Sun, Dec 14, 2025
Whatsapp

Flood Situation in Ajnala : ਅਜਨਾਲਾ ਦੇ ਸਰਹੱਦੀ ਪਿੰਡਾਂ 'ਚ ਵੜਿਆ ਰਾਵੀ ਦਾ ਪਾਣੀ, ਡੀਸੀ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਜਾਣ ਦੀ ਅਪੀਲ

Flood Situation in Ajnala : ਹੜ੍ਹ ਦੀ ਗੰਭੀਰ ਸਥਿਤੀ ਦੇ ਚਲਦਿਆਂ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ। ਨਾਲ ਹੀ NDRF ਦੀਆਂ ਟੀਮਾਂ ਨੂੰ ਵੀ ਰਾਹਤ ਅਤੇ ਬਚਾਅ ਕਾਰਵਾਈ ਲਈ ਤੈਨਾਤ ਕੀਤਾ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- August 27th 2025 05:18 PM -- Updated: August 27th 2025 05:26 PM
Flood Situation in Ajnala : ਅਜਨਾਲਾ ਦੇ ਸਰਹੱਦੀ ਪਿੰਡਾਂ 'ਚ ਵੜਿਆ ਰਾਵੀ ਦਾ ਪਾਣੀ, ਡੀਸੀ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਜਾਣ ਦੀ ਅਪੀਲ

Flood Situation in Ajnala : ਅਜਨਾਲਾ ਦੇ ਸਰਹੱਦੀ ਪਿੰਡਾਂ 'ਚ ਵੜਿਆ ਰਾਵੀ ਦਾ ਪਾਣੀ, ਡੀਸੀ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਜਾਣ ਦੀ ਅਪੀਲ

Ajnala News : ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਹਲਕੇ ਦੇ ਸਰਹੱਦੀ ਪਿੰਡਾਂ (Flood in Border Area) ਵਿੱਚ ਰਾਵੀ ਦਰਿਆ (Ravi River Water Level) ਦਾ ਪਾਣੀ ਦਾਖਲ ਹੋ ਗਿਆ ਹੈ। ਇਹ ਸਥਿਤੀ ਉਸ ਸਮੇਂ ਬਣੀ ਜਦੋਂ ਧੁੱਸੀ ਬੰਨ ਟੁੱਟ ਗਿਆ ਤੇ ਦਰਿਆ ਦਾ ਵਧਿਆ ਹੋਇਆ ਪਾਣੀ ਕਈ ਪਿੰਡਾਂ ਵਿੱਚ ਫੈਲ ਗਿਆ। ਪਾਣੀ ਦੇ ਵਹਾਅ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾਣਾ ਪੈ ਰਿਹਾ ਹੈ। ਹੜ੍ਹ ਦੀ ਗੰਭੀਰ ਸਥਿਤੀ ਦੇ ਚਲਦਿਆਂ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ। ਨਾਲ ਹੀ NDRF ਦੀਆਂ ਟੀਮਾਂ ਨੂੰ ਵੀ ਰਾਹਤ ਅਤੇ ਬਚਾਅ ਕਾਰਵਾਈ ਲਈ ਤੈਨਾਤ ਕੀਤਾ ਗਿਆ ਹੈ।


ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਜਾਣ ਦੀ ਅਪੀਲ

ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹਾਲਾਂਕਿ ਪਾਣੀ ਦਾ ਵਹਾਅ ਕੁਝ ਸਮੇਂ ਬਾਅਦ ਘਟਣਾ ਸ਼ੁਰੂ ਹੋਵੇਗਾ, ਪਰ ਇਸ ਸਮੇਂ ਕਈ ਥਾਵਾਂ ’ਤੇ ਪਾਣੀ ਦੀ ਚੜ੍ਹਾਈ ਕਾਰਨ ਘਰਾਂ ਵਿੱਚ ਪਾਣੀ ਦਾਖਲ ਹੋਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਰੀ ਨਾ ਕਰਦੇ ਹੋਏ ਤੁਰੰਤ ਸੁਰੱਖਿਅਤ ਥਾਵਾਂ ਵੱਲ ਚਲੇ ਜਾਣ। ਡਿਪਟੀ ਕਮਿਸ਼ਨਰ ਨੇ ਸਾਫ ਕੀਤਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਸਵੇਰੇ ਤੋਂ ਹੀ ਮੌਕੇ ’ਤੇ ਮੌਜੂਦ ਹਨ ਅਤੇ ਹਰ ਸੰਭਵ ਸਹਾਇਤਾ ਲਈ ਤਿਆਰ ਹਨ।

ਅਲਰਟ 'ਤੇ ਪ੍ਰਸ਼ਾਸਨ

ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਵੀ NDRFਦੀ ਇੱਕ ਹੋਰ ਟੀਮ ਪਹੁੰਚ ਰਹੀ ਹੈ ਜਦਕਿ ਫੌਜ ਦੇ ਜਵਾਨਾਂ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਵੀ ਲੋਕ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਹੋਏ ਹਨ, ਉਹਨਾਂ ਦੀ ਲੋਕੇਸ਼ਨ ਪ੍ਰਸ਼ਾਸਨ ਤੱਕ ਪਹੁੰਚ ਰਹੀ ਹੈ ਅਤੇ ਸਥਾਨਕ ਪੁਲਿਸ, ਬੀਐਸਐਫ ਅਤੇ ਹੋਰ ਟੀਮਾਂ ਮਿਲ ਕੇ ਰਾਹਤ ਕਾਰਵਾਈ ਕਰ ਰਹੀਆਂ ਹਨ।

ਪ੍ਰਸ਼ਾਸਨ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਲੋਕਾਂ ਦੀ ਜਾਨ ਬਚਾਉਣਾ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਇਸ ਲਈ ਕੋਈ ਵੀ ਵਿਅਕਤੀ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਨਾ ਪਾਏ। ਸਥਾਨਕ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਆਪਣੇ ਪਰਿਵਾਰਾਂ ਸਮੇਤ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ।

- PTC NEWS

Top News view more...

Latest News view more...

PTC NETWORK
PTC NETWORK