Attari Wagah Border : ਅਟਾਰੀ -ਵਾਘਾ ਸਰਹੱਦ 'ਤੇ 20 ਮਈ ਤੋਂ ਮੁੜ ਸ਼ੁਰੂ ਹੋਵੇਗੀ ਝੰਡੇ ਦੀ ਰਸਮ ,ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਸਰਕਾਰ ਨੇ ਕੀਤੀ ਸੀ ਬੰਦ
Attari Wagah Border Retreat Ceremony : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਅਤੇ ਫਾਜ਼ਿਲਕਾ ਦੇ ਸਾਦਕੀ ਚੌਕੀ ਵਿਖੇ ਰਿਟਰੀਟ ਸੈਰੇਮਨੀ 12 ਦਿਨਾਂ ਬਾਅਦ ਦੁਬਾਰਾ ਸ਼ੁਰੂ ਹੋ ਰਹੀ ਹੈ। ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ 7 ਮਈ ਤੋਂ ਰਿਟਰੀਟ ਸੈਰੇਮਨੀ ਬੰਦ ਕਰ ਦਿੱਤੀ ਗਈ ਸੀ। ਕੌਮਾਂਤਰੀ ਅਟਾਰੀ ਸਰਹੱਦ ਉਤੇ ਹੋਣ ਵਾਲੀ ਰਿਟ੍ਰੀਟ ਸੈਰਾਮਨੀ ਦਾ ਸਮਾਂ 5:30 ਤੋਂ 6:00 ਵਜੇ ਤੱਕ ਦਾ ਹੋਵੇਗਾ।
ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਦੀ ਰਸਮ ਨੂੰ ਦੇਖਣ ਲਈ ਸੈਲਾਨੀ ਸਮੇਂ-ਸਿਰ ਪਹੁੰਚਣ ਤਾਂ ਜੋ ਉਹ ਆਪਣੀ ਮਰਜ਼ੀ ਮੁਤਾਬਕ ਦਰਸ਼ਕ ਗੈਲਰੀ ਵਿਚ ਬੈਠ ਸਕਣ। ਬੀ.ਐਸ.ਐਫ. ਦੇ ਉੱਚ ਅਧਿਕਾਰੀਆਂ ਵਲੋਂ ਸਖਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ ਤਾਂ ਕਿ ਯਾਤਰੀਆਂ ਨੂੰ ਰਿਟ੍ਰੀਟ ਸੈਰਾਮਨੀ ਦੇਖਣ ਜਾਣ ਵਾਲੇ ਸਥਾਨ ਵੱਲ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਫਿਲਹਾਲ ਦੋਵੇਂ ਦੇਸ਼ ਰਿਟਰੀਟ ਸਮਾਰੋਹ ਲਈ ਸਹਿਮਤ ਹੋ ਗਏ ਹਨ ਪਰ ਦੋਸਤਾਨਾ ਹੱਥ ਨਹੀਂ ਵਧਾਇਆ ਗਿਆ ਹੈ। ਇਸ ਦੌਰਾਨ ਨਾ ਤਾਂ ਸਰਹੱਦਾਂ ਦੇ ਵਿਚਕਾਰ ਦੇ ਗੇਟ ਖੁੱਲ੍ਹਣਗੇ ਅਤੇ ਨਾ ਹੀ ਸੀਮਾ ਸੁਰੱਖਿਆ ਬਲ ਅਤੇ ਪਾਕਿ ਰੇਂਜਰ ਇੱਕ ਦੂਜੇ ਨਾਲ ਹੱਥ ਮਿਲਾਉਣਗੇ। ਬੰਦ ਗੇਟਾਂ ਤੋਂ ਹੀ ਝੰਡਾ ਉਤਾਰਨ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇਗਾ।
ਦੱਸ ਦੇਈਏ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਪੈਦਾ ਹੋ ਗਈ ਸੀ। ਇਸ ਕਾਰਨ ਭਾਰਤ-ਪਾਕਿਸਤਾਨ ਸਰਹੱਦ ਦੀ ਅਟਾਰੀ ਸਰਹੱਦ ਅਤੇ ਸਾਦਕੀ ਚੌਕੀ ਵਿਖੇ ਰਿਟਰੀਟ ਸੈਰੇਮਨੀ ਨੂੰ ਰੋਕ ਦਿੱਤਾ ਗਿਆ ਸੀ।ਭਾਰਤ ਅਤੇ ਪਾਕਿਸਤਾਨ ਵਿਚਕਾਰ ਹੌਲੀ-ਹੌਲੀ ਘਟਦੇ ਤਣਾਅ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਸਰਹੱਦ ਦੇ ਭਾਰਤ-ਪਾਕਿਸਤਾਨ ਸਰਹੱਦ 'ਤੇ ਆਯੋਜਿਤ ਰਿਟਰੀਟ ਸੈਰੇਮਨੀ ਨੂੰ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
- PTC NEWS