Thu, Feb 2, 2023
Whatsapp

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਦੱਸ ਕੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ ਪੁਲਿਸ ਅੜਿੱਕੇ

Written by  Ravinder Singh -- December 12th 2022 10:51 AM
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਦੱਸ ਕੇ 30 ਲੱਖ ਰੁਪਏ ਦੀ  ਫਿਰੌਤੀ ਮੰਗਣ ਵਾਲਾ ਪੁਲਿਸ ਅੜਿੱਕੇ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਦੱਸ ਕੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ ਪੁਲਿਸ ਅੜਿੱਕੇ

ਲੁਧਿਆਣਾ : ਸੀਆਈਏ-1 ਨੇ ਲੁਧਿਆਣਾ ਦੇ ਹੌਜ਼ਰੀ ਵਪਾਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ । ਹੌਜ਼ਰੀ ਕਾਰੋਬਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ ਹੇਠ ਮੁਲਜ਼ਮ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 4 ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੇ ਖ਼ੁਦ ਨੂੰ ਗੈਂਗਸਟਰ ਲਾਰੈਂਸ ਦਾ ‘ਸੱਜਾ ਹੱਥ’ ਦੱਸ ਕੇ ਫਿਰੌਤੀ ਦੇਣ ਦੀ ਧਮਕੀ ਦਿੱਤੀ ਸੀ।

ਮੁਲਜ਼ਮ ਨੇ ਫੋਨ ਕਰਕੇ ਕਿਹਾ ਸੀ ਕਿ ਉਹ ਪੈਸਿਆਂ ਦਾ ਇੰਤਜ਼ਾਮ ਕਰ ਦੇਵੇ। ਪੁਲਿਸ ਨੇ ਜਾਲ ਵਿਛਾ ਕੇ ਉਸਨੂੰ ਕਾਬੂ ਕਰ ਲਿਆ ਹੈ। ਉਸ ਦੀ ਪਛਾਣ ਹਰਮੇਲ ਸਿੰਘ ਉਰਫ ਹੈਰੀ ਵਾਸੀ ਪਿੰਡ ਤਲਵਣ ਕਿਲਾ ਮੁਹੱਲਾ, ਜਲੰਧਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਫੜਿਆ ਗਿਆ ਵਿਅਕਤੀ ਨਸ਼ੇ ਦਾ ਆਦੀ ਹੈ। ਇਸ ਵਿਅਕਤੀ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਵਪਾਰੀ ਵਿਸ਼ਾਂਤ ਜੈਨ ਨੇ ਦੱਸਿਆ ਕਿ ਵੀਰ ਨਗਰ 'ਚ ਵਿਸ਼ਾਂਤ ਟਰੇਡਰ ਦੇ ਨਾਂ 'ਤੇ ਉਸ ਦੀ ਦੁਕਾਨ ਹੈ। ਉਸ ਨੂੰ ਫੋਨ ਆਇਆ। ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਦਾ ਸੱਜਾ ਹੱਥ ਵਜੋਂ ਪੇਸ਼ ਕੀਤਾ। ਮੁਲਜ਼ਮ ਨੇ ਉਸ ਨੂੰ 25-30 ਲੱਖ ਰੁਪਏ ਦਾ ਇੰਤਜ਼ਾਮ ਕਰਨ ਲਈ ਕਿਹਾ। ਕਾਰੋਬਾਰੀ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ।

