Punjab News : ਟਰਾਂਸਪੋਰਟ ਦੇ ਕੱਚੇ ਮੁਲਾਜ਼ਮ ਜੰਗ ਦੀ ਸਥਿਤੀ 'ਚ ਵੀ ਫਰੰਟ ਲਾਈਨ 'ਤੇ ਪਰ ਪੰਜਾਬ ਸਰਕਾਰ ਦੀ ਅਣਦੇਖੀ ਦੇ ਸ਼ਿਕਾਰ : ਰੇਸ਼ਮ ਸਿੰਘ ਗਿੱਲ
Punjab News : ਅੱਜ ਪੰਜਾਬ ਰੋਡਵੇਜ਼, ਪਨਬੱਸ ,PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਚੈਅਰਮੈਨ ਬਲਵਿੰਦਰ ਸਿੰਘ ਰਾਠ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ,ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਦੱਸਿਆ ਕਿ ਸਮੇਂ ਸਮੇਂ 'ਤੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਸੰਘਰਸ਼ ਕਰਕੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਨੂੰ ਦੱਸਿਆ ਜਾਂਦਾ ਹੈ ਪਰ ਸਰਕਾਰ ਵਲੋ ਹਰ ਸਮੇਂ ਮੰਗਾਂ ਮੰਨ ਕੇ ਅਫ਼ਸਰਸ਼ਾਹੀ ਵਲੋਂ ਲਾਗੂ ਨਹੀਂ ਕੀਤੀਆਂ ਜਾਂਦੀਆਂ ਜਾਂ ਫੇਰ ਟਾਲਮਟੋਲ ਕਰ ਦਿੱਤਾ ਜਾਂਦਾ ਹੈ ਅਤੇ ਮੰਗਾਂ ਜਿਉਂ ਦੀਆਂ ਤਿਉਂ ਹੀ ਰਹਿੰਦੀਆਂ ਹਨ ਪਰ ਜਦੋਂ ਵੀ ਪੰਜਾਬ ਜਾਂ ਭਾਰਤ ਉਪਰ ਕੋਈ ਸੰਕਟ ਦੀ ਘੜੀ ਆਉਂਦੀ ਹੈ 'ਜਿਸ ਵਿੱਚ ਭਾਵੇਂ ਦੰਗੇ,ਹੜ੍ਹ,ਕਰੋਨਾ ਜਾ ਫੇਰ ਹੁਣ ਜੰਗ ਦਾ ਮਾਹੌਲ ਹੋਵੇ ,ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਫਰੰਟ ਲਾਈਨ 'ਤੇ ਵਰਤਿਆ ਜਾਂਦਾ ਹੈ ਅਤੇ ਮੁਲਾਜ਼ਮਾਂ ਵਲੋਂ ਵੀ ਸਹਿਯੋਗ ਕੀਤਾ ਜਾਂਦਾ ਹੈ ਪਰ ਸਰਕਾਰ ਵਲੋ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਣ 'ਤੇ ਵੀ ਕੱਚੇ ਮੁਲਾਜ਼ਮਾਂ ਦੀ ਸਾਰ ਨਹੀਂ ਲਈ ,ਜਦਕਿ ਕੋਰੋਨਾ ਵਿੱਚ ਐਂਬੂਲੈਂਸ ਚਲਾਉਣ ਵਾਲੇ ਸਾਥੀ ਦੀ ਮੋਤ ਹੋਣ 'ਤੇ ਮੁਲਾਜ਼ਮਾਂ ਨੂੰ ਕੁੱਝ ਵੀ ਨਹੀਂ ਦਿੱਤਾ ਗਿਆ ਪਰ ਫੇਰ ਵੀ ਪਨਬਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਇਸ ਮੁਸ਼ਕਿਲ ਘੜੀ ਵਿੱਚ ਦੇਸ਼ ਦੇ ਨਾਲ ਖੜੇ ਹਨ। ਪੰਜਾਬ ਸਰਕਾਰ ਅਤੇ ਵਿਭਾਗ ਮੁਲਾਜ਼ਮਾਂ ਦੀ ਅਣਦੇਖੀ ਕਰਨੀ ਬੰਦ ਕਰੇ ।
- PTC NEWS