Wed, Apr 1, 2026
Whatsapp

Rampura Block Samiti ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਗੱਡਿਆ ਝੰਡਾ, 10 ਵੋਟਾਂ ਨਾਲ ਜਿੱਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ

Rampura Block Samiti : ਰਮਾਪੁਰਾ ਫੂਲ ਬਲਾਕ ਸੰਮਤੀ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਝੰਡਾ ਗੱਡ ਦਿੱਤੀ ਹੈ। ਅਕਾਲੀ ਦਲ ਦੀ ਉਮੀਦਵਾਰ ਮਨਦੀਪ ਕੌਰ ਨੂੰ ਚੇਅਰਮੈਨ ਚੁਣ ਲਿਆ ਗਿਆ ਹੈ, ਜਦਕਿ ਵਾਈਸ ਚੇਅਰਮੈਨ ਵੱਜੋਂ ਕਿਰਨਦੀਪ ਕੌਰ ਨੇ ਜਿੱਤ ਹਾਸਲ ਕੀਤੀ ਹੈ।

Reported by:  PTC News Desk  Edited by:  KRISHAN KUMAR SHARMA -- April 01st 2026 01:58 PM -- Updated: April 01st 2026 03:25 PM
Rampura Block Samiti ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਗੱਡਿਆ ਝੰਡਾ, 10 ਵੋਟਾਂ ਨਾਲ ਜਿੱਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ

Rampura Block Samiti ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਗੱਡਿਆ ਝੰਡਾ, 10 ਵੋਟਾਂ ਨਾਲ ਜਿੱਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ

Rampura Block Samiti : ਰਮਾਪੁਰਾ ਫੂਲ ਬਲਾਕ ਸੰਮਤੀ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਝੰਡਾ ਗੱਡ ਦਿੱਤੀ ਹੈ। ਅਕਾਲੀ ਦਲ ਦੀ ਉਮੀਦਵਾਰ ਮਨਦੀਪ ਕੌਰ ਨੂੰ ਚੇਅਰਮੈਨ ਚੁਣ ਲਿਆ ਗਿਆ ਹੈ, ਜਦਕਿ ਵਾਈਸ ਚੇਅਰਮੈਨ ਵੱਜੋਂ ਕਿਰਨਦੀਪ ਕੌਰ ਨੇ ਜਿੱਤ ਹਾਸਲ ਕੀਤੀ ਹੈ।


ਜਾਣਕਾਰੀ ਅਨੁਸਾਰ, ਚੋਣਾਂ ਦੌਰਾਨ ਅਕਾਲੀ ਦਲ ਦੇ ਹੱਕ 'ਚ ਕੁੱਲ 10 ਵੋਟਾਂ ਪਈਆਂ। ਦੱਸ ਦਈਏ ਕਿ ਇਹ ਚੋਣਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ 'ਤੇ ਹੋਈਆਂ, ਕਿਉਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ 'ਚ ਧੱਕੇਸ਼ਾਹੀ ਦਾ ਇਲਜ਼ਾਮ ਲਾਇਆ ਗਿਆ ਸੀ, ਜਿਸ 'ਤੇ ਚੋਣਾਂ ਨੂੰ ਰੱਦ ਕਰਨਾ ਪਿਆ ਸੀ। ਉਪਰੰਤ ਹਾਈਕੋਰਟ ਵੱਲੋਂ ਅੱਜ 1 ਅਪ੍ਰੈਲ ਨੂੰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਗਿਆ ਸੀ।

ਦੱਸਣਾ ਬਣਦਾ ਹੈ ਕਿ ਬਲਾਕ ਸੰਮਤੀ ਦੀ ਚੋਣ ਲਈ ਕੁੱਲ 18 ਮੈਂਬਰ ਸਨ, ਜਿਨ੍ਹਾਂ ਵਿੱਚ 10 ਮੈਂਬਰ ਅਕਾਲੀ ਦਲ, 5 ਆਮ ਆਦਮੀ ਪਾਰਟੀ ਅਤੇ ਇੱਕ ਮੈਂਬਰ ਆਜ਼ਾਦ, ਜਦੋਂ ਕਿ ਦੋ ਕਾਂਗਰਸ ਦੇ ਸਨ 

ਪਹਿਲਾਂ ਤਿੰਨ ਵਾਰ ਚੋਣ ਰੱਦ ਹੋ ਚੁੱਕੀ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ। ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਦੀ ਵੱਡੀ ਜਿੱਤ ਦੱਸਿਆ ਹੈ। ਉਹਨਾਂ ਕਿਹਾ ਕਿ ਸਾਰੀਆਂ ਪਾਰਟੀਆਂ ਅਕਾਲੀ ਦਲ ਦੇ ਉਲਟ ਇਕੱਠੀਆਂ ਹੋ ਗਈਆਂ ਸਨ, ਜਿਸ ਕਰਕੇ ਉਹਨਾਂ ਨਾਲ ਧੱਕੇਸ਼ਾਹੀ ਵੀ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ, ਜਿਸ ਕਰਕੇ ਅੱਜ ਨਿਰਪੱਖ ਚੋਣ ਹੁਣ ਨਾਲ ਅਕਾਲੀ ਦਲ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਚੁਣੇ ਗਏ ਹਨ।

- PTC NEWS

Top News view more...

Latest News view more...

PTC NETWORK
PTC NETWORK