ਵਿਸ਼ਾਂਤ ਨੇ ਦੱਸਿਆ ਕਿ ਮੁਲਜ਼ਮ ਨੇ ਦੱਸਿਆ ਸੀ ਕਿ ਉਹ ਫਗਵਾੜਾ ਜੇਲ੍ਹ ਤੋਂ ਬੋਲ ਰਿਹਾ ਹੈ ਤੇ ਗੈਂਗਸਟਰ ਲਾਰੈਂਸ ਦਾ 'ਸੱਜਾ ਹੱਥ' ਹੈ। ਮੁਲਜ਼ਮ ਨੇ ਉਸ ਨੂੰ ਜਲਦੀ ਪੈਸਿਆਂ ਦਾ ਪ੍ਰਬੰਧ ਕਰਨ ਲਈ ਕਿਹਾ। ਕਾਲ ਕਰਨ ਵਾਲੇ ਨੇ ਇਹ ਵੀ ਕਿਹਾ ਕਿ ਉਹ ਜਾਣਦਾ ਹੈ ਕਿ ਉਸਦੇ ਦੋ ਬੱਚੇ ਹਨ।

ਇਹ ਵੀ ਪੜ੍ਹੋ : ਗਾਣੇ ਲਗਾਉਣ ਨੂੰ ਲੈ ਕੇ ਹੋਈ ਬਹਿਸ ਪਿੱਛੋਂ ਚੱਲੀ ਗੋਲ਼ੀ 'ਚ ਫਾਇਨਾਂਸ ਕੰਪਨੀ ਦਾ ਮਾਲਕ ਜ਼ਖ਼ਮੀ

ਕਾਲ ਕਰਨ ਵਾਲੇ ਦੇ ਨਾਲ ਇੱਕ ਹੋਰ ਆਦਮੀ ਸੀ। ਕਿਉਂਕਿ ਫੋਨ ਕਰਨ ਵਾਲੇ ਨੇ ਉਸ ਤੋਂ ਕਾਰ ਦਾ ਰਜਿਸਟ੍ਰੇਸ਼ਨ ਨੰਬਰ ਪੁੱਛਿਆ ਜੋ ਸਹੀ ਸੀ। ਵਿਸ਼ਾਂਤ ਅਨੁਸਾਰ ਉਸ ਨੇ ਇਹ ਕਹਿ ਕੇ ਫ਼ੋਨ ਕੱਟ ਦਿੱਤਾ ਕਿ ਉਸ ਕੋਲ ਪੈਸੇ ਨਹੀਂ ਹਨ। ਮੁਲਜ਼ਮ ਨੇ ਉਸ ਨੂੰ ਫਿਰ ਫੋਨ ਕਰਕੇ ਧਮਕੀਆਂ ਦਿੱਤੀਆਂ ਪਰ ਉਸ ਨੇ ਫਿਰ ਫੋਨ ਕੱਟ ਦਿੱਤਾ। ਇਸ ਤੋਂ ਬਾਅਦ ਉਸ ਨੇ ਕਈ ਵਾਰ ਫੋਨ ਕੀਤੇ ਪਰ ਉਸ ਨੇ ਉਸ ਦਾ ਕੋਈ ਜਵਾਬ ਨਹੀਂ ਦਿੱਤਾ। ਵਿਸ਼ਾਂਤ ਨੇ ਦੱਸਿਆ ਕਿ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਬਿਨਾਂ ਦੇਰੀ ਕੀਤੇ ਤੁਰੰਤ ਹਰਕਤ ਵਿਚ ਆ ਗਈ। ਵਿਸ਼ਾਂਤ ਜੈਨ ਨੇ ਕਿਹਾ ਕਿ ਉਹ ਫੋਨ ਕਰਨ ਵਾਲੇ ਵਿਅਕਤੀ ਨੂੰ ਨਹੀਂ ਜਾਣਦੇ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਅਤੇ ਇਹ ਨਹੀਂ ਪਤਾ ਕਿ ਫੋਨ ਕਰਨ ਵਾਲੇ ਨੂੰ ਉਸ ਦੇ ਪਰਿਵਾਰ ਅਤੇ ਵਾਹਨ ਦੇ ਨੰਬਰ ਬਾਰੇ ਸਹੀ ਜਾਣਕਾਰੀ ਕਿਵੇਂ ਮਿਲੀ।

- PTC NEWS

adv-img

Top News view more...

Latest News view more...