Tue, Dec 9, 2025
Whatsapp

Jalandhar News : ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖੰਭੇ ਨਾਲ ਟਕਰਾਈ ਕਾਰ, ਇੱਕ ਦੀ ਮੌਤ

Jalandhar News : ਜਲੰਧਰ ਦੇ ਪਿੰਡ ਬੱਲਾਂ ਨੇੜੇ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਬੇਕਾਬੂ ਹੋ ਕੇ ਹਾਈਵੇਅ ਦੇ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਖੰਭੇ ਨਾਲ ਟਕਰਾਉਣ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਭਿਆਨਕ ਹਾਦਸੇ ਵਿਚ ਕਾਰ ਚਕਨਾਚੂਰ ਹੋ ਗਈ

Reported by:  PTC News Desk  Edited by:  Shanker Badra -- July 10th 2025 01:00 PM
Jalandhar News : ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖੰਭੇ ਨਾਲ ਟਕਰਾਈ ਕਾਰ, ਇੱਕ ਦੀ ਮੌਤ

Jalandhar News : ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖੰਭੇ ਨਾਲ ਟਕਰਾਈ ਕਾਰ, ਇੱਕ ਦੀ ਮੌਤ

Jalandhar News : ਜਲੰਧਰ ਦੇ ਪਿੰਡ ਬੱਲਾਂ ਨੇੜੇ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਬੇਕਾਬੂ ਹੋ ਕੇ ਹਾਈਵੇਅ ਦੇ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਖੰਭੇ ਨਾਲ ਟਕਰਾਉਣ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਭਿਆਨਕ ਹਾਦਸੇ ਵਿਚ ਕਾਰ ਚਕਨਾਚੂਰ ਹੋ ਗਈ।

ਮ੍ਰਿਤਕ ਦੀ ਪਛਾਣ 33 ਸਾਲਾ ਹਰਮਨਦੀਪ ਸਿੰਘ ਪੁੱਤਰ ਸੁਰੇਂਦਰ ਸਿੰਘ ਵਾਸੀ ਬਾਂਸਲ ਗੈਸ ਏਜੰਸੀ ਪਠਾਨਕੋਟ ਵਜੋਂ ਹੋਈ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਹਰਮਨਦੀਪ ਸਿੰਘ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਸੜਕ ਸੁਰੱਖਿਆ ਫੋਰਸ ਵੱਲੋਂ ਮੌਕੇ 'ਤੇ ਪੁਹੰਚ ਕੇ ਘਟਨਾ ਦੀ ਜਾਣਕਾਰੀ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੀ ਗਈ।   


 ਇਹ ਹਾਦਸਾ ਵੀਰਵਾਰ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਵਾਪਰਿਆ ਹੈ। ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਬੱਲਾਂ ਨੇੜੇ ਵਰਨਾ ਗੱਡੀ ਸਾਈਡ 'ਤੇ ਬਣੀ ਪੁਲੀ ਨਾਲ ਟਕਰਾ ਗਈ ਅਤੇ ਗੱਡੀ ਦੇ ਪਰਖੱਚੇ ਉੱਡ ਗਏ। ਦੱਸਿਆ ਜਾ ਰਿਹਾ ਹੈ ਕਿ ਵਰਨਾ ਕਾਰ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ। ਪੁਲਿਸ ਮੌਕੇ 'ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ।

 

- PTC NEWS

Top News view more...

Latest News view more...

PTC NETWORK
PTC NETWORK