Fri, Oct 2, 2026
Whatsapp

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਡੀ ਏਰੀਆ ਵਿਕਾਸ ਮੰਤਰਾਲਾ ਬਣਾਏਗੀ ਤੇ ਪਠਾਨਕੋਟ ਤੋਂ ਚੰਡੀਗੜ੍ਹ ਤੱਕ ਐਕਸਪ੍ਰੈਸਵੇਅ ਬਣਾਇਆ ਜਾਵੇਗਾ-ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਮਾਨ ’ਤੇ ਵੀ ਜ਼ਬਰ ਜਨਾਹ ਦੇ ਮੁਲਜ਼ਮ ਨੂੰ ਛੁਡਾਉਣ ਵਾਸਤੇ 5 ਕਰੋੜ ਰੁਪਏ ਲੈਣ ਦੇ ਦੋਸ਼ ਲੱਗੇ ਹਨ।

Reported by:  PTC News Desk  Edited by:  Amritpal Singh -- October 02nd 2026 09:03 PM
ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਡੀ ਏਰੀਆ ਵਿਕਾਸ ਮੰਤਰਾਲਾ ਬਣਾਏਗੀ ਤੇ ਪਠਾਨਕੋਟ ਤੋਂ ਚੰਡੀਗੜ੍ਹ ਤੱਕ ਐਕਸਪ੍ਰੈਸਵੇਅ ਬਣਾਇਆ ਜਾਵੇਗਾ-ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਡੀ ਏਰੀਆ ਵਿਕਾਸ ਮੰਤਰਾਲਾ ਬਣਾਏਗੀ ਤੇ ਪਠਾਨਕੋਟ ਤੋਂ ਚੰਡੀਗੜ੍ਹ ਤੱਕ ਐਕਸਪ੍ਰੈਸਵੇਅ ਬਣਾਇਆ ਜਾਵੇਗਾ-ਸੁਖਬੀਰ ਸਿੰਘ ਬਾਦਲ

ਚੱਬੇਵਾਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 500 ਕਰੋੜ ਰੁਪਏ ਹੋਰਡਿੰਗਜ਼ ’ਤੇ ਖਰਚ ਕੇ ਆਪਣੇ ਆਪ ਨੂੰ ਈਮਾਨਦਾਰ ਕਰਾਰ ਭਾਵੇਂ ਦੇ ਰਹੇ ਹਨ ਪਰ ਇਸ ਨਾਲ ਉਹਨਾਂ ਦੇ ਭ੍ਰਿਸ਼ਟਾਚਾਰ ਵਾਲੇ ਕਾਰੇ ਧੋਤੇ ਨਹੀਂ ਜਾਣਗੇ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਈਮਾਨਦਾਰ ਲੋਕਾਂ ਨੂੰ ਆਪਣੇ ਆਪ ਨੂੰ ਕਲੀਨ ਚਿੱਟ ਦੇਣ ਵਾਸਤੇ ਕਰੋੜ ਰੁਪਏ ਖਰਚਣ ਦੀ ਜ਼ਰੂਰਤ ਨਹੀਂ ਹੁੰਦੀ।



ਅਕਾਲੀ ਦਲ ਦੇ ਪ੍ਰਧਾਨ ਇਥੇ ਪੰਜਾਬ ਬਚਾਓ ਮੁਹਿੰਮ ਤਹਿਤ 15 ਹਜ਼ਾਰ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਹਨਾਂ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੂੰ ਵਧਾਈ ਦਿੱਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਉਹਨਾਂ ਨੂੰ ਆਪਣਾ ਐਮ ਐਲ ਏ ਚੁਣਨ।ਉਹਨਾਂ ਕਿਹਾ ਕਿ ਜੇਕਰ ਕੋਈ ਤੁਹਾਡੇ ਵਾਂਗੂ ਜਨਤਕ ਪੈਸਾ ਉਡਾਵੇ ਉਸਨੂੰ ਈਮਾਨਦਾਰ ਨਹੀਂ ਆਖਿਆ ਜਾ ਸਕਦਾ। ਉਹਨਾਂ ਕਿਹਾ ਕਿ ਅਜਿਹੇ ਪਬਲੀਸਿਟੀ ਸਟੰਟ ਕਰਨ ਦੀ ਥਾਂ ਮੁੱਖ ਮੰਤਰੀ ਦੱਸਣ ਕਿ ਮੁੱਖ ਮੰਤਰੀ ਦਫਤਰ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਤਾਇਨਾਤੀਆਂ ਤੇ ਤਬਾਦਲਿਆਂ ਵਾਸਤੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਕਿਉਂ ਲਗਾ ਰਹੀ ਹੈ। ਉਹਨਾਂ ਕਿਹਾ ਕਿ ਤੁਹਾਡਾ ਆਪਣਾ ਓ ਐਸ ਡੀ ਇਸ ਘੁਟਾਲੇ ਵਿਚ ਸ਼ਾਮਲ ਹੈ।



ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਮਾਨ ’ਤੇ ਵੀ ਜ਼ਬਰ ਜਨਾਹ ਦੇ ਮੁਲਜ਼ਮ ਨੂੰ ਛੁਡਾਉਣ ਵਾਸਤੇ 5 ਕਰੋੜ ਰੁਪਏ ਲੈਣ ਦੇ ਦੋਸ਼ ਲੱਗੇ ਹਨ।



ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਡਰਾਮੇ ਕਰਨ ਨਾਲ ਆਮ ਆਦਮੀ ਪਾਰਟੀ ਮੁੜ ਦੌੜ ਵਿਚ ਸ਼ਾਮਲ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਲੋਕ ਤਾਂ ਸਿਰਫ ਚੋਣ ਜ਼ਾਬਤਾ ਲੱਗਣ ਦੀ ਉਡੀਕ ਕਰ ਰਹੇ ਹਨ ਕਿਉਂਕਿ ਆਪ ਸਰਕਾਰ ਵਿਰੋਧ ਦੀ ਆਵਾਜ਼ ਨੂੰ ਕੁਚਲਣ ਵਾਸਤੇ ਪੁਲਿਸ ਦੀ ਤਾਕਤ ਦੀ ਵਰਤੋਂ ਕਰ ਰਹੀ ਹੈ। ਉਹਨਾਂ ਕਿਹਾਕਿ  ਚੋਣ ਜ਼ਾਬਤਾ ਲੱਗ ਗਿਆ ਤਾਂ ਫਿਰ ਤੁਹਾਡੇ ਤੋਂ ਹਿਸਾਬ ਲਿਆ ਜਾਵੇਗਾ।



ਅਕਾਲੀ ਦਲ ਦੇ ਪ੍ਰਧਾਨ ਨੇ ਆਪ ਸਰਕਾਰ ਵੱਲੋਂ ਸੂਬੇ ਵਿਚ ਚਲਾਏ ਜਾ ਰਹੇ ਗੈਰ ਕਾਨੂੰਨੀ ਮਾਇਨਿੰਗ ਘੁਟਾਲੇ ਦੀ ਗੱਲ ਵੀ ਕੀਤੀ। ਉਹਨਾਂ ਮੰਗ ਕੀਤੀ ਕਿ ਇਹ ਲੁੱਟ ਜੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਭਗਵੰਤ ਮਾਨ ਵੱਲੋਂ ਚਲਾਈ ਜਾ ਰਹੀ ਹੈ, ਦੀ ਈ ਡੀ ਕੋਲੋਂ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਇਕ ਵਾਰ ਇਹ ਜਾਂਚ ਹੋ ਗਈ ਤਾਂ ਸਾਰੇ ਹੀ ਕਾਨੂੰਨ ਮੁਤਾਬਕ ਜਵਾਬਦੇਹ ਠਹਿਰਾਏ ਜਾਣਗੇ।



