Thu, Apr 25, 2024
Whatsapp

ਦਮਨਕਾਰੀ ਕਾਲੇ ਕਾਨੂੰਨ ਤੁਰੰਤ ਖਾਰਜ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨਾਂ ਜਿਵੇਂ ਕਿ ਐਨਐਸਏ, ਯੂਏਪੀਏ ਆਦਿ ਨੂੰ ਤੁਰੰਤ ਖਾਰਜ ਕੀਤਾ ਜਾਵੇ ਅਤੇ ਮੰਗ ਕੀਤੀ ਕਿ ਇਹਨਾਂ ਨੂੰ ਖਾਰਜ ਕਰਨ ਤੱਕ ਪੰਜਾਬ ਵਿਚ ਆਪ ਸਰਕਾਰ ਵੱਲੋਂ ਇਹਨਾਂ ਦੀ ਘੋਰ ਦੁਰਵਰਤੋਂ ’ਤੇ ਤੁਰੰਤ ਰੋਕ ਲਗਾਈ ਜਾਵੇ।

Written by  Jasmeet Singh -- April 14th 2023 07:47 PM
ਦਮਨਕਾਰੀ ਕਾਲੇ ਕਾਨੂੰਨ ਤੁਰੰਤ ਖਾਰਜ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਦਮਨਕਾਰੀ ਕਾਲੇ ਕਾਨੂੰਨ ਤੁਰੰਤ ਖਾਰਜ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨਾਂ ਜਿਵੇਂ ਕਿ ਐਨਐਸਏ, ਯੂਏਪੀਏ ਆਦਿ ਨੂੰ ਤੁਰੰਤ ਖਾਰਜ ਕੀਤਾ ਜਾਵੇ ਅਤੇ ਮੰਗ ਕੀਤੀ ਕਿ ਇਹਨਾਂ ਨੂੰ ਖਾਰਜ ਕਰਨ ਤੱਕ ਪੰਜਾਬ ਵਿਚ ਆਪ ਸਰਕਾਰ ਵੱਲੋਂ ਇਹਨਾਂ ਦੀ ਘੋਰ ਦੁਰਵਰਤੋਂ ’ਤੇ ਤੁਰੰਤ ਰੋਕ ਲਗਾਈ ਜਾਵੇ। ਬਾਦਲ ਨੇ ਕਿਹਾ ਕਿ ਇਹ ਘੋਰ ਦੁਰਵਰਤੋਂ ਦੇਸ਼ ਭਗਤ ਸਿੱਖਾਂ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਦੀ ਨਫਰਤ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਇਹ 'ਆਪ' ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਯੋਗਤਾ ਤੇ ਨਾਕਾਮੀ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਦਾ ਵੀ ਯਤਨ ਹੈ।  

ਅਕਾਲੀ ਦਲ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧੀ ਪੱਤਰ ਲਿਖ ਕੇ ਇਹਨਾਂ ਕਾਲੇ ਕਾਲੂੰਨ ਰੱਦ ਕਰਨ ਲਈ ਉਹਨਾਂ ਦੇ ਦਖਲ ਦੀ ਮੰਗ ਕੀਤੀ ਤੇ ਕਿਹਾ ਕਿ ਇਹਨਾਂ ਕਾਲੇ ਕਾਨੂੰਨਾਂ ਦੇ ਮਾਮਲੇ ਵਿਚ ਤਜ਼ਰਬਾ ਤੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਸਾਡੇ ਦੇਸ਼ ਦੇ ਅਕਸ ’ਤੇ ਉਲਟ ਪ੍ਰਭਾਵ ਦੇ ਮੱਦੇਨਜ਼ਰ ਅਜਿਹਾ ਕਰਨਾ ਲਾਜ਼ਮੀ ਹੈ। ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸਨੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ ਖਾਲਸਾ ਪੰਥ ਖਾਸ ਤੌਰ ’ਤੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਵਾਸਤੇ ਕੀਤੀ ਹੈ। ਉਹਨਾ‌ ਕਿਹਾ‌ ਕਿ ਸਿੱਖ ਪਰਿਵਾਰ ਦੇ ਨਿਰਦੋਸ਼ ਬਜ਼ੁਰਗਾਂ, ਔਰਤਾਂ ਤੇ ਬੱਚਿਆਂ ਨੂੰ ਦਮਨਕਾਰੀ ਨੀਤੀਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।  


