RSS worker Naveen Arora ਦਾ ਕਾਤਲ ਢੇਰ; ਫਿਰੋਜ਼ਪੁਰ ਪੁਲਿਸ ਨੇ ਕੀਤਾ ਐਨਕਾਊਂਟਰ
RSS worker Naveen Arora News : ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਵਰਕਰ ਨਵੀਨ ਅਰੋੜਾ ਕਤਲ ਮਾਮਲੇ ’ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਫਿਰੋਜ਼ਪੁਰ ਪੁਲਿਸ ਨੇ ਮਾਮਲੇ ਦੇ ਮੁੱਖ ਮੁਲਜ਼ਮ ਦਾ ਐਨਕਾਊਂਟ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਫਾਜ਼ਿਲਕਾ ਲੈ ਕੇ ਆਈ ਸੀ। ਉਸਦੇ ਸਾਥੀਆਂ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਉਸਨੂੰ ਬਚਾਉਣ ਲਈ ਆਏ ਸੀ। ਘਟਨਾ ਤੋਂ ਬਾਅਦ 2 ਮੁਲਜ਼ਮ ਮੌਕੇ ਤੋਂ ਭੱਜ ਗਏ। ਨਾਲ ਹੀ ਗੋਲੀਬਾਰੀ ’ਚ ਜ਼ਖਮੀ ਹੋਏ ਪੁਲਿਸ ਅਧਿਕਾਰੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਦੀ ਇੱਕ ਟੀਮ ਨਵੀਨ ਅਰੋੜਾ ਕਤਲ ਕਾਂਡ ਵਿੱਚ ਸ਼ਾਮਲ ਮੁਲਜ਼ਮਾਂ ਦੇ ਸਾਥੀਆਂ ਨੂੰ ਹਥਿਆਰ ਬਰਾਮਦ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਸ਼ਮਸ਼ਾਨਘਾਟ ਪਹੁੰਚੀ ਸੀ। ਉੱਥੇ ਪਹੁੰਚਣ 'ਤੇ ਮੁੱਖ ਸ਼ੂਟਰ ਬਾਦਲ ਦੇ ਦੋ ਸਾਥੀਆਂ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਬਾਦਲ ਨੂੰ ਗ੍ਰਿਫ਼ਤਾਰ ਕਰ ਲਿਆ।ਮੁਕਾਬਲੇ ਦੌਰਾਨ ਇੱਕ ਹੈੱਡ ਕਾਂਸਟੇਬਲ ਜ਼ਖਮੀ ਹੋ ਗਿਆ। ਪੁਲਿਸ ਅਗਲੇਰੀ ਕਾਨੂੰਨੀ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : Punjab Leads In Debt : ਦੇਸ਼ ’ਚ ਸਭ ਤੋਂ ਵੱਧ ਪ੍ਰਤੀ ਵਿਅਕਤੀ ਕਰਜ਼ ਵਾਲਾ ਸੂਬਾ ਬਣਿਆ 'ਪੰਜਾਬ', ਇੱਥੇ ਦੇਖੋ ਪੂਰੀ ਲਿਸਟ
- PTC NEWS