Sun, Dec 7, 2025
Whatsapp

Attari News : ਹਲਕਾ ਅਟਾਰੀ ਦੇ ਬਲਾਕ ਝੀਤਾ ਕਲਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ AAP ਉਮੀਦਵਾਰ ਵੱਲੋਂ ਕੁੱਟਮਾਰ ਕਰਕੇ ਉਤਾਰੀ ਗਈ ਦਸਤਾਰ

Attari News : ਅੱਜ ਵਿਧਾਨ ਸਭਾ ਹਲਕਾ ਅਟਾਰੀ ਦੇ ਬਲਾਕ ਝੀਤਾ ਕਲਾਂ 'ਚ AAP ਉਮੀਦਵਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਪਰਮਜੀਤ ਸਿੰਘ ਵਾਸੀ ਬਿਸ਼ਨਬਰਪੁਰਾ ਦੀ ਕੁੱਟਮਾਰ ਕਰਕੇ ਦਸਤਾਰ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬਲਾਕ ਸੰਮਤੀ ਉਮੀਦਵਾਰ ਪਰਮਜੀਤ ਸਿੰਘ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਅੱਜ SDM ਟੂ ਦੇ ਦਫ਼ਤਰ 'ਚ ਪਹੁੰਚੇ ਸਨ

Reported by:  PTC News Desk  Edited by:  Shanker Badra -- December 04th 2025 02:58 PM -- Updated: December 04th 2025 03:58 PM
Attari News : ਹਲਕਾ ਅਟਾਰੀ ਦੇ ਬਲਾਕ ਝੀਤਾ ਕਲਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ AAP ਉਮੀਦਵਾਰ ਵੱਲੋਂ ਕੁੱਟਮਾਰ ਕਰਕੇ ਉਤਾਰੀ ਗਈ ਦਸਤਾਰ

Attari News : ਹਲਕਾ ਅਟਾਰੀ ਦੇ ਬਲਾਕ ਝੀਤਾ ਕਲਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ AAP ਉਮੀਦਵਾਰ ਵੱਲੋਂ ਕੁੱਟਮਾਰ ਕਰਕੇ ਉਤਾਰੀ ਗਈ ਦਸਤਾਰ

 Attari News : ਅੱਜ ਵਿਧਾਨ ਸਭਾ ਹਲਕਾ ਅਟਾਰੀ ਦੇ ਬਲਾਕ ਝੀਤਾ ਕਲਾਂ 'ਚ AAP ਉਮੀਦਵਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਪਰਮਜੀਤ ਸਿੰਘ ਵਾਸੀ ਬਿਸ਼ਨਬਰਪੁਰਾ ਦੀ ਕੁੱਟਮਾਰ ਕਰਕੇ ਦਸਤਾਰ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬਲਾਕ ਸੰਮਤੀ ਉਮੀਦਵਾਰ ਪਰਮਜੀਤ ਸਿੰਘ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਅੱਜ SDM ਟੂ ਦੇ ਦਫ਼ਤਰ 'ਚ ਪਹੁੰਚੇ ਸਨ। 

ਇਸ ਦੌਰਾਨ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਤੋਂ ਬਾਅਦ ਆਪ ਉਮੀਦਵਾਰ ਕਾਰਜ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਲ ਗਾਲੀ ਗਲੋਚ ਕੀਤਾ ਗਿਆ ਤੇ ਉਸਦੀ ਕੁੱਟਮਾਰ ਕਰਦਿਆਂ ਦਸਤਾਰ ਉਤਾਰੀ ਗਈ। ਸਾਬਕਾ ਮੰਤਰੀ ਗੁਲਜਾਰ ਸਿੰਘ ਰਾਣੀਕੇ ਨੇ ਇਸ ਘਟਨਾ ਦਾ ਸਖਤ ਵਿਰੋਧ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਕਿਹਾ ਗਿਆ ਕਿ ਜੇਕਰ ਉਨ੍ਹਾਂ ਦੇ ਉਮੀਦਵਾਰਾਂ ਦੀਆਂ ਫਾਈਲਾਂ ਨਾ ਭਰੀਆਂ ਗਈਆਂ ਤਾਂ ਉਨ੍ਹਾਂ ਦੇ ਵਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।


ਪੰਜਾਬ ਭਰ ਦੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਹੋ ਰਹੀਆਂ ਧਾਂਦਲੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਅੱਜ ਹਾਈਕੋਰਟ ਸਾਹਮਣੇ ਰੱਖੇਗਾ। ਐਸਐਸਪੀ ਪਟਿਆਲਾ ਦੀ ਵਾਇਰਲ ਹੋ ਰਹੀ ਕਾਨਫਰੰਸ ਕਾਲ ਮਾਮਲੇ 'ਚ ਪਟੀਸ਼ਨ ਦਾਖਲ ਕੀਤੀ ਗਈ ਹੈ। ਡਾਕਟਰ ਦਲਜੀਤ ਸਿੰਘ ਚੀਮਾਂ ਦੀ ਪਟੀਸ਼ਨ 'ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਬਹਿਸ ਕਰਨਗੇ।   

ਦੱਸ ਦੇਈਏ ਕਿ ਅੱਜ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣ ਦਾ ਆਖ਼ਰੀ ਦਿਨ ਹੈ ਅਤੇ ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਫਾਰਮ ਜਮ੍ਹਾਂ ਕਰਨ ਵਿਚ ਰੁੱਝੀਆਂ ਹੋਈਆਂ ਹਨ। 


- PTC NEWS

Top News view more...

Latest News view more...

PTC NETWORK
PTC NETWORK