ਬਾਦਲ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਨਿਰਦੋਸ਼ ਸਿੱਖ ਲੋਕਾਂ ਖਾਸ ਤੌਰ ’ਤੇ ਨੌਜਵਾਨਾਂ ਨੂੰ ਇਹਨਾਂ ਕਾਲੇ ਕਾਨੂੰਨਾਂ ਦੀ ਦੁਰਵਰਤੋਂ ਕਰ ਕੇ ਸ਼ਿਕਾਰ ਬਣਾਉਣ ਦਾ ਨਵਾਂ ਰਿਕਾਰਡ ਬਣਾਇਆ ਹੈ। ਉਹਨਾਂ ਨੇ ਰਾਜ ਸਰਕਾਰ ਵੱਲੋਂ ਮਾਸੂਮ ਤੇ ਦੇਸ਼ਭਗਤ ਸਿੱਖ ਕੌਮ ਦੇ ਖਿਲਾਫ ਇਸ ਤਰੀਕੇ ਫੜੋ ਫੜੀ ਦੀ ਮੁਹਿੰਮ ਵਿੱਢਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਸ਼ੱਕ ਦੇ ਆਧਾਰ ’ਤੇ ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਰਹੀ ਹੈ ਤੇ ਉਹਨਾਂ ਖਿਲਾਫ ਐਨ ਐਸ ਏ ਵਰਗੇ ਦਮਨਕਾਰੀ ਕਾਨੂੰਨਾਂ ਤਹਿਤ ਕੇਸ ਦਰਜ ਕਰ ਰਹੀ ਹੈ ਤੇ ਉਹਨਾਂ ਨੂੰ ਡਿਬਰੂਗੜ੍ਹ ਵਰਗੀਆਂ ਦੂਰ ਦੁਰਾਡੀਆਂ ਥਾਵਾਂ ’ਤੇ ਭੇਜ ਰਹੀ ਹੈ।

ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਇਹਨਾਂ ਸਭ ਗੱਲਾਂ ਨੇ ਪੰਜਾਬੀਆਂ ਨੂੰ ਅੰਗਰੇਜ਼ਾਂ ਦੇ ਰਾਜ ਵੇਲੇ ਦਾ ਕਾਲਾ ਪਾਣੀ ਚੇਤੇ ਕਰਵਾ ਦਿੱਤਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਹਨਾਂ ਕਾਨੂੰਨਾਂ ਨੂੰ ਖਾਰਜ ਕਰਨ ਵਿਚ ਤੁਰੰਤ ਦਖਲ ਦੀ ਮੰਗ ਕੀਤੀ। ਉਹਨਾਂ ਇਹ ਵੀ ਕਿਹਾ ਕਿ ਹੋਰ ਗੱਲਾਂ ਤੋਂ ਇਲਾਵਾ ਇਹਨਾਂ ਕਾਨੂੰਨਾਂ ਦੀ ਸੱਤਾਧਾਰੀ ਪਾਰਟੀ ਵੱਲੋਂ ਸਿਆਸੀ ਵਿਰੋਧੀਆਂ ਖਾਸ ਤੌਰ ’ਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਖਿਲਾਫ ਦੁਰਵਰਤੋਂ ਕੀਤੀ ਜਾ ਰਹੀ ਹੈ। ਬਾਦਲ ਨੇ ਦੇਸ਼ ਵਿਚ ਕਾਲੇ ਕਾਨੂੰਨਾਂ ਦੇ ਇਤਿਹਾਸ ਨੂੰ ਚੇਤੇ ਕਰਦਿਆਂ ਕਿਹਾ ਕਿ ਪੰਜਾਬੀਆਂ ਖਾਸ ਤੌਰ ’ਤੇ ਸਿੱਖਾਂ ਤੇ ਉਹਨਾਂ ਦੇ ਲੋਕਤੰਤਰੀ ਢੰਗ ਨਾਲ ਚੁਣੇ ਹੋਏ ਪ੍ਰਤੀਨਿਧਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਂਗਰਸ ਦੀਆਂ ਸਰਕਾਰਾਂ ਵੇਲੇ ਖਾਸ ਤੌਰ ’ਤੇ ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੰਸੀ ਵੇਲੇ ਇਹਨਾਂ ਕਾਲੇ ਕਾਨੂੰਨਾਂ ਦਾ ਸ਼ਿਕਾਰ ਹੋਣਾ ਪਿਆ ਹੈ। 

