Fri, Apr 26, 2024
Whatsapp

ਪਿੰਡ ਮੁਰਾਦ ਪੁਰ ਵਾਸੀਆਂ ਨੇ ਨਸ਼ਿਆਂ ਖ਼ਿਲਾਫ਼ ਲਿਆ ਅਹਿਦ

Written by  Ravinder Singh -- January 22nd 2023 04:43 PM
ਪਿੰਡ ਮੁਰਾਦ ਪੁਰ ਵਾਸੀਆਂ ਨੇ ਨਸ਼ਿਆਂ ਖ਼ਿਲਾਫ਼ ਲਿਆ ਅਹਿਦ

ਪਿੰਡ ਮੁਰਾਦ ਪੁਰ ਵਾਸੀਆਂ ਨੇ ਨਸ਼ਿਆਂ ਖ਼ਿਲਾਫ਼ ਲਿਆ ਅਹਿਦ

ਸਮਾਣਾ : ਸਮਾਣਾ ਹਲਕੇ ਦੇ ਪਿੰਡ ਮੁਰਾਦ ਪੁਰ ਦੇ ਵਸਨੀਕਾਂ ਨੇ ਇਕ ਅਹਿਮ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਵਿਕਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ 'ਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਹੋਰਨਾਂ ਨੂੰ ਜਾਗਰੂਕ ਕਰਨ ਦਾ ਹਲਫ਼ ਲਿਆ। ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਨਸ਼ਿਆਂ ਖ਼ਿਲਾਫ਼ ਅੱਗੇ ਆਏ ਇਸ ਪਿੰਡ ਦੇ ਵਸਨੀਕਾਂ ਨੇ ਪਿੰਡ 'ਚ ਨਸ਼ਿਆਂ ਦੀ ਕਿਸੇ ਵੀ ਤਰ੍ਹਾਂ ਦੀ ਵਿਕਰੀ ਹੋਣ ਦੀ ਸੂਰਤ 'ਚ ਪੁਲਿਸ ਨੂੰ ਸੂਚਿਤ ਕਰਨ ਦਾ ਵੀ ਅਹਿਦ ਕੀਤਾ ਹੈ।



ਸਮਾਣਾ ਦੇ ਡੀਐਸਪੀ ਸੌਰਵ ਜਿੰਦਲ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਤੇ ਇੰਸਪੈਕਟਰ ਗੁਰਇਕਬਾਲ ਸਿੰਘ ਸਿਕੰਦ ਅੱਜ ਵਿਸ਼ੇਸ਼ ਤੌਰ 'ਤੇ ਪਿੰਡ ਦੇ ਸਰਪੰਚ ਬਲਕਾਰ ਸਿੰਘ ਤੇ ਪੰਚਾਇਤ ਮੈਂਬਰਾਂ ਦੇ ਸੱਦੇ ਉਤੇ ਪਿੰਡ ਪੁੱਜੇ। ਪਿੰਡ ਦੇ ਗੁਰੂ ਘਰ ਵਿਚ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਮੁਰਾਦਪੁਰ 'ਚ ਕਿਸੇ ਨੂੰ ਕੋਈ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ ਤੇ ਜੇ ਕੋਈ ਵਿਅਕਤੀ ਬਾਹਰੋਂ ਆਕੇ ਇੱਥੇ ਨਸ਼ਾ ਵੇਚੇਗਾ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇਗੀ। ਇਸ ਤੋਂ ਬਿਨਾਂ ਜਿਹੜੇ ਲੋਕ ਨਸ਼ਿਆਂ ਦੇ ਸੇਵਨ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।

ਡੀਐਸਪੀ ਸੌਰਵ ਜਿੰਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀਆਂ ਹਦਾਇਤਾਂ 'ਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਆਈਜੀ ਮੁਖਵਿੰਦਰ ਸਿੰਘ ਛੀਨਾ ਤੇ ਐਸਐਸਪੀ ਵਰੁਣ ਸ਼ਰਮਾ ਦੀ ਦੇਖ-ਰੇਖ ਹੇਠ ਨਸ਼ਿਆਂ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਡੀਐਸਪੀ ਨੇ ਦੱਸਿਆ ਕਿ ਇਸੇ ਤਹਿਤ ਹੀ ਪਿੰਡ ਮੁਰਾਦਪੁਰ ਦੇ ਲੋਕ ਨਸ਼ਿਆਂ ਤੋਂ ਤੰਗ ਆਕੇ ਪੁਲਿਸ ਨੂੰ ਨਸ਼ਿਆਂ ਦੀ ਪਿੰਡ 'ਚ ਵਿਕਰੀ ਵਿਰੁੱਧ ਸਹਿਯੋਗ ਦੇਣ ਲਈ ਅੱਗੇ ਆਏ ਹਨ।

ਇਸੇ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਜੰਗ 'ਚ ਸਹਿਯੋਗ ਦੇਣ ਸਮੇਤ ਨਸ਼ਿਆਂ ਨੂੰ ਤੌਬਾ ਕਰਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਪੀਏ ਗੁਰਦੇਵ ਸਿੰਘ ਟਿਵਾਣਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਲੁਧਿਆਣਾ ’ਚ ਬੇਖੌਫ ਲੁਟੇਰੇ, ਬਜ਼ੁਰਗ ਔਰਤ ਦੀਆਂ ਖੋਹੀਆਂ ਵਾਲੀਆਂ

ਸੀਆਈਏ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਪਿੰਡ ਮੁਰਾਦਪੁਰ 'ਚ ਹੈਰੋਇਨ, ਚਿੱਟਾ, ਸਮੈਕ, ਨਸ਼ੀਲੀਆਂ ਗੋਲੀਆਂ, ਗਾਂਜਾ, ਭੁੱਕੀ ਚੂਰਾ ਪੋਸਤ ਆਦਿ ਨਸ਼ਿਆਂ ਦੀ ਵਿਕਰੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਸਨ, ਜਿਸ ਲਈ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਨੂੰ ਤੌਬਾ ਕਰਨ ਲਈ ਮਨਾਇਆ। ਉਨ੍ਹਾਂ ਕਿਹਾ ਕਿ ਅੱਜ ਪਿੰਡ ਦੇ ਵੱਡੇ ਇਕੱਠ 'ਚ ਲੋਕਾਂ ਦੇ ਧਾਰਮਿਕ ਵਿਸ਼ਵਾਸ਼ ਮੁਤਾਬਕ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਲੋਕਾਂ ਨੇ ਇਸ ਉਪਰ ਕਾਇਮ ਰਹਿਣ ਦਾ ਪ੍ਰਣ ਵੀ ਕੀਤਾ ਹੈ।

ਰਿਪੋਰਟ-ਗਗਨਦੀਪ ਆਹੂਜਾ

- PTC NEWS

Top News view more...

Latest News view more...