Ranjit Singh Dhadrianwala News : ਰੇਪ ਤੇ ਕਤਲ ਮਾਮਲੇ 'ਚ ਰਣਜੀਤ ਸਿੰਘ ਢੱਡਰੀਆਂਵਾਲਾ ਦੀਆਂ ਵਧੀਆਂ ਮੁਸ਼ਕਿਲਾਂ, ਹਾਈਕੋਰਟ ਪਹੁੰਚਿਆ ਮਾਮਲਾ
Ranjit Singh Dhadrianwala News : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਹੁਣ ਢੱਡਰੀਆਂਵਾਲਾ ਵਿਰੁੱਧ ਬਲਾਤਕਾਰ ਮਾਮਲੇ (Rape Case) ਵਿੱਚ ਪੁਲਿਸ ਰਿਪੋਰਟ ਤੋਂ ਮੈਜਿਸਟ੍ਰੇਟ ਦੀ ਅਸੰਤੁਸ਼ਟੀ ਨੇ ਉਨ੍ਹਾਂ ਦੀ ਮੁਸ਼ਕਿਲ ਵਧਾ ਦਿੱਤੀ ਹੈ। ਮੈਜਿਸਟ੍ਰੇਟ ਨੇ ਰਿਪੋਰਟ ਹਾਈ ਕੋਰਟ ਵਿੱਚ ਭੇਜ ਦਿੱਤੀ ਹੈ, ਜਿਸ 'ਤੇ 4 ਅਗਸਤ ਨੂੰ ਅਗਲੀ ਸੁਣਵਾਈ ਹੋਵੇਗੀ।
ਐਡਵੋਕੇਟ ਨਵਨੀਤ ਕੌਰ ਵੜੈਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਦੇ ਪਟਿਆਲਾ ਆਸ਼ਰਮ ਵਿੱਚ 2012 ਵਿੱਚ ਇੱਕ ਕੁੜੀ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਕਲੋਜ਼ਰ ਰਿਪੋਰਟ ਤੋਂ ਅਸੰਤੁਸ਼ਟ, ਮੈਜਿਸਟ੍ਰੇਟ ਨੇ ਰਿਪੋਰਟ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਭੇਜ ਦਿੱਤੀ ਹੈ।
ਉਨ੍ਹਾਂ ਨੇ ਦੰਸਿਆ ਕਿ ਹਾਈ ਕੋਰਟ ਨੇ ਹੁਣ ਪਟੀਸ਼ਨਰ ਨੂੰ ਇਸਦਾ ਅਧਿਐਨ ਕਰਨ ਅਤੇ ਅਗਲੀ ਸੁਣਵਾਈ ਵਿੱਚ ਆਪਣਾ ਪੱਖ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ, ਹਾਈ ਕੋਰਟ ਨੇ ਸੀਬੀਆਈ ਜਾਂਚ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਨੇ ਸਥਾਨਕ ਪੁਲਿਸ ਨੂੰ ਜਾਂਚ ਕਰਨ ਅਤੇ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਮੈਜਿਸਟ੍ਰੇਟ ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਨਾਲ ਹੀ, ਮੈਜਿਸਟ੍ਰੇਟ ਨੂੰ ਹੁਕਮ ਦਿੱਤਾ ਗਿਆ ਹੈ ਕਿ ਜੇਕਰ ਜਾਂਚ ਵਿੱਚ ਕੋਈ ਖਾਮੀ ਹੈ, ਤਾਂ ਕੇਸ ਹਾਈ ਕੋਰਟ ਨੂੰ ਭੇਜੋ, ਹਾਈ ਕੋਰਟ ਫਿਰ ਢੁਕਵੇਂ ਆਦੇਸ਼ ਜਾਰੀ ਕਰੇਗੀ। ਇਸ ਹੁਕਮ ਦੇ ਨਾਲ, ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਮ੍ਰਿਤਕ ਦੇ ਭਰਾ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਇਸ ਮਾਮਲੇ ਦੀ ਜਾਂਚ ਇੱਕ ਸੀਨੀਅਰ ਆਈਪੀਐਸ ਦੀ ਅਗਵਾਈ ਵਿੱਚ ਸੀਬੀਆਈ ਜਾਂ ਐਸਆਈਟੀ ਰਾਹੀਂ ਕਰਵਾਉਣ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਸੀ।
ਪਟੀਸ਼ਨ ਵਿੱਚ ਰਣਜੀਤ ਸਿੰਘ ਢੱਡਰੀਆਂਵਾਲਾ ਵਿਰੁੱਧ ਗੰਭੀਰ ਦੋਸ਼ ਲਗਾਏ ਗਏ ਹਨ। ਪਟੀਸ਼ਨਕਰਤਾ ਦੀ ਵਕੀਲ ਨਵਨੀਤ ਕੌਰ ਨੇ ਕਿਹਾ ਕਿ ਪਟੀਸ਼ਨਕਰਤਾ ਦੀ ਭੈਣ ਨਾਲ 22 ਅਪ੍ਰੈਲ, 2012 ਨੂੰ ਬਾਬਾ ਰਣਜੀਤ ਸਿੰਘ ਢੱਡਰੀਆਂਵਾਲਾ ਦੇ ਡੇਰੇ 'ਤੇ ਕੋਈ ਜ਼ਹਿਰੀਲਾ ਪਦਾਰਥ ਦੇ ਕੇ ਬਲਾਤਕਾਰ ਕੀਤਾ ਗਿਆ ਸੀ।
ਉਸ ਦੇ ਅਨੁਸਾਰ, ਉਸਦੀ ਭੈਣ ਇੱਕ ਧਾਰਮਿਕ ਲੜਕੀ ਸੀ ਜੋ 2002 ਤੋਂ ਰਣਜੀਤ ਸਿੰਘ ਦੀ ਪੈਰੋਕਾਰ ਬਣ ਗਈ ਸੀ।
- PTC NEWS