ਰੈਲੀ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਡੀ ਏਰੀਆ ਵਿਕਾਸ ਮੰਤਰਾਲਾ ਗਠਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਪਠਾਨਕੋਟ ਤੋਂ ਚੰਡੀਗੜ੍ਹ ਤੱਕ ਸਮੁੱਚੇ ਕੰਡੀ ਖੇਤਰ ਵਾਸਤੇ ਐਕਸਪ੍ਰੈਸਵੇਅ ਬਣਾਵਾਂਗੇ। ਉਹਨਾਂ ਕਿਹਾ ਕਿ ਅਸੀਂ ਕੰਡੀ ਇਲਾਕੇ ਵਾਸਤੇ ਵਿਸ਼ੇਸ਼ ਉਦਯੋਗਿਕ ਪੈਕੇਜ ਵੀ ਦਿਆਂਗੇ ਅਤੇ ਨਵੇਂ ਨਿਵੇਸ਼ਕਾਂ ਨੂੰ ਸਸਤੀ ਬਿਜਲੀ ਸਮੇਤ ਹੋਰ ਸਹੂਲਤਾਂ ਵੀ ਦਿਆਂਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਇਲਾਕੇ ਵਾਸਤੇ ਲਿਫਟ ਪੰਪ ਤੇ ਡੂੰਘੇ ਟਿਊਬਵੈਲ ਲਾਉਣ ਦੀ ਵੀ ਪ੍ਰਵਾਨਗੀ ਦਿੱਤੀ ਜਾਵੇਗੀ ਤਾਂ ਜੋ ਕਿਸਾਨਾਂ ਦੀਆਂ ਸਿੰਜਾਈ ਜ਼ਰੂਰਤਾਂ ਪੂਰੀਆਂ ਹੋ ਸਕਣ।



ਬਾਦਲ ਨੇ ਸੰਤ ਹਰੀ ਸਿੰਘ ਤੇ ਰਾਜਾ ਸਾਹਿਬ ਦਾ ਜ਼ਿਕਰ ਵੀ ਆਪਣੇ ਭਾਸ਼ਣ ਵਿਚ ਕੀਤਾ ਤੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹਨਾਂ ਦੀ ਯਾਦ ਵਿਚ ਸੰਸਥਾ ਦੀ ਉਸਾਰੀ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਵਿਦੇਸ਼ਾਂ ਵਿਚ ਰੋਜ਼ਗਾਰ ਨਾ ਮਿਲਣ ਤੇ ਪੀ ਆਰ ਨਾ ਮਿਲਣ ਕਾਰਨ ਵਾਪਸ ਸੂਬੇ ਵਿਚ ਆਉਣ ਵਾਲੇ ਨੌਜਵਾਨਾਂ ਵਾਸਤੇ ਵੀ ਕਾਰਜ ਯੋਜਨਾ ਲਾਗੂ ਕਰੇਗਾ। ਉਹਨਾਂ ਕਿਹਾ ਕਿ ਅਸੀਂ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਾਂਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ਦੇ ਇਕ ਸਾਲ ਦੇ ਅੰਦਰ ਅੰਦਰ ਖਾਲੀ ਪਈਆਂ ਤਿੰਨ ਲੱਖ ਸਰਕਾਰੀ ਪੋਸਟਾਂ ਭਰੀਆਂ ਜਾਣਗੀਆਂ।



ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਵਿਅਕਤੀ ਨੂੰ ਆਪਣਾ ਮੁੱਖ ਮੰਤਰੀ ਚੁਣਨ। ਉਹਨਾਂ ਕਿਹਾ ਕਿ ਦੇ ਮੁਕਾਬਲੇ ਵਿਚ ਚਰਨਜੀਤ ਚੰਨੀ ਦਾਅਵੇ ਕਰਦਾ ਹੈ ਕਿ ਉਹ ਬੱਕਰੀਆਂ ਚੋਅ ਸਕਦਾ ਹੈ, ਮੁੱਖ ਮੰਤਰੀ ਭਗਵੰਤ ਮਾਨ ਦਾਅਵੇ ਕਰਦਾ ਹੈ ਕਿ ਉਹ ਹਨੇਰੇ ਵਿਚ ਪੰਕਚਰ ਲਗਾ ਸਕਦਾ ਹੈ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਦੇ ਕਰਨ ਵਾਲੇ ਕੰਮ ਨਹੀਂ ਹਨ। ਉਹਨਾਂ ਕਿਹਾ ਕਿ ਜੇਕਰ ਤੁਸੀਂ ਮੇਰੀ ਚੋਣ ਕਰੋਗੇ ਤਾਂ ਮੈਂ ਤੇਜ਼ ਰਫਤਾਰ ਵਿਕਾਸ ਕਰਾਵਾਂਗਾ ਅਤੇ ਨਸ਼ੇ ਤੇ ਗੈਂਗਸਟਰਵਾਦ ਨੂੰ ਖ਼ਤਮ ਕਰਾਂਗਾ।



