Thu, Mar 5, 2026
Whatsapp

Ranjit Singh Encounter Controversy : ਰਣਜੀਤ ਸਿੰਘ ਐਨਕਾਊਂਟਰ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲਿਆ ਨੋਟਿਸ, ਪੰਜਾਬ ਡੀਜੀਪੀ ਤੋਂ ਜਵਾਬ ਤਲਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਰਦਾਸਪੁਰ ਵਿੱਚ 19 ਸਾਲਾ ਰਣਜੀਤ ਸਿੰਘ ਦੀ ਪੁਲਿਸ ਮੁਕਾਬਲੇ ਵਿੱਚ ਹੋਈ ਮੌਤ ਦਾ ਖੁਦ ਨੋਟਿਸ ਲਿਆ ਹੈ। ਡੀਜੀਪੀ ਗੌਰਵ ਯਾਦਵ ਨੂੰ ਤਲਬ ਕੀਤਾ ਗਿਆ ਹੈ, ਜਿਸ ਨਾਲ ਵਿਵਾਦ ਹੋਰ ਡੂੰਘਾ ਹੋ ਗਿਆ ਹੈ।

Reported by:  PTC News Desk  Edited by:  Aarti -- March 05th 2026 12:02 PM
Ranjit Singh Encounter Controversy : ਰਣਜੀਤ ਸਿੰਘ ਐਨਕਾਊਂਟਰ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲਿਆ ਨੋਟਿਸ, ਪੰਜਾਬ ਡੀਜੀਪੀ ਤੋਂ ਜਵਾਬ ਤਲਬ

Ranjit Singh Encounter Controversy : ਰਣਜੀਤ ਸਿੰਘ ਐਨਕਾਊਂਟਰ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲਿਆ ਨੋਟਿਸ, ਪੰਜਾਬ ਡੀਜੀਪੀ ਤੋਂ ਜਵਾਬ ਤਲਬ

Ranjit Singh Encounter Controversy :  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਣ 19 ਸਾਲਾ ਰਣਜੀਤ ਸਿੰਘ ਦੀ ਪੁਲਿਸ ਮੁਕਾਬਲੇ ਵਿੱਚ ਮੌਤ ਦੇ ਮਾਮਲੇ ਦਾ  ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਇਹ ਮਾਮਲਾ ਹੋਰ ਵੀ ਜਿਆਦਾ ਗੰਭੀਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਗੌਰਵ ਯਾਦਵ ਨੂੰ ਜਵਾਬ ਲਈ ਤਲਬ ਕੀਤਾ ਗਿਆ ਹੈ, ਅਤੇ ਸੁਣਵਾਈ ਦੁਪਹਿਰ 2 ਵਜੇ ਲਈ ਨਿਰਧਾਰਤ ਕੀਤੀ ਗਈ ਹੈ।


ਦੱਸ ਦਈਏ ਕਿ ਇਸ ਮਾਮਲੇ ਨੇ ਪਿਛਲੇ ਕੁਝ ਦਿਨਾਂ ਵਿੱਚ ਕਾਫ਼ੀ ਵਿਵਾਦ ਪੈਦਾ ਕੀਤਾ ਹੈ। ਇਹ ਮਾਮਲਾ ਮੁੱਖ ਤੌਰ 'ਤੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹੈ, ਜਿੱਥੇ ਦੋ ਪੁਲਿਸ ਅਧਿਕਾਰੀਆਂ ਦੀ ਹੱਤਿਆ ਤੋਂ ਬਾਅਦ ਪੁਲਿਸ ਕਾਰਵਾਈ ਅਤੇ ਬਾਅਦ ਵਿੱਚ ਹੋਏ ਮੁਕਾਬਲੇ ਬਾਰੇ ਕਈ ਸਵਾਲ ਉਠਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਸਣੇ ਕਈ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। 

ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਣਗੇ।ਹਾਈਕੋਰਟ ਨੇ ਗੁਰਦਾਸਪੁਰ ਰਣਜੀਤ ਸਿੰਘ ਐਨਕਾਊਂਟਰ ਮਾਮਲੇ ਤੋਂ ਇਲਾਵਾ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ, ਲਾਰੈਂਸ ਬਿਸ਼ਨੋਈ ਮਾਮਲਿਆਂ ਦਾ ਵੀ ਨੋਟਿਸ ਲਿਆ ਹੈ। 

ਕਾਬਿਲੇਗੌਰ ਹੈ ਕਿ  ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀ 22 ਫਰਵਰੀ, 2026 ਨੂੰ ਗੁਰਦਾਸਪੁਰ ਦੇ ਅਡੀਆਂ ਪਿੰਡ ਨੇੜੇ ਇੱਕ ਚੌਕੀ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਰਣਜੀਤ ਸਿੰਘ ਸਮੇਤ ਤਿੰਨ ਨੌਜਵਾਨਾਂ ਦੀ ਸ਼ੱਕੀ ਵਜੋਂ ਪਛਾਣ ਕੀਤੀ ਸੀ।

ਇਹ ਵੀ ਪੜ੍ਹੋ : Social Media Influencer Nancy Grewal ਦਾ ਕੈਨੇਡਾ ’ਚ ਹੋਇਆ ਕਤਲ, ਇੰਝ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ

- PTC NEWS

Top News view more...

Latest News view more...

PTC NETWORK
PTC NETWORK