ਪੰਜਾਬ ’ਚ ਬੇਖੌਫ ਲੁਟੇਰੇ; ਦਿਨ ਦਿਹਾੜੇ ਬਟਾਲਾ ਤੇ ਅੰਮ੍ਰਿਤਸਰ ’ਚ ਲੱਖਾਂ ਦੀ ਲੁੱਟ ਨੂੰ ਦਿੱਤਾ ਅੰਜਾਮ
Loot in Amritsar and Batala: ਪੰਜਾਬ ’ਚ ਲੁੱਟ ਅਤੇ ਕਤਲ ਦੀਆਂ ਵਾਹਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਪੰਜਾਬ ਦੇ ਲੋਕ ਸਹਿਮ ਭਰੀ ਜਿੰਦਗੀ ਜਿਉਣ ਨੂੰ ਮਜ਼ਬੂਰ ਹੋਏ ਪਏ ਹਨ। ਇਸੇ ਤਰ੍ਹਾਂ ਦਾ ਮਾਮਲਾ ਦੇ ਪੰਜਾਬ ਦੇ ਇੱਕ ਹਲਕਾ ਅਤੇ ਇੱਕ ਜ਼ਿਲ੍ਹੇ ’ਚ ਵਾਪਰੀ ਜਿੱਥੇ ਲੁਟੇਰਿਆਂ ਨੇ ਲੱਖਾਂ ਦੀ ਲੁੱਟ ਨੂੰ ਅੰਜਾਮ ਦਿੱਤਾ।
ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਦੇ ਮਾਨ ਨਗਰ ਵਿੱਚ ਦਿਨ ਦਿਹਾੜੇ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਬੱਬਰ ਜਿਊਲਰ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ 13 ਤੋਲੇ ਸੋਨੇ ਸਮੇਤ 5 ਹਜਾਰ ਦੀ ਨਗਦੀ ਨੂੰ ਲੁੱਟ ਕੇ ਫਰਾਰ ਹੋ ਗਏ। ਪੁਲਿਸ ਨੂੰ ਲੁੱਟ ਦੀ ਇਤਲਾਹ ਮਿਲਦੇ ਹੀ ਮੌਕੇ ’ਤੇ ਡੀਐਸਪੀ ਦੀ ਅਗਵਾਈ ਵਿੱਚ ਪਹੁੰਚੀ ਪੁਲਿਸ ਟੀਮ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨੇੜੇ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ।
ਉੱਥੇ ਹੀ ਬੱਬਰ ਜਿਊਲਰ ਦੇ ਪੀੜਤ ਮਾਲਿਕ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਨਿਹੰਗ ਸਿੰਘ ਦੇ ਬਾਣੇ ਵਿੱਚ ਤਿੰਨ ਲੋਕ ਮੋਟਰਸਾਈਕਲ ’ਤੇ ਸਵਾਰ ਹੋਕੇ ਦੁਕਾਨ ’ਤੇ ਆਏ। ਜਿਨ੍ਹਾਂ ’ਚੋਂ ਇਕ ਨੇ ਰਿਵਾਲਵਰ ਕੱਢ ਲਿਆ ਅਤੇ ਦੂਜੇ ਨੇ ਤੇਜ਼ਧਾਰ ਦਾਤਰ ਕੱਢਦੇ ਹੋਏ ਗੱਲੇ ਵਿੱਚ ਪਏ 13 ਤੋਲਾ ਸੋਨਾ ਜੋ ਕਰੀਬ ਸਾਢੇ ਸੱਤ ਲੱਖ ਦਾ ਹੈ ਅਤੇ ਪੰਜ ਹਜਾਰ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਉੱਥੇ ਹੀ ਪੀੜਤ ਮਾਲਿਕ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।
ਉੱਥੇ ਹੀ ਡੀਐਸਪੀ ਅਜਾਦ ਦਵਿੰਦਰ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਬਿਆਨ ਦਰਜ ਕੀਤੇ ਗਏ ਹਨ ਆਸ ਪਾਸ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਲੁਟੇਰਿਆ ਨੇ ਗੁਰੂ ਨਗਰੀ ’ਚ ਵੀ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸ ਦਈਏ ਕਿ ਲੁਟੇਰਿਆ ਨੇ ਤਰਨਤਾਰਨ ਰੋਡ ’ਤੇ ਸਥਿਤ ਆਈਸੀਆਈਸੀਆਈ ਬੈਂਕ ’ਚ ਹਥਿਆਰਾਂ ਦੀ ਨੋਕ ’ਤੇ 20 ਲੱਖ ਰੁਪਏ ਲੁੱਟ ਲਏ। ਇਨ੍ਹਾਂ ਹੀ ਨਹੀਂ ਚਾਰ ਹਥਿਆਰਬੰਦ ਲੁਟੇਰੇ ਲੁੱਟ ਨੂੰ ਅੰਜਾਮ ਦੇ ਕੇ ਫਰਾਰ ਹੋਣ ’ਚ ਕਾਮਯਾਬ ਹੋਏ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਖੈਰ ਹਰ ਵਾਰ ਦੇ ਵਾਂਗ ਹੀ ਇਸ ਵਾਰ ਵੀ ਪੁਲਿਸ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਗੱਲ ਆਖ ਰਹੀ ਹੈ ਕਿ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਪਰ ਇਹ ਵਾਰਦਾਤਾਂ ਰੁਕਣ ਦਾ ਨਹੀਂ ਲੈ ਰਹੀਆਂ ਹਨ। ਪੁਲਿਸ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: ਬਰਨਾਲਾ 'ਚ ਛੋਟੇ ਨੇ ਕੀਤਾ ਵੱਡੇ ਭਰਾ ਦਾ ਕਤਲ
-