਿਆਹ ਲਈ ਵਧਾਈਆਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸਾਂਝੀ ਕਰ ਕੇ ਸਭ ਦਾ ਧੰਨਵਾਦ ਕੀਤਾ ਹੈ।
ਰਾਣਾ ਰਣਬੀਰ ਨੇ ਲਿਖੀ ਭਾਵੁਕ ਪੋਸਟ
ਰਾਣਾ ਰਣਬੀਰ ਨੇ ਤਸਵੀਰਾਂ ਸਾਂਝੀਆਂ ਕਰ ਲਿਖਿਆ ਕਿ ਕੁਲ ਸੰਸਾਰ ਚੋਂ ਮੁਬਾਰਕਾਂ ਤੇ ਦੁਆਵਾਂ ਦੇਣ ਵਾਲਿਓ ਤੁਹਾਡੀ ਫ਼ਤਿਹ ਹੋਵੇ। ਖੁਸ਼ ਰਹੋ। ਮਿਹਰਬਾਨੀ। ਸ਼ੁਕਰਾਨ। ਸੀਰਤ ਲਾਡੋ ਤੂੰ ਕੋਈ ਬੇਗਾਨਾ ਧਨ ਨਹੀਂ। ਅਸੀਂ ਤੇਰਾ ਕੰਨਿਆ ਦਾਨ ਨਹੀਂ ਕੀਤਾ। ਧੀ ਪੁੱਤ ਜਾਂ ਕੋਈ ਵੀ ਮਨੁੱਖ ਦਾਨ ਨਹੀਂ ਕੀਤਾ ਜਾ ਸਕਦਾ। ਅਸੀਂ ਤੇਰੀ ਪਸੰਦ, ਤੇਰੇ ਕਰਨ ਨਾਲ, ਤੇਰਾ ਆਨੰਦ ਕਾਰਜ ਬਹੁਤ ਚਾਵਾਂ ਨਾਲ ਰਚਾਇਆ ਹੈ। ਆਪਣੀ ਜ਼ਿੰਦਗੀ ਸੋਹਣੀ ਜੀਓ। ਬਹੁਤ ਪਿਆਰ। ਸਭ ਦੇ ਬੱਚੇ ਖੁਸ਼ ਰਹਿਣ। ਤੰਦਰੁਸਤ ਰਹਿਣ।
ਸੀਰਤ ਦੇ ਵਿਆਹ ‘ਚ ਪਹੁੰਚੀਆਂ ਕਈ ਹਸਤੀਆਂ
ਦੱਸ ਦਈਏ ਕਿ ਪੰਜਾਬੀ ਇੰਡਸਟਰੀ ਤੋਂ ਵੀ ਕਈ ਸਿਤਾਰੇ ਰਾਣਾ ਰਣਬੀਰ ਦੀ ਧੀ ਦੇ ਸੰਗੀਤ ‘ਚ ਪਹੁੰਚੀਆਂ ਸੀ। ਜਿਸ ‘ਚ ਸਰਦਾਰ ਸੋਹੀ, ਕਮਲਜੀਤ ਸਣੇ ਹੋਰ ਕਈ ਸਿਤਾਰੇ ਸ਼ਾਮਿਲ ਸਨ। ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਅਦਾਕਾਰ ਨੇ ਇਸ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਇਸ ਤੋਂ ਪਹਿਲਾਂ ਸੀਰਤ ਨੇ ਹਲਦੀ ਅਤੇ ਮਹਿੰਦੀ ਦੀਆਂ ਰਸਮਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੇਅਰ ਕੀਤੇ ਸਨ। ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਏ ਸਨ।
ਇਹ ਵੀ ਪੜ੍ਹੋ: ਗਾਇਕ ਨਿੰਜਾ ਪਹੁੰਚਿਆ ਕਾਸ਼ੀ ਵਿਸ਼ਵਨਾਥ ਮੰਦਰ
- PTC NEWS