Advertisment

ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਰੈੱਡ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਮੌਮਸ ਨੂੰ ਲੈ ਕੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਆਉਣ ਵਾਲੇ ਦਿਨਾਂ ’ਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਇਸੇ ਤਰ੍ਹਾਂ ਹੀ ਜਾਰੀ ਰਹਿਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

author-image
Aarti
Updated On
New Update
ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਰੈੱਡ ਅਲਰਟ ਜਾਰੀ
Advertisment

Punjab Weather Update News: ਪੰਜਾਬ ਹੀ ਨਹੀਂ ਦੇਸ਼ ਭਰ ਵਿਚ ਕੜਾਕੇ ਦੀ ਠੰਢ ਲਗਾਤਾਰ ਵਧਦੀ ਜਾ ਰਹੀ ਹੈ। ਸੰਘਣੀ ਧੁੰਦ ਕਾਰਨ ਵੀ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਤੋਂ ਬਚਣ ਲਈ ਲੋਕਾਂ ਨੂੰ ਅੱਗ ਦਾ ਸਹਾਰਾ ਲੈ ਰਹੇ ਹਨ। 

Advertisment

ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਆਉਣ ਵਾਲੇ ਦਿਨਾਂ ’ਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਇਸੇ ਤਰ੍ਹਾਂ ਹੀ ਜਾਰੀ ਰਹਿਣ ਦੀ ਸੰਭਾਵਨਾ ਵੀ ਜਤਾਈ ਗਈ ਹੈ। 

ਮੌਮਸ ਵਿਭਾਗ ਮੁਤਾਬਿਕ ਵੀਰਵਾਰ ਤੱਕ ਪੰਜਾਬ ਚ ਮੌਸਮ ਇਸੇ ਤਰ੍ਹਾਂ ਰਹਿਣ ਦੀ ਵੀ ਸੰਭਾਵਨਾ ਜਤਾਈ ਹੈ। ਇਨ੍ਹਾਂ ਹੀ ਨਹੀਂ ਸ਼ੁੱਕਰਵਾਰ ਨੂੰ ਪੰਜਾਬ ਚ ਬੱਦਲਵਾਈ ਦੇ ਰਹਿਣ ਦੀ ਸੰਭਾਵਨਾ ਅਤੇ ਮੀਂਹ ਦੇ ਛਿੱਟੇ ਵੀ ਪੈ ਸਕਦੇ ਹਨ।

ਕੜਾਕੇ ਦੀ ਠੰਢ ਕਾਰਨ ਜਿੱਥੇ ਲੋਕ ਪਰੇਸ਼ਾਨ ਹੋ ਰਹੇ ਹਨ। ਉੱਥੇ ਹੀ ਸੜਕਾਂ ’ਤੇ ਵੀ ਵਾਹਨਾਂ ਦੀ ਰਫਤਾਰ ’ਤੇ ਵੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸੰਘਣੀ ਧੁੰਦ ਕਾਰਨ ਕਈ ਟਰੇਨਾਂ ਰੱਦ ਅਤੇ ਕਈ ਆਪਣੇ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ ਜਿਸ ਕਾਰਨ ਯਾਤਰੀਆਂ ਨੂੰ ਵੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ। 

Advertisment

ਪੰਜਾਬ ’ਚ  ਅੱਜ ਤੋਂ ਖੋਲ੍ਹਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 9 ਜਨਵਰੀ ਯਾਨੀ ਅੱਜ ਤੋਂ 8ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਦੂਜੇ ਪਾਸੇ ਦਿੱਲੀ ’ਚ 15 ਜਨਵਰੀ ਤੱਕ ਸਾਰੇ ਸਕੂਲ ਬੰਦ ਰਹਿਣਗੇ। 

ਠੰਢ ਨੂੰ ਦੇਖਦੇ ਹੋਏ ਸਕੂਲ ’ਚ ਸਵੇਰ 10 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਕਲਾਸਾਂ ਲੱਗਣਗੀਆਂ। ਪੰਜਾਬ ਦੇ ਤਕਰੀਬਨ 5 ਜ਼ਿਲ੍ਹਿਆਂ ’ਚ ਘੱਟੋ ਘੱਟ ਤਾਪਮਾਨ 4 ਡਿਗਰੀ ਤੋਂ ਘੱਟ ਤਾਪਮਾਨ ਰਿਕਾਰਡ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: RTA ਨਰਿੰਦਰ ਧਾਲੀਵਾਲ ਦੀ ਗ੍ਰਿਫ਼ਤਾਰੀ ਦਾ ਮਾਮਲਾ: PCSOA ਵੱਲੋਂ ਭਲ੍ਹਕੇ ਸਮੂਹਿਕ ਛੁੱਟੀ ਦਾ ਐਲਾਨ

- PTC NEWS
weather-news dense-fog-in-punjab punjab-weather-update
Advertisment

Stay updated with the latest news headlines.

Follow us:
Advertisment