Russia Hits Ukraine : ਰੂਸ ਨੇ ਯੂਕਰੇਨ 'ਤੇ ਕੀਤਾ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ, 367 ਡਰੋਨ ਅਤੇ ਮਿਜ਼ਾਈਲਾਂ ਦਾਗੀਆਂ; ਭਾਰੀ ਤਬਾਹੀ
ਰੂਸ ਨੇ ਯੂਕਰੇਨ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕੀਤਾ ਹੈ। ਰਿਪੋਰਟਾਂ ਅਨੁਸਾਰ ਰੂਸ ਨੇ ਯੂਕਰੇਨ 'ਤੇ 367 ਡਰੋਨ ਅਤੇ ਮਿਜ਼ਾਈਲਾਂ ਦਾਗੀਆਂ। ਇਸ ਹਮਲੇ ਨੇ ਯੂਕਰੇਨ ਵਿੱਚ ਭਾਰੀ ਤਬਾਹੀ ਮਚਾਈ ਹੈ। ਇਸਨੂੰ ਯੁੱਧ ਸ਼ੁਰੂ ਹੋਣ ਤੋਂ ਬਾਅਦ ਦਾ ਸਭ ਤੋਂ ਵੱਡਾ ਹਵਾਈ ਹਮਲਾ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ, ਹਮਲੇ ਵਿੱਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਦਰਜਨਾਂ ਲੋਕ ਜ਼ਖਮੀ ਹੋਏ ਹਨ।
ਯੂਕਰੇਨ ਨੇ ਦਾਅਵਾ ਕੀਤਾ ਕਿ ਉਸਦੀ ਹਵਾਈ ਸੈਨਾ ਨੇ 266 ਰੂਸੀ ਡਰੋਨ ਅਤੇ 45 ਮਿਜ਼ਾਈਲਾਂ ਨੂੰ ਡੇਗ ਦਿੱਤਾ ਹੈ। ਹਾਲਾਂਕਿ, ਨੁਕਸਾਨ ਨੂੰ ਪੂਰੀ ਤਰ੍ਹਾਂ ਰੋਕਿਆ ਨਹੀਂ ਜਾ ਸਕਿਆ। ਇਸ ਹਮਲੇ ਵਿੱਚ ਅਪਾਰਟਮੈਂਟਾਂ ਅਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਕੀਵ ਦਾ ਕਹਿਣਾ ਹੈ ਕਿ ਰੂਸ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕਰਨ ਤੋਂ ਵੀ ਨਹੀਂ ਝਿਜਕ ਰਿਹਾ ਹੈ।
ਦੱਖਣੀ ਯੂਕਰੇਨ ਦੇ ਮਿਕੋਲਾਈਵ ਵਿੱਚ ਰੂਸੀ ਡਰੋਨ ਹਮਲੇ ਵਿੱਚ ਇੱਕ 77 ਸਾਲਾ ਵਿਅਕਤੀ ਦੀ ਜਾਨ ਚਲੀ ਗਈ। ਇਸ ਤੋਂ ਇਲਾਵਾ ਇੱਕ ਅਪਾਰਟਮੈਂਟ ਬੁਰੀ ਤਰ੍ਹਾਂ ਤਬਾਹ ਹੋ ਗਿਆ। ਇਮਾਰਤ ਦੇ ਆਲੇ-ਦੁਆਲੇ ਮਲਬਾ ਪਿਆ ਹੈ। ਇਸ ਹਮਲੇ ਤੋਂ ਬਾਅਦ, ਵੋਲੋਦੀਮੀਰ ਜ਼ੇਲੇਂਸਕੀ ਨੇ ਇੱਕ ਵਾਰ ਫਿਰ ਅਮਰੀਕਾ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਡੋਨਾਲਡ ਟਰੰਪ ਜ਼ਿੰਮੇਵਾਰ ਹਨ।
ਜ਼ੇਲੇਂਸਕੀ ਨੇ ਕਿਹਾ, ਅਮਰੀਕਾ ਅਤੇ ਦੁਨੀਆ ਦੀ ਚੁੱਪੀ ਵਲਾਦੀਮੀਰ ਪੁਤਿਨ ਨੂੰ ਉਤਸ਼ਾਹਿਤ ਕਰ ਰਹੀ ਹੈ। ਰੂਸ ਯੂਕਰੇਨ 'ਤੇ ਅੱਤਵਾਦੀ ਹਮਲੇ ਕਰ ਰਿਹਾ ਹੈ। ਕੀ ਇਹ ਉਸ 'ਤੇ ਪਾਬੰਦੀਆਂ ਲਗਾਉਣ ਲਈ ਕਾਫ਼ੀ ਨਹੀਂ ਹੈ? ਉਨ੍ਹਾਂ ਕਿਹਾ ਕਿ ਦਬਾਅ ਤੋਂ ਬਿਨਾਂ ਕੁਝ ਵੀ ਨਹੀਂ ਬਦਲਣ ਵਾਲਾ ਹੈ। ਇਸ ਦੇ ਨਾਲ ਹੀ, ਰੂਸ ਅਤੇ ਇਸਦੇ ਸਹਿਯੋਗੀ ਪੱਛਮੀ ਦੇਸ਼ਾਂ ਵਿੱਚ ਤਬਾਹੀ ਮਚਾਉਂਦੇ ਰਹਿਣਗੇ।
ਇਹ ਵੀ ਪੜ੍ਹੋ : Dera Beas Covid 19 Guidelines : ਮੁੜ ਡਰਾਉਣ ਲੱਗਿਆ ਕੋਰੋਨਾ, ਡੇਰਾ ਬਿਆਸ ਨੇ ਸੰਗਤ ਲਈ ਜਾਰੀ ਕੀਤੀ ਐਡਵਾਈਜ਼ਰੀ
- PTC NEWS