SGPC President On Punjab Session : ਬੇਅਦਬੀ ਕਰਨ ’ਤੇ ਘੱਟੋ-ਘੱਟ ਹੋਣੀ ਚਾਹੀਦੀ ਹੈ ਮੌਤ ਦੀ ਸਜ਼ਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸੈਸ਼ਨ ’ਤੇ ਵੱਡਾ ਬਿਆਨ
SGPC President On Punjab Session : ਪੰਜਾਬ ’ਚ ਬੇਅਦਬੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸੈਸ਼ਨ ਦੌਰਾਨ ਕੱਲ ਲਿਆਂਦੇ ਜਾਣ ਵਾਲੇ ਬਿੱਲ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਕੀਤੇ ਜਾਣ ’ਤੇ ਸਜ਼ਾ ਘੱਟੋ ਘੱਟ ਮੌਤ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਸਾਲ 2015 ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਵੀ ਬਿੱਲ ਲਿਆਂਦਾ ਗਿਆ ਸੀ। ਪਰ ਉਸ ਵੇਲੇ ਧਾਰਾ 295ਏ ’ਚ ਸੋਧ ਕੀਤੀ ਗਈ ਅਤੇ ਸਖਤ ਕਾਨੂੰਨ ਬਣਾਇਆ ਗਿਆ ਸੀ। ਪਰ ਅੱਜ ਤੱਕ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਈ ਘਟਨਾ ਸਮੇਤ ਬੇਅਦਬੀ ਦੇ ਕਿਸੇ ਵੀ ਮਾਮਲੇ ਦੀ ਸਹੀ ਜਾਂਚ ਕਰਕੇ ਕਿਸੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਨਹੀਂ ਦਿੱਤੀ ਗਈ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਿੱਖ ਜਥੇਬੰਦੀਆਂ ਦੀ 14 ਜੁਲਾਈ ਨੂੰ ਮਹੱਤਵਪੂਰਨ ਇਕੱਤਰਤਾ ਕੀਤੀ ਜਾਵੇਗੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਮਨਾਉਣਾ ਸ਼੍ਰੋਮਣੀ ਕਮੇਟੀ ਜਾਂ ਸਿੱਖ ਸੰਸਥਾਵਾਂ ਦਾ ਅਧਿਕਾਰ ਹੈ। ਸੂਬਾ ਸਰਕਾਰ ਵੱਖਰੀ ਸ਼ਤਾਬਦੀ ਮਨਾਉਣ ਦੀ ਥਾਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਮਾਨ ਸਰਕਾਰ ਨਸੀਹਤ ਦਿੰਦੇ ਹੋਏ ਕਿਹਾ ਕਿ ਸੂਬੇ ਦੀ ਜਨਤਾ ਨਾਲ ਜੋ ਵੀ ਉਨ੍ਹਾਂ ਦੇ ਜਨਤਾ ਪ੍ਰਤੀ ਵਰਜ਼ ਹਨ ਉਨ੍ਹਾਂ ਨੂੰ ਪੂਰੇ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ : ED Action Donkey Route : ਪੰਜਾਬ ਤੇ ਹਰਿਆਣਾ ’ਚ ਈਡੀ ਦੀ ਵੱਡੀ ਕਾਰਵਾਈ; 'ਡੌਂਕੀ ਰੂਟ' ਮਾਮਲੇ ’ਚ ਪੰਜਾਬ ’ਚ ਇਨ੍ਹਾਂ ਥਾਵਾਂ 'ਤੇ ਛਾਪੇਮਾਰੀ
- PTC NEWS