Sun, Dec 14, 2025
Whatsapp

Barnala News : ਸੁੱਤੇ ਪਏ ਪਰਿਵਾਰ 'ਤੇ ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਪਤੀ-ਪਤਨੀ ਦੀ ਮੌਤ, ਪੋਤਾ ਗੰਭੀਰ ਜ਼ਖਮੀ

Barnala News : ਬਰਨਾਲਾ ਜ਼ਿਲ੍ਹੇ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਇੱਕ ਘਰ ਦੀ ਛੱਤ ਡਿੱਗ ਗਈ ਹੈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਪਿੰਡ ਮੋੜ ਨਾਭਾ ਵਿੱਚ ਵਾਪਰੀ ਹੈ। ਇਸ ਹਾਦਸੇ ਵਿੱਚ ਘਰ ਵਿੱਚ ਸੁੱਤੇ ਪਏ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਘਟਨਾ ਰਾਤ 11 ਵਜੇ ਦੇ ਕਰੀਬ ਵਾਪਰੀ। ਮ੍ਰਿਤਕਾਂ ਦੀ ਪਛਾਣ ਕਰਨੈਲ ਸਿੰਘ (65) ਅਤੇ ਪਤਨੀ ਨਿੰਦਰ ਕੌਰ (60) ਵਜੋਂ ਹੋਈ ਹੈ। 12 ਸਾਲਾ ਪੋਤਾ ਮਹਿਕਦੀਪ ਸਿੰਘ ਗੰਭੀਰ ਜ਼ਖਮੀ ਹੈ

Reported by:  PTC News Desk  Edited by:  Shanker Badra -- September 03rd 2025 04:11 PM
Barnala News : ਸੁੱਤੇ ਪਏ ਪਰਿਵਾਰ 'ਤੇ ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਪਤੀ-ਪਤਨੀ ਦੀ ਮੌਤ, ਪੋਤਾ ਗੰਭੀਰ ਜ਼ਖਮੀ

Barnala News : ਸੁੱਤੇ ਪਏ ਪਰਿਵਾਰ 'ਤੇ ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਪਤੀ-ਪਤਨੀ ਦੀ ਮੌਤ, ਪੋਤਾ ਗੰਭੀਰ ਜ਼ਖਮੀ

Barnala News : ਬਰਨਾਲਾ ਜ਼ਿਲ੍ਹੇ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਇੱਕ ਘਰ ਦੀ ਛੱਤ ਡਿੱਗ ਗਈ ਹੈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਪਿੰਡ ਮੋੜ ਨਾਭਾ ਵਿੱਚ ਵਾਪਰੀ ਹੈ। ਇਸ ਹਾਦਸੇ ਵਿੱਚ ਘਰ ਵਿੱਚ ਸੁੱਤੇ ਪਏ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਘਟਨਾ ਰਾਤ 11 ਵਜੇ ਦੇ ਕਰੀਬ ਵਾਪਰੀ। ਮ੍ਰਿਤਕਾਂ ਦੀ ਪਛਾਣ ਕਰਨੈਲ ਸਿੰਘ (65) ਅਤੇ ਪਤਨੀ ਨਿੰਦਰ ਕੌਰ (60) ਵਜੋਂ ਹੋਈ ਹੈ। 12 ਸਾਲਾ ਪੋਤਾ ਮਹਿਕਦੀਪ ਸਿੰਘ ਗੰਭੀਰ ਜ਼ਖਮੀ ਹੈ। 

ਜਾਣਕਾਰੀ ਅਨੁਸਾਰ ਕਰਨੈਲ ਸਿੰਘ , ਉਸਦੀ ਪਤਨੀ ਨਰਿੰਦਰ ਕੌਰ ਅਤੇ ਉਨ੍ਹਾਂ ਦਾ ਪੋਤਾ ਘਰ ਵਿੱਚ ਸੁੱਤੇ ਪਏ ਸਨ। ਅਚਾਨਕ ਛੱਤ ਡਿੱਗਣ ਕਾਰਨ ਕਰਨੈਲ ਸਿੰਘ ਅਤੇ ਨਰਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦਾ 12 ਸਾਲਾ ਪੋਤਾ ਮਹਿਕਦੀਪ ਸਿੰਘ ਗੰਭੀਰ ਜ਼ਖਮੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ। ਜ਼ਖਮੀ ਬੱਚੇ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।


ਇਸ ਮੌਕੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਭਾਰੀ ਮੀਂਹ ਕਾਰਨ ਇੱਕ ਮਜ਼ਦੂਰ ਦੇ ਘਰ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ ਬਜ਼ੁਰਗ ਜੋੜੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਨਾਲ ਸੌਂ ਰਿਹਾ ਉਨ੍ਹਾਂ ਦਾ 12 ਸਾਲਾ ਪੋਤਾ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਬਾਹਰ ਕੱਢ ਕੇ ਤਪਾ ਮੰਡੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜੋੜੇ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਹ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਹਨ ਅਤੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਸਨ। ਇਸ ਵੱਡੀ ਘਟਨਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਬੁਰੀ ਤਰ੍ਹਾਂ ਤੋੜ ਦਿੱਤਾ ਹੈ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਮੌਕੇ ਪਿੰਡ ਵਾਸੀਆਂ, ਗ੍ਰਾਮ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਪਰਿਵਾਰ ਲਈ ਵਿੱਤੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਬਾਕੀ ਪਰਿਵਾਰ ਬਚ ਸਕੇ।

ਇਸ ਦੌਰਾਨ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਮੌੜ ਨਾਭਾ ਪਿੰਡ ਵਿੱਚ ਵਾਪਰੀ ,ਜਿੱਥੇ ਛੱਤ ਡਿੱਗਣ ਨਾਲ ਪਰਿਵਾਰ ਦੇ ਤਿੰਨ ਮੈਂਬਰ ਹੇਠਾਂ ਦੱਬ ਗਏ, ਜਿਸ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਜਦੋਂ ਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖਮੀ ਹੈ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲੋੜੀਂਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK