Roof Collapse in Amritsar : ਗਰੀਬ ਪਰਿਵਾਰ ’ਤੇ ਮੀਂਹ ਦਾ ਕਹਿਰ; ਘਰ ਦੀ ਛੱਤ ਡਿੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ
Roof Collapse in Amritsar : ਪੰਜਾਬ ’ਚ ਮੀਂਹ ਕਾਰਨ ਹਾਲਾਤ ਬੇਹੱਦ ਦੀ ਨਾਜ਼ੁਕ ਬਣੇ ਹੋਏ ਹਨ। ਜਿੱਥੇ ਵੀ ਨਜਰ ਜਾ ਰਹੀ ਹੈ ਮੀਂਹ ਕਾਰਨ ਮਚੀ ਤਬਾਹੀ ਦੇ ਨਿਸ਼ਾਨ ਦਿਖ ਰਹੇ ਹਨ। ਲੋਕ ਪਰੇਸ਼ਾਨ ਹੋਏ ਪਏ ਹਨ। ਪੰਜਾਬ ’ਚ ਆਏ ਹੜ੍ਹ ਕਾਰਨ 29 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਤਿੰਨ ਲਾਪਤਾ ਵੀ ਦੱਸੇ ਜਾ ਰਹੇ ਹਨ। ਫਿਲਹਾਲ ਇਹ ਸਿਲਸਿਲਾ ਅਜੇ ਥੰਮਿਆ ਨਹੀਂ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਤਹਿਸੀਲ ਬਾਬਾ ਬਕਾਰਾ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਲਗਾਤਾਰ ਪੈ ਰਹੇ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦੀ ਛੱਤ ਡਿੱਗ ਗਈ।
ਮਿਲੀ ਜਾਣਕਾਰੀ ਮੁਤਾਬਿਕ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਨਜਦੀਕੀ ਪਿੰਡ ਸਠਿਆਲਾ ਵਿਖੇ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ’ਚ 11 ਸਾਲਾਂ ਲੜਕੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਛੱਤ ਡਿੱਗਣ ਕਾਰਨ ਪਰਿਵਾਰ ਦੇ ਹੋਰ ਵੀ ਤਿੰਨ ਮੈਂਬਰ ਜ਼ਖਮੀ ਹੋਏ ਹਨ। ਪੀੜਤਾਂ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਭਰਤੀ ਕਰਵਾਇਆ ਗਿਆ ਹੈ। ਬੀਤੇ 48 ਘੰਟੇ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਇਹ ਹਾਦਸਾ ਵਾਪਰਿਆ ਹੈ। ਇਨ੍ਹਾਂ ਹੀ ਨਹੀਂ ਛੱਤ ਹੇਠਾਂ ਰੋਟੀ ਪਕਾ ਰਹੀ ਲੜਕੀ ਵੀ ਝੁਲਸ ਗਈ ਹੈ।
ਇਹ ਵੀ ਪੜ੍ਹੋ : Barnala News : ਪਿੰਡ ਢਿਲਵਾਂ 'ਚ ਪ੍ਰਵਾਸੀ ਮਜ਼ਦੂਰਾਂ ਨੇ 5000 ਰੁਪਏ ਲਈ ਆਪਣੇ ਸਾਥੀ ਪ੍ਰਵਾਸੀ ਮਜ਼ਦੂਰ ਦਾ ਗਲਾ ਘੁੱਟ ਕੇ ਕੀਤਾ ਕਤਲ
- PTC NEWS