AAP MLA Resignations: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ 'ਚ ਬਗਾਵਤ ਹੋਈ ਸ਼ੁਰੂ, ਚੇਤਨ ਸਿੰਘ ਜੋੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਦਿੱਤਾ ਅਸਤੀਫ਼ਾ
Chetan Singh Jouramajra and Harmeet Singh Pathanmajra resignations: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਨਮਾਜਰਾ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਦੋਵਾਂ ਆਗੂਆਂ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਗੱਲ ਸਾਹਮਣੇ ਆਈ ਹੈ।
ਇਸ ਘਟਨਾਕ੍ਰਮ ਨਾਲ ਪੰਜਾਬ ਦੀ ਸਿਆਸਤ 'ਚ ਨਵੀਂ ਚਰਚਾ ਛਿੜ ਗਈ ਹੈ। ਖ਼ਾਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਦੇ ਦੋ ਆਗੂਆਂ ਨਾਲ ਜੁੜੀ ਇਹ ਖ਼ਬਰ ਸਿਆਸੀ ਹਲਕਿਆਂ 'ਚ ਅਹਿਮ ਮੰਨੀ ਜਾ ਰਹੀ ਹੈ। ਹਾਲਾਂਕਿ, ਦੋਵਾਂ ਆਗੂਆਂ ਦੇ ਅਸਤੀਫ਼ਿਆਂ ਦੇ ਕਾਰਨਾਂ ਅਤੇ ਉਨ੍ਹਾਂ ਦੇ ਅਗਲੇ ਸਿਆਸੀ ਕਦਮਾਂ ਬਾਰੇ ਅਧਿਕਾਰਤ ਪੁਸ਼ਟੀ ਹਾਲੇ ਉਪਲਬਧ ਨਹੀਂ ਹੈ।
ਹਰਮੀਤ ਸਿੰਘ ਪਠਾਨਮਾਜਰਾ ਨੇ ਪੱਤਰ ਵਿਚ ਸਪੱਸ਼ਟ ਲਿਖਿਆ ਹੈ ਕਿ ਉਹ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਪਠਾਣਮਾਜਰਾ ਵਲੋਂ ਦਿੱਤਾ ਗਿਆ ਇਹ ਅਸਤੀਫ਼ਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਨਾਲ ਸੰਬੰਧਿਤ ਹੈ।
- PTC NEWS