Thu, Oct 24, 2024
Whatsapp

ਸ਼ਰਾਬ ਪੀਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਅਦਾਲਤ ਪਹੁੰਚੀ ਰਵੀਨਾ ਟੰਡਨ, ਜਾਣੋ ਕਿਉਂ ?

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਇੱਕ ਵਿਅਕਤੀ ਨੇ ਅਦਾਕਾਰਾ 'ਤੇ ਸ਼ਰਾਬ ਪੀ ਕੇ ਕੁੱਟਮਾਰ ਕਰਨ ਦਾ ਇਲਜ਼ਾਮ ਲਗਾਇਆ ਸੀ। ਰਵੀਨਾ ਨੇ ਇਸ ਮਾਮਲੇ 'ਤੇ ਪਹਿਲਾਂ ਵੀ ਪ੍ਰਤੀਕਿਰਿਆ ਦਿੱਤੀ ਸੀ। ਪਰ ਹੁਣ ਅਦਾਕਾਰਾ ਨੇ ਅਦਾਲਤ ਤੱਕ ਪਹੁੰਚ ਕੀਤੀ ਹੈ ਅਤੇ ਸੋਸ਼ਲ ਮੀਡੀਆ 'ਤੇ ਆਪਣੀ ਵੀਡੀਓ ਸ਼ੇਅਰ ਕਰਨ ਵਾਲੇ ਵਿਅਕਤੀ ਦੇ ਖਿਲਾਫ 100 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

Reported by:  PTC News Desk  Edited by:  Dhalwinder Sandhu -- June 15th 2024 01:40 PM
ਸ਼ਰਾਬ ਪੀਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਅਦਾਲਤ ਪਹੁੰਚੀ ਰਵੀਨਾ ਟੰਡਨ, ਜਾਣੋ ਕਿਉਂ ?

ਸ਼ਰਾਬ ਪੀਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਅਦਾਲਤ ਪਹੁੰਚੀ ਰਵੀਨਾ ਟੰਡਨ, ਜਾਣੋ ਕਿਉਂ ?

Raveena Tandon reached court: ਬਾਲੀਵੁੱਡ ਅਦਾਕਾਰੀ ਰਵੀਨਾ ਟੰਡਨ ਹਾਲ ਹੀ 'ਚ ਉਸ ਸਮੇਂ ਵਿਵਾਦਾਂ 'ਚ ਘਿਰ ਗਈ ਸੀ, ਜਦੋਂ ਸ਼ਰਾਬ ਪੀਣ ਕਾਰਨ ਹੋਏ ਹਾਦਸੇ ਲਈ ਖੁਦ ਨੂੰ ਜ਼ਿੰਮੇਵਾਰ ਠਹਿਰਾਉਣ ਦਾ ਵੀਡੀਓ ਵਾਇਰਲ ਹੋਇਆ ਸੀ। ਇਸ ਦੌਰਾਨ ਅਦਾਕਾਰਾ 'ਤੇ ਸ਼ਰਾਬ ਪੀ ਕੇ ਬਜ਼ੁਰਗ ਔਰਤ ਨਾਲ ਕੁੱਟਮਾਰ ਕਰਨ ਦੇ ਵੀ ਇਲਜ਼ਾਮ ਲੱਗੇ ਸਨ। ਵਿਅਕਤੀ ਨੇ ਦਾਅਵਾ ਕੀਤਾ ਕਿ ਰਵੀਨਾ ਦੇ ਡਰਾਈਵਰ ਨੇ ਸਭ ਤੋਂ ਪਹਿਲਾਂ ਉਸ ਦੀ ਮਾਂ ਨੂੰ ਕਾਰ ਨਾਲ ਟੱਕਰ ਮਾਰੀ। ਇਸ ਤੋਂ ਬਾਅਦ ਰਵੀਨਾ ਨੇ ਵੀ ਉਸ ਦੀ ਮਾਂ ਦੇ ਨਾਲ ਕੁੱਟਮਾਰ ਕੀਤੀ ਸੀ। ਬਾਅਦ 'ਚ ਪੁਲਿਸ ਨੇ ਰਵੀਨਾ ਟੰਡਨ 'ਤੇ ਲੱਗੇ ਇਲਜ਼ਾਮਾਂ ਨੂੰ ਝੂਠਾ ਕਰਾਰ ਦੇ ਦਿੱਤਾ ਸੀ।

