Sri Kiratpur Sahib : ਪਿੰਡ ਮੱਸੇਵਾਲ ਨੇੜੇ ਦਰਦਨਾਕ ਸੜਕ ਹਾਦਸਾ , ਇੱਕ ਸਕੂਲੀ ਵਿਦਿਆਰਥੀ ਦੀ ਮੌਤ ਅਤੇ ਦੂਜਾ ਗੰਭੀਰ ਜ਼ਖਮੀ
Sri Kiratpur Sahib Road Accident : ਸ੍ਰੀ ਕੀਰਤਪੁਰ ਸਾਹਿਬ -ਮਨਾਲੀ ਹਾਈਵੇ 'ਤੇ ਪਿੰਡ ਮੱਸੇਵਾਲ ਦੇ ਕੋਲ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਸਕੂਲੀ ਵਿਦਿਆਰਥੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਸਰਾ ਵਿਦਿਆਰਥੀ ਗੰਭੀਰ ਜ਼ਖਮੀ ਹੈ।
ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਸਕੂਲੀ ਵਿਦਿਆਰਥੀ ਸਨ, ਜੋ ਬੜੀ ਤੇਜ਼ੀ ਰਫ਼ਤਾਰ ਨਾਲ ਮੋਟਰਸਾਈਕਲ ਚਲਾ ਰਹੇ ਸਨ। ਜਿਨਾਂ ਵਿੱਚੋਂ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਸਰੇ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਹੈ।
ਇਸ ਹਾਦਸੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਮੋਟਰਸਾਈਕਲ ਸਵਾਰ ਕਾਫੀ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾ ਰਹੇ ਸਨ ਅਤੇ ਟਰੱਕ ਦੇ ਨਾਲ ਟਕਰਾ ਗਏ।
- PTC NEWS