ਸ੍ਰੀ ਹਰਿਮੰਦਰ ਸਾਹਿਬ ਹਰਿ ਕੀ ਪਉੜੀ ਵਿਖੇ ਅੱਜ ਪਾਏ ਜਾਣਗੇ ਪਾਠ ਦੇ ਭੋਗ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਬਾਦਲ ਪਰਿਵਾਰ ਵੱਲੋਂ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਹਰਿ ਕੀ ਪੌੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ।
ਸੁਖਬੀਰ ਸਿੰਘ ਬਾਦਲ ਨੇ ਆਪਣੇ ਬੇਟੇ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਵੀ ਨਿਭਾਈ। ਇਸ ਮੌਕੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਹਰਿ ਕੀ ਪਉੜੀ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਬਾਣੀ ਸੁਣੀ ਅਤੇ ਬਾਦਲ ਪਰਿਵਾਰ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਪਾਠ ਦਾ ਭੋਗ ਅੱਜ ਪਾਏ ਜਾਣਗੇ। ਇਸ ਮੌਕੇ ਬਾਦਲ ਪਰਿਵਾਰ ਪੁੱਜੇਗਾ ਅਤੇ ਭੋਗ ਉਪਰੰਤ ਸੇਵਾ ਨਿਭਾਏਗੀ ਜਾਵੇਗੀ।
ਇਹ ਵੀ ਪੜ੍ਹੋ : ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ 14 ਜਨਵਰੀ ਤੱਕ ਰਹਿਣਗੀਆਂ ਛੁੱਟੀਆਂ
- PTC NEWS