Mon, Mar 27, 2023
Whatsapp

ਧਰਮ ਪ੍ਰਚਾਰ ਕਮੇਟੀ ਵੱਲੋਂ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

Written by  Pardeep Singh -- February 02nd 2023 05:06 PM
ਧਰਮ ਪ੍ਰਚਾਰ ਕਮੇਟੀ ਵੱਲੋਂ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

ਧਰਮ ਪ੍ਰਚਾਰ ਕਮੇਟੀ ਵੱਲੋਂ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਜੋ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ 2023 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ 7 ਅਤੇ 8 ਫ਼ਰਵਰੀ ਨੂੰ ਹੋਣ ਵਾਲੀ ਇਹ ਧਾਰਮਿਕ ਪ੍ਰੀਖਿਆ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹੋਵੇਗੀ। ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ।


- PTC NEWS

adv-img

Top News view more...

Latest News view more...