Health News : ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਲਾਹੇਵੰਦ ਕੱਚੇ ਕੇਲੇ ਦੀ ਸਬਜ਼ੀ
Health News : ਕੱਚੇ ਕੇਲੇ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਹ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਕੱਚੇ ਕੇਲੇ ਦਾ ਸੇਵਨ ਕਈ ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ ਪਰ ਕੀ ਤੁਸੀਂ ਕਦੇ ਕੱਚੇ ਕੇਲੇ ਦੀ ਸਬਜ਼ੀ ਖਾਧੀ ਹੈ?
ਕੱਚੇ ਕੇਲੇ ਦੀ ਸਬਜ਼ੀ ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਕੱਚੇ ਕੇਲੇ ਦੀ ਸਬਜ਼ੀ ਦਾ ਸੇਵਨ ਬਲੱਡ ਸ਼ੂਗਰ ਲੈਵਲ ਕੰਟਰੋਲ ਦੇ ਨਾਲ ਨਾਲ ਕਈ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਨ 'ਚ ਮਦਦ ਕਰਦਾ ਹੈ। ਕਿਉਂਕਿ ਕੱਚੇ ਕੇਲੇ 'ਚ ਫਾਈਬਰ, ਵਿਟਾਮਿਨ-ਸੀ, ਵਿਟਾਮਿਨ-ਬੀ6, ਵਿਟਾਮਿਨ-ਏ, ਪੋਟਾਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਜ਼ਿੰਕ ਵਰਗੇ ਤੱਤਾਂ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਪ੍ਰਦਾਨ ਕਰਦੇ ਹਨ। ਤਾਂ ਆਓ ਜਾਣਦੇ ਹਾਂ ਕੱਚੇ ਕੇਲੇ ਦੀ ਸਬਜ਼ੀ ਖਾਣ ਦੇ ਕੀ ਫਾਇਦੇ ਹਨ।
ਸ਼ੂਗਰ ਲਈ ਫਾਇਦੇਮੰਦ :
ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਅਤੇ ਆਪਣੀ ਸ਼ੂਗਰ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੱਚੇ ਕੇਲੇ ਦੀ ਸਬਜ਼ੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਕੱਚੇ ਕੇਲੇ ਦੀ ਸਬਜ਼ੀ 'ਚ ਅਜਿਹੇ ਕਈ ਤੱਤ ਪਾਏ ਜਾਂਦੇ ਹਨ, ਜੋ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।
ਇਮਿਊਨਿਟੀ ਵਧਾਉਣ ਲਈ ਫਾਇਦੇਮੰਦ :
ਜੇਕਰ ਤੁਸੀਂ ਆਪਣੀ ਇਮਿਊਨਿਟੀ ਨੂੰ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੱਚੇ ਕੇਲੇ ਦੀ ਸਬਜ਼ੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਪਾਇਆ ਜਾਣ ਵਾਲਾ ਵਿਟਾਮਿਨ ਸੀ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ।
ਭਾਰ ਘਟਾਉਣ 'ਚ ਮਦਦਗਾਰ :
ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪਰੇਸ਼ਾਨ ਹੋ ਅਤੇ ਆਪਣੇ ਭਾਰ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੱਚੇ ਕੇਲੇ ਦੀ ਸਬਜ਼ੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਪਾਇਆ ਜਾਣ ਵਾਲਾ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ, ਜੋ ਭਾਰ ਘਟਾਉਣ 'ਚ ਫਾਇਦੇਮੰਦ ਹੁੰਦਾ ਹੈ।
ਚਮੜੀ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ :
ਜੇਕਰ ਤੁਸੀਂ ਆਪਣੀ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੱਚੇ ਕੇਲੇ ਦੀ ਸਬਜ਼ੀ ਦਾ ਸੇਵਨ ਕਰਨਾ ਚਾਹੀਂਦਾ ਹੈ। ਕਿਉਂਕਿ ਇਸ ਵਿਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟ ਗੁਣ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਚਮੜੀ ਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦੇ ਹਨ।
ਕੋਲੈਸਟ੍ਰੋਲ ਨੂੰ ਕੰਟਰੋਲ 'ਚ ਰੱਖਣ ਲਈ ਫਾਇਦੇਮੰਦ :
ਜੇਕਰ ਤੁਹਾਨੂੰ ਵੀ ਹਾਈ ਕੋਲੈਸਟ੍ਰੋਲ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਹਾਨੂੰ ਕੱਚੇ ਕੇਲੇ ਦੀ ਸਬਜ਼ੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਪਾਏ ਜਾਣ ਵਾਲੇ ਤੱਤ ਹਾਨੀਕਾਰਕ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ, ਜਿਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।
ਪਾਚਨ ਨੂੰ ਸੁਧਾਰਨ 'ਚ ਮਦਦਗਾਰ :
ਜੇਕਰ ਤੁਸੀਂ ਕੱਚੇ ਕੇਲੇ ਦੀ ਸਬਜ਼ੀ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਪਾਚਨ ਸਿਹਤ ਨੂੰ ਫਾਇਦਾ ਹੁੰਦਾ ਹੈ। ਕਿਉਂਕਿ ਇਸ 'ਚ ਪਾਇਆ ਜਾਣ ਵਾਲਾ ਫਾਈਬਰ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।
( ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)
- ਸਚਿਨ ਜਿੰਦਲ ਦੇ ਸਹਿਯੋਗ ਨਾਲ
- PTC NEWS