Sat, Jun 3, 2023
Whatsapp

ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਹਾਦਸਾ, 3 ਦੀ ਮੌਤ

ਲੁਧਿਆਣਾ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀਆਂ ਸੰਗਤਾਂ ਦਾ ਪਿੰਡ ਗੜ੍ਹੀ ਮਾਨਸੋਵਾਲ ਕੋਲ ਟਰੈਕਟਰ-ਟਰਾਲੀ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 3 ਗੰਭੀਰ ਰੂਪ ਨਾਲ ਜ਼ਖ਼ੀਮੀ ਹੋ ਗਏ।

Written by  Ramandeep Kaur -- April 12th 2023 01:33 PM
ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਹਾਦਸਾ, 3 ਦੀ ਮੌਤ

ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਹਾਦਸਾ, 3 ਦੀ ਮੌਤ

ਵਿਕੀ ਅਰੋੜਾ(ਗੜ੍ਹਸ਼ੰਕਰ): ਲੁਧਿਆਣਾ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀਆਂ ਸੰਗਤਾਂ ਦਾ ਪਿੰਡ ਗੜ੍ਹੀ ਮਾਨਸੋਵਾਲ ਕੋਲ ਟਰੈਕਟਰ-ਟਰਾਲੀ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 3 ਗੰਭੀਰ ਰੂਪ ਨਾਲ ਜ਼ਖ਼ੀਮੀ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਟਰੈਕਟਰ-ਟਰਾਲੀ 'ਤੇ ਸਵਾਰ ਹੋ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਮੱਥਾ ਟੇਕਣ ਜਾ ਰਹੀ ਸੰਗਤ ਦੀ ਟਰੈਕਟਰ-ਟਰਾਲੀ ਜਦੋਂ ਗੜ੍ਹਸ਼ੰਕਰ ਦੇ ਪਿੰਡ ਗੜ੍ਹੀਮਾਨਸੋਵਾਲ ਵਿਖੇ ਪੁੱਜੀ ਤਾਂ ਅਚਾਨਕ ਪਲਟ ਗਈ, ਜਿਸ ਦੇ ਵਿੱਚ ਸਵਾਰ ਪਿੰਡ ਬੌਂਦਲ ਜ਼ਿਲ੍ਹਾ ਲੁਧਿਆਣਾ ਦੇ ਜਸਵੀਰ ਸਿੰਘ ਪੁੱਤਰ ਗੁਰਚਰਨ ਸਿੰਘ, ਹੈਰੀ ਪੁੱਤਰ ਦਰਸ਼ਨ ਸਿੰਘ ਅਤੇ ਸਾਦਾ ਸਿੰਘ ਦੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੇ ਮ੍ਰਿਤਕ ਦੇਹ ਸੰਭਾਲ ਘਰ ਵਿੱਚ ਰੱਖਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: Habeas corpus: ਅੰਮ੍ਰਿਤਪਾਲ ਸਿੰਘ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਦੇ ਨਾਲ-ਨਾਲ ਹੋਰ ਸਾਰੀਆਂ ਪਟੀਸ਼ਨਾਂ 'ਤੇ ਸੁਣਵਾਈ ਮੁਲਤਵੀ

- PTC NEWS

adv-img

Top News view more...

Latest News view more...