ਅਕਾਲੀ ਦਲ ਦੇ ਪ੍ਰਧਾਨ ਨੇ ਇਸ ਬਾਰੇ ਵੀ ਗੱਲ ਕੀਤੀ ਕਿ ਕਿਵੇਂ ਆਪ ਨੇ ਪੰਥਕ ਵੋਟਾਂ ਵੰਡਣ ਵਾਸਤੇ ਵਾਰਿਸ ਪੰਜਾਬ ਦੇ ਜਥੇਬੰਦੀ ਖੜ੍ਹੀ ਕੀਤੀਹੈ।  ਉਹਨਾਂਕਿਹਾ  ਕਿ ਵਾਰਿਸ ਪੰਜਾਬ ਦੇ ਦਾ ਮੁਖੀ ਅੰਮ੍ਰਿਤਪਾਲ ਸਿੰਘ ਦੁਬਈ ਵਿਚ ਰਹਿਣ ਵਾਲਾ ਕਲੀਨ ਸ਼ੇਵ ਨੌਜਵਾਨ ਸੀ ਜਿਸਨੂੰ ਪੰਜਾਬ ਲਿਆਂਦਾ ਗਿਆ ਅਤੇ ਉਸਨੇ ਤੁਰੰਤ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ। ਉਹਨਾਂ ਨੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਜਦੋਂ ਅੰਮ੍ਰਿਤਪਾਲ ਦਾ ਭਰਾ ਨਸ਼ੇੜੀ ਹੈ ਜਾਂ ਨਹੀਂ। ਉਹਨਾਂ ਨੇ ਤਰਸੇਮ ਸਿੰਘ ਨੂੰ ਇਹ ਵੀ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਜਦੋਂ ਭਗਵੰਤ ਮਾਨ ਨੇ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਬੇਅਦਬੀ ਕੀਤੀ ਤਾਂ ਉਹਨਾਂ ਨੇ ਉਸਦੇ ਖਿਲਾਫ ਇਕ ਸ਼ਬਦ ਵੀ ਕਿਉਂ ਨਹੀਂ ਕਿਹਾ।



ਉਹਨਾਂ ਨੇ ਇਹ ਵੀ ਗੱਲ ਕੀਤੀ ਕਿ ਕਿਵੇਂ ਕਾਂਗਰਸ ਤੇ ਆਪ ਨੇ ਲੋਕਾਂ ਨੂੰ ਫੇਲ੍ਹ ਕੀਤਾ ਗਿਆ ਜਦੋਂ ਕਿ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਹੀ ਸੂਬੇ ਵਿਚ ਵਿਕਾਸ ਕਰਵਾਇਆ। ਉਹਨਾਂ ਕਿਹਾ ਕਿ ਸਾਰੇ ਥਰਮਲ ਪਲਾਂਟ, ਐਕਸਪ੍ਰੈਸਵੇਅ, ਹਵਾਈ ਅੱਡੇ, ਸਿੰਜਾਈ ਸਹੂਲਤਾਂ, ਤੁਹਾਡੇ ਇਲਾਕੇ ਵਿਚ ਕੰਡੀ ਨਹਿਰ ਸਭ ਅਕਾਲੀ ਦਲ ਦੀ ਸਰਕਾਰ ਵੇਲੇ ਬਣਾਏ ਗਏ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK