Sat, Jun 3, 2023
Whatsapp

Reena Rai in Amritsar: ਦੀਪ ਸਿੱਧੂ ਦਾ ਅੱਜ ਜਨਮਦਿਨ, ਕੇਸਰੀ ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚੀ ਰੀਨਾ ਰਾਏ

ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀ।

Written by  Aarti -- April 02nd 2023 02:09 PM
Reena Rai in Amritsar: ਦੀਪ ਸਿੱਧੂ ਦਾ ਅੱਜ ਜਨਮਦਿਨ,  ਕੇਸਰੀ ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚੀ ਰੀਨਾ ਰਾਏ

Reena Rai in Amritsar: ਦੀਪ ਸਿੱਧੂ ਦਾ ਅੱਜ ਜਨਮਦਿਨ, ਕੇਸਰੀ ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚੀ ਰੀਨਾ ਰਾਏ

Reena Rai in Amritsar:  ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀ। ਇਸ ਮੌਕੇ ਉਨ੍ਹਾਂ ਨੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਸੀ।

ਇਸ ਦੌਰਾਨ ਰੀਨਾ ਰਾਏ ਨੇ ਕਿਹਾ ਕਿ ਉਹ ਦੀਪ ਸਿੱਧੂ ਦੇ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਹੈ। ਦੀਪ ਸਿੱਧੂ ਦੀ ਸੋਚ ਨੂੰ ਅੱਗੇ ਲੈ ਕੇ ਜਾਵਾਂਗੇ। 


ਕਾਬਿਲੇਗੌਰ ਹੈ ਕਿ ਦੀਪ ਸਿੱਧੂ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਇਸ ਦੌਰਾਨ ਰੀਨਾ ਰਾਏ ਵੀ ਦੀਪ ਸਿੱਧੂ ਦੇ ਨਾਲ ਗੱਡੀ ਵਿਚ ਸਵਾਰ ਸੀ ਪਰ ਉਸ ਦਾ ਬਚਾਅ ਹੋ ਗਿਆ। ਪਰ ਹਾਦਸੇ ਚ ਦੀਪ ਸਿੱਧੂ ਦੀ ਮੌਤ ਹੋ ਗਈ। 

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਰੀਨਾ ਰਾਏ ਨੇ ਦੀਪ ਸਿੱਧੂ ਦੀ ਮੌਤ ’ਤੇ ਕਈ ਖੁਲਾਸੇ ਕੀਤੇ ਸੀ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੀ ਮੌਤ ਮਹਿਜ਼ ਇੱਕ ਹਾਦਸਾ ਸੀ ਤੇ ਹੋਰ ਕੁਝ ਨਹੀਂ। ਉਸ ਦਾ ਕਹਿਣਾ ਸੀ ਕਿ ਗੱਡੀ ਦੀ ਸਪੀਡ ਬਹੁਤ ਤੇਜ਼ ਹੋਣ ਕਾਰਨ ਇਹ ਹਾਦਸਾ ਵਾਪਰਿਆ ਅਤੇ ਇਸ ਦੇ ਨਾਲ ਹੀ ਰੀਨਾ ਨੇ ਦੀਪ ਸਿੱਧੂ ਦੇ ਭਰਾ 'ਤੇ ਵੀ ਇਸ ਮਾਮਲੇ ਨੂੰ ਲੈਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਸੀ। 

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਬਣਾ ਮਦਦ ਕਰਨ ਵਾਲੇ ਨੂੰ ਪੁਲਿਸ ਹਿਰਾਸਤ 'ਚ ਲਿਆ - ਸੂਤਰ

- PTC NEWS

adv-img

Top News view more...

Latest News view more...