ਉਹਨਾਂ ਕਿਹਾ ਕਿ ਸਿੱਖ ਕੌਮ ਦੀਆਂ ਸਭ ਤੋਂ ਸਤਿਕਾਰਤ ਸ਼ਖਸੀਅਤਾਂ ਜਿਹਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਸਟਰ ਤਾਰਾ ਸਿੰਘ, ਸੰਤ ਫਤਿਹ ਸਿੰਘ ਜੀ, ਸੰਤ ਹਰਚੰਦ ਸਿੰਘ ਜੀ ਲੌਂਗੋਵਾਲ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਉਹਨਾਂ ਖਿਲਾਫ  ਦੇਸ਼ ਵਿਰੁੱਧ ਜੰਗ ਛੇੜਨ ਦੇ ਝੂਠੇ ਦੋਸ਼ ਲਗਾਏ ਗਏ ਤੇ ਉਹਨਾਂ ਨੂੰ ਇਹਨਾਂ ਕਾਲੇ ਕਾਨੂੰਨਾਂ ਤਹਿਤ ਜੇਲ੍ਹਾਂ ਵਿਚ ਸੁੱਟ ਦਿੱਤਾ ਗਿਆ। ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਅੱਜ ਅਸੀਂ ਵੇਖ ਰਹੇ ਹਾਂ ਕਿ ਉਹੀ ਕਾਲੇ ਕਾਨੂੰਨ ਵੱਖਰੇ ਰੂਪ ਵਿਚ ਸਾਹਮਣੇ ਆ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਦੀ ਦੁਰਵਰਤੋਂ ਇੰਨੀ ਜ਼ਿਆਦਾ ਹੋ ਰਹੀ ਹੈ ਕਿ ਸੰਵਿਧਾਨ ਤਹਿਤ ਲੋਕਾਂ ਨੂੰ ਮਿਲੇ ਮੌਲਿਕ ਅਧਿਕਾਰ ਤੇ ਲੋਕਤੰਤਰੀ ਆਜ਼ਾਦੀ ਵੀ ਗੰਭੀਰ ਖ਼ਤਰੇ ਵਿਚ ਆ ਗਈ ਹੈ।

- 
BJP Vs AAP: ਭਾਵੁਕ ਹੁੰਦਿਆਂ ਬੋਲੇ ਭਾਜਪਾ ਨੇਤਾ ਚੁੰਨੀ ਲਾਲ ਭਗਤ 'ਬਿਨਾਂ ਦੱਸੇ 'ਆਪ' 'ਚ ਸ਼ਾਮਲ ਹੋ ਗਿਆ ਪੁੱਤ'

Khalistan Slogans: ਸਿਮਰਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ ਨੇ ਲਾਏ 'ਖਾਲਸਿਤਾਨ ਜਿੰਦਾਬਾਦ' ਦੇ ਨਾਅਰੇ

- PTC NEWS

Top News view more...

Latest News view more...