ਮੁਹਾਲੀ (ਬਿਊਰੋ): ਗਣਤੰਤਰ ਦਿਵਸ 'ਤੇ ਪੰਜਾਬ ਦੇ 18 ਪੁਲਿਸ ਅਧਿਕਾਰੀਆਂ ਨੂੰ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 15 ਨੂੰ ਸ਼ਾਨਦਾਰ ਪੁਲਿਸ ਮੈਡਲ ਅਤੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਿਨ੍ਹਾਂ ਤਿੰਨ ਪੁਲਿਸ ਅਧਿਕਾਰੀਆਂ ਨੂੰ ਗਣਤੰਤਰ ਦਿਵਸ 'ਤੇ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ ਉਨ੍ਹਾਂ ਵਿੱਚ ਜੀਐਚ ਰਾਓ, ਏਡੀਜੀਪੀ (ਪ੍ਰੋਵੀ), ਮੋਹਨੀਸ਼ ਚਾਵਲਾ, ਆਈਜੀਪੀ (ਅੰਮ੍ਰਿਤਸਰ) ਅਤੇ ਸ੍ਰੀ ਮੁਕਤਸਰ ਸਾਹਿਬ ਦੇ ਐਸਪੀ ਓਪਿੰਦਰਜੀਤ ਸਿੰਘ ਘੁੰਮਣ ਦੇ ਨਾਮ ਸ਼ਾਮਲ ਹਨ। ਇਸ ਦੇ ਨਾਲ ਹੀ ਗਣਤੰਤਰ ਦਿਵਸ 'ਤੇ ਪੰਜਾਬ ਦੇ 15 ਅਧਿਕਾਰੀਆਂ ਨੂੰ ਸ਼ਾਨਦਾਰ ਪੁਲਿਸ ਮੈਡਲ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ।ਸੂਚੀ ਨੱਥੀ.......ਜ਼ਿਕਰਯੋਗ ਹੈ ਕਿ ਜਿਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਇੱਕ ਆਈਪੀਐਸ ਅਧਿਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ, ਚਾਰ ਪੀਪੀਐਸ ਅਧਿਕਾਰੀ ਕਮਾਂਡੈਂਟ ਆਰਟੀਸੀ ਪੀਏਪੀ ਜਲੰਧਰ ਮਨਦੀਪ ਸਿੰਘ, ਏਡੀਸੀਪੀ ਸਿਟੀ-2 ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ, ਡੀਐਸਪੀ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਪਰਮਿੰਦਰ ਸਿੰਘ ਅਤੇ ਡੀਐਸਪੀ ਸੀਆਈਡੀ ਯੂਨਿਟ ਸੰਗਰੂਰ ਚਰਨਪਾਲ ਸਿੰਘ ਸ਼ਾਮਲ ਹਨ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਤਜਿੰਦਰ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ, ਐਸਆਈ ਦਲਜੀਤ ਸਿੰਘ, ਐਸਆਈ ਜਗਤਾਰ ਸਿੰਘ, ਐਸਆਈ ਬਲਜੀਤ ਕੌਰ, ਐਸਆਈ ਜੁਗਲ ਕਿਸ਼ੋਰ, ਏਐਸਆਈ ਰਾਜ ਕੁਮਾਰ, ਏਐਸਆਈ ਜਸਪਾਲ ਸਿੰਘ, ਏਐਸਆਈ ਰਾਕੇਸ਼ ਚੋਪੜਾ ਅਤੇ ਏਐਸਆਈ ਪਿਆਰਾ ਸਿੰਘ ਸ਼ਾਮਲ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।