100 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਦਾਇਰ


ਹੁਣ ਅਦਾਕਾਰਾ ਖੁਦ ਐਕਸ਼ਨ ਮੋਡ 'ਚ ਹੈ ਅਤੇ ਅਦਾਲਤ ਤੱਕ ਪਹੁੰਚ ਕੀਤੀ ਹੈ। ਰਵੀਨਾ ਟੰਡਨ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰਨ ਵਾਲੇ ਵਿਅਕਤੀ ਦੇ ਖਿਲਾਫ 100 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਇਸ ਮਾਮਲੇ 'ਚ ਰਵੀਨਾ ਟੰਡਨ ਦੀ ਵਕੀਲ ਸਨਾ ਰਈਸ ਖਾਨ ਹੈ। ਰਵੀਨਾ ਨੇ ਇਸ ਵਿਅਕਤੀ ਨੂੰ 12 ਜੂਨ ਨੂੰ ਨੋਟਿਸ ਵੀ ਭੇਜਿਆ ਹੈ। ਇਸ ਗੱਲ ਦੀ ਜਾਣਕਾਰੀ ਅਦਾਕਾਰਾ ਨੇ ਆਪਣੇ ਐਕਸ ਅਕਾਊਂਟ 'ਤੇ ਵੀ ਦਿੱਤੀ ਹੈ। 

ਰਵੀਨਾ ਟੰਡਨ ਦੇ ਵਕੀਲ ਨੇ ਕਿਹਾ- 'ਕੁਝ ਸਮਾਂ ਪਹਿਲਾਂ ਰਵੀਨਾ ਟੰਡਨ ਨੂੰ ਝੂਠੇ ਇਲਜ਼ਾਮਾਂ 'ਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਸੀਸੀਟੀਵੀ ਫੁਟੇਜ ਰਾਹੀਂ ਸੱਚਾਈ ਸਾਹਮਣੇ ਆ ਗਈ ਸੀ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੇ ਗਲਤ ਜਾਣਕਾਰੀ ਦਿੱਤੀ ਸੀ ਤੇ ਰਵੀਨਾ ਟੰਡਨ ਦਾ ਨਾਂ ਲੈ ਕੇ ਉਸ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਾਮਲੇ 'ਚ ਅਸੀਂ ਪੂਰੀ ਤਰ੍ਹਾਂ ਰਵੀਨਾ ਦੇ ਨਾਲ ਖੜ੍ਹੇ ਹਾਂ ਅਤੇ ਉਸ ਦੇ ਅਧਿਕਾਰਾਂ ਦਾ ਸਮਰਥਨ ਕਰਨ ਲਈ ਤਿਆਰ ਹਾਂ।

ਸੀਸੀਟੀਵੀ ਤੋਂ ਸਾਹਮਣੇ ਆਇਆ ਸੀ ਸੱਚ

ਅਦਾਕਾਰਾ ਪਿਛਲੇ ਕੁਝ ਸਮੇਂ ਤੋਂ ਇਸ ਵਿਵਾਦ ਨਾਲ ਜੁੜੀ ਹੋਈ ਸੀ ਅਤੇ ਉਸ ਨੂੰ ਕਾਫੀ ਪ੍ਰੇਸ਼ਾਨ ਹੋਣਾ ਪਿਆ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਟ੍ਰੋਲਸ ਦਾ ਸਾਹਮਣਾ ਵੀ ਕਰਨਾ ਪਿਆ। ਪਰ ਉਨ੍ਹਾਂ ਦਾ ਵਿਰੋਧ ਜ਼ਿਆਦਾ ਦੇਰ ਤੱਕ ਨਾ ਚੱਲ ਸਕਿਆ। ਪੁਲਿਸ ਨੇ ਸੀਸੀਟੀਵੀ ਦੀ ਮਦਦ ਨਾਲ ਮਾਮਲੇ ਦੀ ਸਮੀਖਿਆ ਕੀਤੀ ਅਤੇ ਪਾਇਆ ਕਿ ਰਵੀਨਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।

ਇਹ ਵੀ ਪੜੋ: NRI ਜੋੜੇ ਨੂੰ ਪਹਾੜਾਂ 'ਚ ਘੁੰਮਣਾ ਪਿਆ ਮਹਿੰਗਾ, ਹੋਈ ਕੁੱਟਮਾਰ, ਜਾਣੋ ਪੂਰਾ ਮਾਮਲਾ

- PTC NEWS

Top News view more...

Latest News view more...

PTC NETWORK